November 21, 2024

Loading

ਚੜ੍ਹਤ ਪੰਜਾਬ ਦੀ,
ਰਾਮਪੁਰਾ ਫੂਲ 23 ਨਵੰਬਰ ( ਪ੍ਰਦੀਪ ਸ਼ਰਮਾ ) : ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਇਕ ਸਾਲ ਬਾਅਦ ਪਾਸ ਕੀਤੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ ਜਿਸ ਦਾ ਚੁਫੇਰਿਓਂ ਸਵਾਗਤ ਕੀਤਾ ਜਾ ਰਿਹਾ ਹੈ। ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਿਖੇ ਆਪ ਯੂਥ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਇੰਦਰਜੀਤ ਸਿੰਘ ਮਾਨ ਸੰਭਾਵੀ ਉਮੀਦਵਾਰ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੀ ਅਗਵਾਈ ਵਿੱਚ ਸ਼ਹਿਰ ਦੇ ਮੁੱਖ ਬਾਜ਼ਾਰ ਵਿੱਚ ਵੱਡੀ ਗਿਣਤੀ ਵਿਚ ਇਕੱਤਰ ਕਿਸਾਨਾਂ, ਵਿਊਪਾਰੀਆ,ਮਜ਼ਦੂਰਾ ਵੱਲੋਂ ਲੱਡੂ ਵੰਡੇ ਗਏ ਅਤੇ ਇਸ ਮੌਕੇ ਨਿੱਕੀ ਬੱਚੀ ਵੱਲੋਂ ਇੰਦਰਜੀਤ ਸਿੰਘ ਮਾਨ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ।
ਖੇਤੀ ਕਾਨੂੰਨ ਰੱਦ ਹੋਣੇ ਕਿਸਾਨੀ ਸੰਘਰਸ਼ ਦੀ ਵੱਡੀ ਜਿੱਤ
ਇਸ ਮੌਕੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣਾ ਕਿਸਾਨੀ ਸੰਘਰਸ਼ ਦੀ ਵੱਡੀ ਜਿੱਤ ਹੈ ਜਿਸ ਵਿੱਚ ਹਰ ਵਰਗ ਦੀ ਸ਼ਮੂਲੀਅਤ ਰਹੀ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਦੀ ਤਾਕਤ ਹਨ ਇਨ੍ਹਾਂ ਦੀ ਖੁਸ਼ਹਾਲੀ ਲਈ ਹਰ ਰਾਜਨੀਤਕ ਪਾਰਟੀ ਨੂੰ ਕੰਮ ਕਰਨਾ ਚਾਹੀਦਾ ਹੈ ।ਉਨ੍ਹਾਂ ਕਿਹਾ ਕਿ ਖੇਤੀ ਕਨੂੰਨ ਰੱਦ ਹੋਣ ਨਾਲ ਪੰਜਾਬ ਦਾ ਭਵਿੱਖ ਵੀ ਖ਼ਤਰੇ ਵਿੱਚ ਜਾਣ ਤੋਂ ਬਚਾਅ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪਹਿਲੇ ਦਿਨ ਤੋਂ ਹੀ ਨਾ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ ਤੇ ਪੰਜਾਬ ਪ੍ਰਧਾਨ ਭਗਵੰਤ ਮਾਨ ,ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦੀ ਅਗਵਾਈ ਵਿੱਚ ਆਪ ਦੀ ਲੀਡਰਸ਼ਿਪ ਵੱਲੋਂ ਡਟ ਕੇ ਵਿਰੋਧ ਕੀਤਾ ਗਿਆ ਅਤੇ ਅੱਜ ਇਨ੍ਹਾਂ ਦੇ ਰੱਦ ਹੋਣ ਨਾਲ ਪੰਜਾਬੀਆਂ ਨੂੰ ਵੱਡੀ ਰਾਹਤ ਮਿਲੀ ਹੈ।
92190cookie-checkਆਪ ਯੂਥ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਇੰਦਰਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਖੇਤੀ ਕਾਨੂੰਨ ਰੱਦ ਹੋਣ ਤੇ ਵੰਡੇ ਲੱਡੂ
error: Content is protected !!