May 19, 2024

Loading

ਚੜ੍ਹਤ ਪੰਜਾਬ ਦੀ
ਬਠਿੰਡਾ, 6 ਨਵੰਬਰ (ਪ੍ਰਦੀਪ ਸ਼ਰਮਾ) : ਇਲਾਕੇ ਦੇ ਪੰਥ ਪ੍ਰਸਤ ਤੇ ਦਲ ਖ਼ਾਲਸਾ ਦੀ ਕੇਂਦਰੀ ਵਰਕਿੰਗ ਕਮੇਟੀ ਮੈਂਬਰ ਭਾਈ ਗੁਰਵਿੰਦਰ ਸਿੰਘ ਬਠਿੰਡਾ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਿਆ ਜਦੋਂ ਉਹਨਾਂ ਦੀ ਧਰਮ ਪਤਨੀ ਬੀਬੀ ਕਰਮਜੀਤ ਕੌਰ (ਉਮਰ 41 ਸਾਲ) ਦਿਲ ਤੇ ਦਿਮਾਗ ਦੇ ਦੌਰੇ ਕਾਰਣ ਗੁਰੂ ਚਰਨਾਂ ’ਚ ਜਾ ਬਿਰਾਜੇ। ਉਹਨਾਂ ਦੀ ਮੌਤ ’ਤੇ ਭਾਈ ਦਲਜੀਤ ਸਿੰਘ ਬਿੱਟੂ, ਦਲ ਖ਼ਾਲਸਾ ਦੇ ਭਾਈ ਹਰਪਾਲ ਸਿੰਘ ਚੀਮਾ, ਭਾਈ ਪਰਮਜੀਤ ਸਿੰਘ ਮੰਡ, ਪਾਰਟੀ ਦੇ ਬੁਲਾਰੇ ਭਾਈ ਕੰਵਰਪਾਲ ਸਿੰਘ, ਭਾਈ ਜਸਵੀਰ ਸਿੰਘ ਖੰਡੂਰ, ਜਨਰਲ ਸਕੱਤਰ ਭਾਈ ਪਰਮਜੀਤ ਸਿੰਘ ਟਾਂਡਾ, ਬਾਬਾ ਹਰਦੀਪ ਸਿੰਘ ਮਹਿਰਾਜ, ਸਿੱਖ ਫੈਡਰੇਸ਼ਲ ਜਰਮਨ ਦੇ ਭਾਈ ਗੁਰਮੀਤ ਸਿੰਘ ਖਨਿਆਣ, ‘ਫ਼ਾਰਾਨ’ ਦੇ ਸੰਪਾਦਕ ਅਬਦੁਰ ਰਸੀਦ ਫ਼ਾਰਾਨ, ਸੀਨੀਅਰ ਪੱਤਰਕਾਰ ਬਲਜਿੰਦਰ ਸਿੰਘ ਕੋਟਭਾਰਾ, ਭਾਈ ਹਰਮਿੰਦਰ ਸਿੰਘ ਮਾਨ, ਸਿੱਖ ਯੂਥ ਆਫ਼ ਪੰਜਾਬ ਦੇ ਗੁਰਨਾਮ ਸਿੰਘ ਮੂਨਕਾ, ਪੰਥ ਸੇਵਕ ਜਥਾ ਦੇ ਭਾਈ ਮਨਧੀਰ ਸਿੰਘ, ਭਾਈ ਪਰਮਜੀਤ ਸਿੰਘ ਗਾਜੀ, ਭਾਈ ਹਰਨੇਕ ਸਿੰਘ ਭੱਪ, ਭਾਈ ਬਲਵੀਰ ਸਿੰਘ ਭੂਤਨਾ, ਫੈਡਰੇਸ਼ਨ ਆਗੂ ਭਾਈ ਪਰਨਜੀਤ ਸਿੰਘ ਕੋਟਫ਼ੱਤਾ ਤੇ ਹੋਰਨਾਂ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਬੀਬੀ ਕਰਮਜੀਤ ਕੌਰ ਦੀ ਬੇਵਕਤੀ ਮੌਤ ਨਾਲ ਪਰਿਵਾਰ ਨੂੰ ਕਦੇ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ
ਉਹਨਾਂ ਕਿਹਾ ਕਿ ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸਣ। ਉਹਨਾਂ ਦੱਸਿਆ ਕਿ ਬੀਬੀ ਕਰਮਜੀਤ ਕੌਰ ਦੀ ਅੰਤਮ ਅਰਦਾਸ ਤੇ ਸ਼੍ਰੀ ਸਹਿਜ ਪਾਠ ਦਾ ਭੋਗ 13 ਨਵੰਬਰ ਨੂੰ ਗੁਰੂ ਨਾਨਕ ਦੇਵ ਥਰਮਲ ਪਲਾਂਟ ਕਲੌਨੀ ਸਥਿਤ ਗੁਰਦੁਆਰਾ ਸਾਹਿਬ ਵਿਖੇ ਪਵੇਗਾ।
 #For any kind of News and advertisment contact us on 9803 -450-601  
133130cookie-checkਭਾਈ ਗੁਰਵਿੰਦਰ ਸਿੰਘ ਬਠਿੰਡਾ ਦੀ ਸੁਪਤਨੀ ਦੀ ਬੇਵਕਤੀ ਮੌਤ ’ਤੇ ਦਲ ਖ਼ਾਲਸਾ ਤੇ ਹੋਰ ਜਥੇਬੰਦੀਆਂ ਦੇ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ
error: Content is protected !!