ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 25 ਦਸੰਬਰ (ਕੁਲਜੀਤ ਸਿੰਘ ਢੀਂਗਰਾ/ਪਰਦੀਪ ਸ਼ਰਮਾ): ਖੇਤੀ ਵਿਰੋਧੀ ਲੋਕ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਹੋਣ ਤੇ ਪਿੰਡ ਸੇਲਬਰਾਹ ਵਿਖੇ ਬਾਬਾ ਸਿੱਧ ਗੁਰੂਦੁਆਰਾ ਸਾਹਿਬ ਵਿਖੇ ਸੰਯੁਕਤ ਮੋਰਚੇ ਦੀ ਅਗਵਾਈ ਵਿੱਚ ਅਤੇ ਪਿੰਡ ਫੂਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਵਿੱਚ ਨਗਰ ਨਿਵਾਸੀਆਂ ਵੱਲੋਂ ਕਿਸਾਨ ਅੰਦੋਲਨ ਦੀ ਇਤਿਹਾਸਕ ਜਿੱਤ ਹੋਣ ਤੇ ਸਨਮਾਨ ਸਮਾਰੋਹ ਕੀਤਾ ਗਿਆ।
ਸਨਮਾਨ ਸਮਾਰੋਹ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਦੇਵ ਸਿੰਘ ਭਾਈ ਰੂਪਾ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਜੇਠੂਕੇ, ਸੁਖਵਿੰਦਰ ਸਿੰਘ ਭਾਈ ਰੂਪਾ, ਗੁਰਦੀਪ ਸਿੰਘ ਸੇਲਬਰਾਹ, ਮੱਖਣ ਸਿੰਘ ਸੇਲਬਰਾਹ, ਹਰਪਾਲ ਸਿੰਘ, ਹਰਵੰਸ਼ ਸਿੰਘ ਫੂਲ, ਸੰਤਾ ਸਿੰਘ ਫੂਲ, ਮਾ. ਬਲਵੰਤ ਸਿੰਘ, ਗੁਰਕੀਰਤ ਸਿੰਘ, ਡਾ. ਜਗਤਾਰ ਸਿੰਘ ਫੂਲ, ਡਾ. ਰੇਸ਼ਮ ਸਿੰਘ ਆਗੂਆ ਦਾ ਸਨਮਾਨ ਕੀਤਾ ਗਿਆ।
ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਇਤਿਹਾਸਕ ਜਿੱਤ ਹੋਈ ਹੈ ਅਤੇ ਜਾਬਰ ਤੇ ਜ਼ਾਲਮ ਹਕੂਮਤਾਂ ਮੋਦੀ ਹਕੂਮਤ ਨੂੰ ਲੋਕ ਏਕਤਾ ਅੱਗੇ ਝੁਕਣਾ ਪਿਆ। ਕਾਲੇ ਕਾਨੂੰਨ ਰੱਦ ਕਰਨੇ ਪਏ। ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ, ਮਜ਼ਦੂਰਾਂ ਨੂੰ ਸਿਜਦਾ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀਆਂ ਸ਼ਹਾਦਤਾਂ ਨੂੰ ਅਜਾਈ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਇਸ ਅੰਦੋਲਨ ਨਾਲ ਭਾਈਚਾਰਕ ਸਾਂਝ ਹੋਰ ਗੂੜ੍ਹੀ ਹੋਈ ਹੈ। ਕਿਸਾਨ ਮਜ਼ਦੂਰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਏ ਹਨ ਅਤੇ ਹੱਕੀ ਮੰਗਾਂ ਲਈ ਸੰਘਰਸ਼ਾਂ ਦੇ ਮੈਦਾਨ ਵਿੱਚ ਹਮੇਸ਼ਾ ਡਟੇ ਰਹਿਣਗੇ। ਭਗਤ, ਸਰਾਭੇ, ਗ਼ਦਰੀ ਬਾਬਿਆਂ, ਗੁਰੂਆਂ ਦੇ ਦਰਸਾਏ ਮਾਰਗ ਤੇ ਚਲਦਿਆਂ ਇਸ ਲੁਟੇਰੇ ਅਤੇ ਜਾਬਰ ਰਾਜ ਪ੍ਰਬੰਧ ਨੂੰ ਬਦਲ ਕੇ ਕਿਰਤ ਦੀ ਪੁੱਗਤ ਵਾਲਾ ਰਾਜ ਪ੍ਰਬੰਧ ਸਿਰਜਣ ਲਈ ਯਤਨਸ਼ੀਲ ਰਹਾਂਗੇ।
967100cookie-checkਕਿਸਾਨ ਅੰਦੋਲਨ ਦੀ ਜਿੱਤ ਦੀ ਖੁਸ਼ੀ ਵਿੱਚ ਪਿੰਡ ਸੇਲਬਰਾਹ ਅਤੇ ਫੂਲ ਵਿਖੇ ਆਗੂਆਂ ਦਾ ਕੀਤਾ ਸਨਮਾਨ