ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 6 ਅਕਤੂਬਰ(ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਵਾਪਰੀ ਦਰਦਨਾਕ ਘਟਨਾ ਦਾ ਦੇਸ਼ ਵਿਦੇਸ਼ ਵਿੱਚ ਭਾਰੀ ਵਿਰੋਧ ਹੋ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਵੱਲੋਂ ਵੀ ਇਸ ਘਟਨਾ ਦੀ ਸਖਤ ਨਿਖੇਧੀ ਕੀਤੀ ਗਈ। ਮਲੂਕਾ ਵੱਲੋਂ ਹੱਕਾਂ ਲਈ ਰੋਸ ਮੁਜ਼ਾਹਰਾ ਕਰਦੇ ਹੋਏ ਕਿਸਾਨਾਂ ਦੀ ਹੋਈ ਮੌਤ ਤੇ ਅਫਸੋਸ ਪ੍ਰਗਟ ਕੀਤਾ। ਗੁਰਪ੍ਰੀਤ ਸਿੰਘ ਮਲੂਕਾ ਅਤੇ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੈਨਿਕ ਵਿੰਗ ਦੇ ਅਹੁਦੇਦਾਰਾਂ ਵੱਲੋਂ ਮਿ੍ਰਤਕ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਸ ਮੌਕੇ ਸ਼ਹਿਰੀ ਸ਼ਹਿਰੀ ਪ੍ਰਧਾਨ ਸੱਤਪਾਲ ਗਰਗ, ਹਰਿੰਦਰ ਸਿੰਘ ਹਿੰਦਾ, ਗੁਰਤੇਜ ਸ਼ਰਮਾ, ਗੁਰਜਿੰਦਰ ਸਿੰਘ, ਸੁਰਿੰਦਰ ਜੌੜਾ, ਗੁਰਤੇਜ ਸ਼ਰਮਾ, ਨਿਰਮਲ ਸਿੰਘ ਬੁਰਜ ਗਿੱਲ, ਹਰਪਾਲ ਸਿੰਘ ਮਲੂਕਾ, ਜਗਦੀਸ਼ ਕੁਮਾਰ, ਐਡਵੋਕੇਟ ਵਿਸ਼ਾਲ ਸ਼ਰਮਾ, ਲਖਵਿੰਦਰ ਸਿੰਘ ਮਹਿਰਾਜ, ਪਿ੍ਰੰਸ ਨੰਦਾ, ਆਰ.ਕੇ ਜੌਲੀ, ਸੁਸ਼ੀਲ ਕੁਮਾਰ ਆਸੂ, ਪ੍ਰਦੀਪ ਦੀਪੂ, ਦਲਜੀਤ ਸਿੰਘ, ਰੌਕੀ ਸਿੰਘ, ਮਿੰਟੂ ਰਾਮਪੁਰਾ, ਅੰਮਿ੍ਰਤਪਾਲ, ਅਮਨਦੀਪ, ਕਰਨੈਲ ਸਿੰਘ, ਬਲੌਰ ਸਿੰਘ, ਅਮਰਜੀਤ ਸਿੰਘ, ਜਗਸੀਰ ਸਿੰਘ, ਅਜੈਬ ਸਿੰਘ, ਕਰਨੈਲ ਸਿੰਘ, ਗੋਪਾਲ ਸ਼ਰਮਾ, ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਆਦਿ ਹਾਜਰ ਸਨ।
855700cookie-checkਮਲੂਕਾ ਵੱਲੋਂ ਲਖੀਮਪੁਰ ਖੀਰੀ ਦੀ ਦਰਦਨਾਕ ਘਟਨਾ ਦੀ ਕੀਤੀ ਨਿਖੇਧੀ