November 14, 2024

Loading

ਚੜ੍ਹਤ ਪੰਜਾਬ ਦੀ

ਲੁਧਿਆਣਾ, 18 ਅਪ੍ਰੈਲ (ਸਤ ਪਾਲ ਸੋਨੀ ) – ਜ਼ਿਲਾ ਮੈਜਿਸ਼ਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਅਰਬਨ ਅਸਟੇਟ ਦੁੱਗਰੀ ਦੇ ਫੇਸ-1 ਅਤੇ ਫੇਸ-2, ਲੁਧਿਆਣਾ ਵਿੱਚ ਵੱਡੀ ਗਿਣਤੀ ਵਿੱਚ ਕੋਵਿਡ-19 ਪੋਜ਼ਟਿਵ ਮਰੀਜ਼ ਹੋਣ ਕਰਕੇ ਇਸ ਏਰੀਏ ਨੂੰ ਕੰਟੇਨਮੈਂਟ ਜ਼ੋਨ ਵਜੋਂ ਘੋਸ਼ਿਤ ਕੀਤਾ ਗਿਆ ਹੈ।ਉਨਾਂ ਕਿਹਾ ਕਿ ਇਹ ਦੋਵੇਂ ਖੇਤਰ ਅੱਜ 18 ਅਪ੍ਰੈਲ, 2021(ਐਤਵਾਰ) ਰਾਤ 9 ਵਜੇ ਤੋਂ ਅਗਲੇ ਹੁਕਮਾਂ ਤੱਕ 100 ਫੀਸਦ (ਲਾਕਡਾਉਨ) ਸੀਲ ਕਰ ਦਿੱਤੇ ਜਾਣਗੇ।

ਜ਼ਿਕਰਯੋਗ ਹੈ ਕਿ ਜੇਕਰ ਕਿਸੇ ਖੇਤਰ ਵਿੱਚ 15 ਮਰੀਜ਼ ਪੋਜ਼ਟਿਵ ਪਾਏ ਜਾਂਦੇ ਹਨ ਤਾਂ ਉਸ ਇਲਾਕੇ ਨੂੰ ਕੰਟੇਨਮੈਂਟ ਜ਼ੋਨ ਘੋਸ਼ਿਤ ਕਰ ਦਿੱਤਾ ਜਾਂਦਾ ਹੈ, ਪਰ ਅਰਬਨ ਅਸਟੇਟ ਦੁੱਗਰੀ ਦੇ ਫੇਜ਼-1 ਅਤੇ ਫੇਸ-2 ਵਿੱਚ ਹਾਲ ਹੀ ਵਿੱਚ 70 ਤੋਂ ਵੱਧ ਪੋਜ਼ਟਿਵ ਮਾਮਲੇ ਸਾਹਮਣੇ ਆਏ ਹਨ।ਡਿਪਟੀ ਕਮਿਸ਼ਨਰ ਵੱਲੋਂ ਇਨਾਂ ਦੋਵਾਂ ਇਲਾਕਿਆਂ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਏ ਗਏ ਅਗਲੇ 7 ਘੰਟਿਆਂ ਦੇ ਅੰਤਰਾਲ ਵਿੱਚ ਲੋੜੀਂਦੀ ਤਿਆਰੀ ਮੁਕੰਮਲ ਕਰ ਲਈ ਜਾਵੇ।

66780cookie-checkਅਰਬਨ ਅਸਟੇਟ ਦੁੱਗਰੀ  ਦੇ ਫੇਸ-1 ਤੇ ਫੇਸ-2 ਵਿੱਚ ਅਜੱ ਰਾਤ 9 ਵਜੇ ਤੋਂ ਅਗਲੇ ਹੁਕਮਾਂ ਤੱਕ ਲਾਕਡਾਊਨ ਲਾਗੂ – ਜ਼ਿਲਾ ਮੈਜਿਸਟ੍ਰੇਟ
error: Content is protected !!