November 22, 2024

Loading

ਚੜ੍ਹਤ ਪੰਜਾਬ ਦੀ,
ਮੁਹਾਲੀ,(ਬਿਊਰੋ), 10 ਅਕਤੂਬਰ: ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਐਰੋ ਸਿਟੀ, ਜੀ-ਬਲਾਕ, ਮੁਹਾਲੀ ਵਿਖੇ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਵਲੋਂ ਆਯੋਜਿਤ ਇਕ ਮੁਫ਼ਤ ਹੈਲਥ ਚੈੱਕਅਪ ਕੈਂਪ ਦਾ ਉਦਘਾਟਨ ਕੀਤਾ ਗਿਆ ਜਿਨ੍ਹਾਂ ਨੇ ਇਸ ਦੌਰਾਨ ਐਸੋਸੀਏਸ਼ਨ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਨ ਦੇ ਨਾਲ-ਨਾਲ ਇਲਾਕੇ ਦੇ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਵੀ ਸੁਣੀਆਂ।

ਐਮ.ਪੀ ਤਿਵਾੜੀ ਨੇ ਕਿਹਾ ਕਿ ਅਜਿਹੇ ਫਰੀ ਮੈਡੀਕਲ ਕੈਂਪ ਸਮੇਂ ਦੀ ਮੁੱਖ ਲੋੜ ਹਨ, ਤਾਂ ਜੋ ਲੋੜਵੰਦਾਂ ਨੂੰ ਵੀ ਵਧੀਆ ਸਿਹਤ ਸਹੂਲਤਾਂ ਮਿਲ ਸਕਣ। ਉਨ੍ਹਾਂ ਨੇ ਸੰਸਥਾ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵੱਲੋਂ ਸਮੇਂ-ਸਮੇਂ ਅਜਿਹੇ ਕੈਂਪ ਆਯੋਜਿਤ ਕੀਤੇ ਜਾਂਦੇ ਹਨ। ਉਥੇ ਹੀ, ਇਲਾਕੇ ਦੇ ਲੋਕਾਂ ਨੂੰ ਪੇਸ਼ ਪੇਸ਼ ਹੋਣ ਵਾਲੀਆਂ ਸਮੱਸਿਆਵਾਂ ਨੂੰ ਸੁਣਦਿਆਂ ਐੱਮ.ਪੀ ਤਿਵਾਡ਼ੀ ਨੇ ਗਲਾਡਾ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਜਲਦ ਸੁਲਝਾਉਣ ਦਾ ਭਰੋਸਾ ਦਿੱਤਾ। ਜਿਨ੍ਹਾਂ ਵਿਚ ਖਾਸ ਤੌਰ ਤੇ ਬਿਜਲੀ, ਪਾਣੀ-ਸੀਵਰੇਜ ਅਤੇ ਹੋਰ ਮੁੱਢਲੀ ਸੁਵਿਧਾਵਾਂ ਨਾਲ ਜੁੜੀਆਂ ਸਮੱਸਿਆਵਾਂ ਸਨ।

ਐਮ.ਪੀ ਤਿਵਾੜੀ ਨੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪ੍ਰਾਥਮਿਕਤਾ ਹੈ ਅਤੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ, ਪ੍ਰਧਾਨ ਜੋਗਿੰਦਰ ਸਿੰਘ ਸਿੱਧੂ, ਹਰਜੀਤ ਸਿੰਘ ਸੋਢੀ, ਕੁਲਵਿੰਦਰ ਸਿੰਘ ਭਾਟੀਆ, ਸੁਖਜਿੰਦਰ ਸਿੰਘ, ਹਰਮਿੰਦਰ ਸਿੰਘ, ਕੁਲਦੀਪ ਸਿੰਘ, ਅਰੁਣ ਪੁਰੀ, ਭੁਪਿੰਦਰ ਸਿੰਘ, ਦਰਬਾਰਾ ਸਿੰਘ, ਗੁਰਦੇਵ ਸਿੰਘ, ਸ਼ਿਵਜੀਤ ਸ਼ਰਮਾ, ਮੋਹਨ ਮਹਾਜਨ, ਸ਼ਿਆਮ ਕੁਮਾਰ ਅਤੇ ਪ੍ਰੀਤਮ ਸਿੰਘ ਵੀ ਮੌਜੂਦ ਰਹੇ।
85960cookie-checkਐਮ.ਪੀ ਤਿਵਾੜੀ ਵੱਲੋਂ ਐਰੋ ਸਿਟੀ, ਜੀ-ਬਲਾਕ ਵਿਖੇ ਮੁਫਤ ਹੈਲਥ ਚੈੱਕਅਪ ਕੈਂਪ ਦਾ ਉਦਘਾਟਨ
error: Content is protected !!