Share on Google+
Share on Tumblr
Share on Pinterest
Share on LinkedIn
Share on Reddit
Share on XING
Share on WhatsApp
Share on Hacker News
Share on VK
Share on Telegram
March 18, 2025

Loading

ਲੁਧਿਆਣਾ: ( ਬਿਊਰੋ ) : ਮਾਣਯੋਗ ਸੁਪਰੀਮ ਕੋਰਟ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਸਰਕਾਰ ਵੱਲੋਂ ਦੇਸ ਵਾਸੀਆਂ ਨੂੰ ਸਸਤਾ ਅਤੇ ਜਲਦੀ ਇਨਸਾਫ ਦਿਵਾਉਣ ਲਈ ਲੋਕ ਅਦਾਲਤਾਂ ਗਠਿਤ ਕੀਤੀਆਂ ਗਈਆਂ ਹਨ।” ਇਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲਾ ਅਤੇ ਸੈਸ਼ਨ ਜੱਜ ਗੁਰਬੀਰ ਸਿੰਘ ਨੇ ਲੁਧਿਆਣਾ ਕਚਿਹਰੀ ਵਿੱਚ ਲਗਾਈ ਗਈ ਲੋਕ ਅਦਾਲਤ ਨੂੰ ਸ਼ੁਰੂ ਕਰਨ ਦੌਰਾਨ ਕੀਤਾ। ਇਸ ਮੌਕੇ ਉਨਾਂ ਨਾਲ  ਪ੍ਰੀਤੀ ਸੁਖੀਜਾ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੀ ਹਾਜ਼ਰ ਸਨ।ਇਸ ਮੌਕੇ ਸ੍ਰ. ਗੁਰਬੀਰ ਸਿੰਘ ਨੇ ਕਿਹਾ ਕਿ ਸਮਾਜ ਵਿਚ ਬਹੁਤ ਸਾਰੇ ਅਜਿਹੇ ਲੋਕ ਹਨ, ਜਿਹੜੇ ਇਨਸਾਫ ਤੋਂ ਵਾਝੇ ਹਨ, ਅਜਿਹੇ ਲੋਕਾਂ ਦੀ ਮਦਦ ਕਰਨ ਲਈ ਉਕਤ ਅਥਾਰਟੀ ਵੱਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਨਾਂ ਅਦਾਲਤਾਂ ਵਿੱਚ ਕੁੱਲ 7334 ਮਾਮਲੇ ਰੱਖੇ ਗਏ ਸਨ, ਜਿਨਾਂ ਵਿੱਚੋਂ ਵੱਖ-ਵੱਖ ਲੋਕ ਅਦਾਲਤਾਂ ਵਿੱਚ 2406 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ, ਜਦੋਂਕਿ ਵੱਖ-ਵੱਖ ਸੜਕ ਵਾਹਨਾਂ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਦੌਰਾਨ 296156880/- ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਅੱਜ ਲੁਧਿਆਣਾ ਸ਼ਹਿਰ ਤੋਂ ਇਲਾਵਾ ਖੰਨਾ, ਸਮਰਾਲਾ, ਜਗਰਾਓਂ ਅਤੇ ਪਾਇਲ ਤਹਿਸੀਲ ਵਿਚ ਵੀ ਲੋਕ ਅਦਾਲਤਾਂ ਲਗਾਈਆਂ ਗਈਆਂ।

ਉਨਾਂ ਦੱਸਿਆ ਕਿ ਲੰਮੇ ਸਮੇਂ ਤੋਂ ਅਦਾਲਤੀ ਚੱਕਰਾਂ ਵਿੱਚ ਪਏ ਲੋਕ ਹੁਣ ਵੱਡੇ ਨੁਕਸਾਨ ਤੋਂ ਬਚਣ ਲਈ ਆਮ ਸਹਿਮਤੀ ਨਾਲ ਮਾਮਲੇ ਨਿਪਟਾਉਣ ਨੂੰ ਤਰਜੀਹ ਦੇਣਾ ਚਾਹੁੰਦੇ ਹਨ। ਉਨਾਂ ਕਿਹਾ ਕਿ ਜ਼ਿਲਾ ਅਤੇ ਸੈਸ਼ਨ ਜੱਜ ਅਤੇ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਦੀਆਂ ਅਦਾਲਤਾਂ ਵਿੱਚ ਹਰ ਕਿਸਮ ਦੇ ਦੀਵਾਨੀ, ਮੈਟਰੀਮੋਨੀਅਲ, ਕਿਰਾਇਆ ਅਪੀਲਾਂ, ਮੋਟਰ ਐਕਸੀਡੈਂਟ ਕਲੇਮ, ਜ਼ਮੀਨ ਕਬਜ਼ੇ, ਅਪਰਾਧਕ ਅਪੀਲਾਂ (ਸਿਰਫ਼ ਕੰਪਾਊਂਡੇਬਲ ਕੇਸ) ਤੇ ਸਮਝੌਤਾਯੋਗ ਕੇਸ ਆਦਿ ਦੇ ਨਿਪਟਾਰੇ ਆਮ ਸਹਿਮਤੀ ਨਾਲ ਕਰਵਾਏ ਜਾਂਦੇ ਹਨ।ਸਿਵਲ ਕੇਸਾਂ ਵਿੱਚ ਜਿਵੇਂ ਕਿਰਾਏ ਨਾਲ ਸੰਬੰਧਤ ਮਾਮਲੇ, ਬੈਂਕ ਰਿਕਵਰੀ, ਮਾਲ ਵਿਭਾਗ ਨਾਲ ਸੰਬੰਧਤ ਮਾਮਲੇ, ਮਗਨਰੇਗਾ ਮਾਮਲੇ, ਬਿਜਲੀ ਤੇ ਪਾਣੀ ਬਿੱਲ ਦੇ ਮਾਮਲੇ (ਚੋਰੀ ਤੋਂ ਬਿਨਾ), ਨੌਕਰੀ ਪੇਸ਼ੇ ਮਾਮਲੇ ਵਿੱਚ ਤਨਖ਼ਾਹ ਤੇ ਬਕਾਇਆ ਭੱਤਿਆਂ ਦੇ ਮਾਮਲੇ, ਪੈਨਸ਼ਨ ਤੇ ਸੇਵਾਮੁਕਤੀ ਲਾਭ ਮਾਮਲੇ, ਜੰਗਲਾਤ ਐਕਟ ਨਾਲ ਸੰਬੰਧਤ ਮਾਮਲੇ, ਕੁਦਰਤੀ ਆਪਦਾ ਨਾਲ ਸੰਬੰਧਤ ਮੁਆਵਜ਼ਾ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਤਹਿਤ ਸ਼ਿਕਾਇਤਾਂ ਦੇ ਮਾਮਲੇ ਸਿਵਲ ਜੱਜ/ਜੂਡੀਸ਼ੀਅਲ ਮੈਜਿਸਟ੍ਰੇਟਾਂ ਦੀਆਂ ਅਦਾਲਤਾਂ ਵਿੱਚ ਵਿਚਾਰੇ ਜਾਂਦੇ ਹਨ।

ਉਨਾਂ ਦੱਸਿਆ ਕਿ ਲੋਕ ਅਦਾਲਤ ਵਿਚ ਕੇਸ ਦੀ ਸੁਣਵਾਈ ਲਈ ਕੋਈ ਕੋਰਟ ਫੀਸ ਨਹੀਂ ਲੱਗਦੀ ਅਤੇ ਜੇਕਰ ਲੋਕ ਅਦਾਲਤ ਰਾਹੀਂ ਮਾਮਲੇ ਦਾ ਨਿਪਟਾਰਾ ਹੁੰਦਾ ਹੈ ਤਾਂ ਅਦਾ ਕੀਤੀ ਕੋਰਟ ਫੀਸ ਦੀ ਵਾਪਸੀ ਨੂੰ ਵੀ ਯਕੀਨੀ ਬਣਾਇਆ ਜਾਂਦਾ ਹੈ। ਉਨਾਂ ਕਿਹਾ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿਚ ਹੋ ਜਾਂਦਾ ਹੈ ਉਨਾਂ  ਖਿਲਾਫ ਅੱਗੇ ਅਪੀਲ ਨਹੀਂ ਪਾਈ ਜਾ ਸਕਦੀ ਅਤੇ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਦੋਸਤਾਨਾ ਤਰੀਕੇ ਨਾਲ ਹੁੰਦਾ ਹੈ। ਅੱਜ ਮਾਮਲੇ ਨਿਪਟਾਉਣ ਲਈ ਕੁੱਲ 18 ਬੈਂਚ ਸਥਾਪਤ ਕੀਤੇ ਗਏ ਸਨ

54340cookie-checkਰਾਸ਼ਟਰੀ ਲੋਕ ਅਦਾਲਤਾਂ ਦੌਰਾਨ 2406 ਮਾਮਲਿਆਂ ਦਾ ਨਿਪਟਾਰਾ
error: Content is protected !!