April 23, 2024

Loading

 ਚੜ੍ਹਤ ਪੰਜਾਬ ਦੀ                          
ਰਾਮਪੁਰਾ ਫੂਲ 26 ਨਵੰਬਰ (ਕੁਲਜੀਤ ਸਿੰਘ ਢੀਂਗਰਾ/ਪਰਦੀਪ ਸ਼ਰਮਾ): ਪਸ਼ੂ ਪਾਲਣ ਵਿਭਾਗ ਦੇ ਜ਼ਿਲ੍ਹਾ ਪੱਧਰੀ ਦਫ਼ਤਰਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਠੇਕੇ ਤੇ ਕੰਮ ਕਰਦੇ ਮੁਲਾਜ਼ਮਾਂ ਦੀ ਬਰਤਰਫ਼ੀ ਦਾ ਫ਼ੈਸਲਾ ਨਿੰਦਣਯੋਗ ਹੈ ਤੇ ਸਰਕਾਰ ਦੇ ਇਸ ਫ਼ੈਸਲੇ ਨਾਲ ਕਾਂਗਰਸ ਦਾ ਮੁਲਾਜ਼ਮ ਵਿਰੋਧੀ ਚਿਹਰਾ ਇੱਕ ਵਾਰ ਫਿਰ ਨੰਗਾ ਹੋ ਗਿਆ ਹੈ। ਸੂਬਾ ਸਰਕਾਰ ਤੇ ਇਹ ਦੋਸ਼ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਅੱਜ ਪਸ਼ੂ ਪਾਲਣ ਵਿਭਾਗ ਵੱਲੋਂ ਨੌਕਰੀਓਂ ਕੱਢੇ ਗਏ ਠੇਕਾ ਆਧਾਰਿਤ ਮੁਲਾਜ਼ਮਾਂ ਦਾ ਪੱਖ ਪੂਰਦਿਆਂ ਲਗਾਏ। ਮਲੂਕਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਵਿਭਾਗ ਵਿੱਚ ਕੰਮ ਕਰ ਰਹੇ ਲੰਬਾ ਤਜਰਬਾ ਰੱਖਣ ਵਾਲੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ  ਨੌਕਰੀਓਂ ਕੱਢੇ ਜਾਣ ਦਾ ਫ਼ੈਸਲਾ ਮੰਦਭਾਗਾ ਹੈ। ਮਲੂਕਾ ਨੇ ਦੋਸ਼ ਲਾਏ ਕਿ ਕਾਂਗਰਸ ਹਮੇਸ਼ਾ ਹੀ ਮੁਲਾਜ਼ਮ ਵਿਰੋਧੀ ਰਹੀ ਹੈ। ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕੀਤੇ  ਗਏ ਵੱਡੇ ਵੱਡੇ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।
ਸੂਬੇ ਦੇ ਠੇਕਾ ਆਧਾਰਤ ਮੁਲਾਜ਼ਮ ਲਗਾਤਾਰ ਸੰਘਰਸ਼ ਕਰ ਰਹੇ ਹਨ ਅਤੇ ਸਾਢੇ 4 ਸਾਲ ਤੱਕ ਕੈਪਟਨ ਸਰਕਾਰ ਸੁੱਤੀ ਰਹੀ ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਕਦੇ ਵੀ ਗੰਭੀਰਤਾ ਨਾਲ ਨਹੀਂ ਲਿਆ। ਕਾਂਗਰਸ ਨੇ ਸੂਬੇ ਦੇ ਲੋਕਾਂ ਦੀਆ ਅੱਖੀਂ ਘੱਟਾ ਪਾਉਣ ਲਈ ਮੁੱਖ ਮੰਤਰੀ ਨੂੰ ਬਦਲ ਕੇ ਸਾਰੀਆਂ ਨਾਕਾਮੀਆਂ ਤੋਂ ਸੁਰਖਰੂ ਹੋਣ ਦੀ ਨਾਕਾਮ ਕੋਸ਼ਿਸ਼ ਕੀਤੀ ਹੈ। ਸੂਬੇ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕਰਨ ਮੌਕੇ  ਮੰਤਰੀ ਮੰਡਲ ਵਿੱਚ ਸ਼ਾਮਿਲ ਸਾਰੇ ਮੰਤਰੀ ਅਤੇ ਵਿਧਾਇਕ ਕੈਪਟਨ ਦੇ ਭਾਗੀਦਾਰ ਸਨ। ਸੂਬੇ ਦਾ ਮੁਲਾਜ਼ਮ ਵਰਗ ਕਾਂਗਰਸ ਦੀਆਂ ਕੋਝੀਆਂ ਚਾਲਾਂ ਤੋਂ ਜਾਣੂ ਹੋ ਚੁੱਕਿਆ ਹੈ ਤੇ ਭਵਿੱਖ ਵਿੱਚ ਕਦੇ ਵੀ ਕਾਂਗਰਸ ਤੇ ਵਿਸ਼ਵਾਸ ਨਹੀਂ ਕਰੇਗਾ l ਸੂਬੇ ਦੇ ਮੁੱਖ ਮੰਤਰੀ ਨੂੰ ਤੁਰੰਤ ਇਸ ਮਾਮਲੇ ਵਿੱਚ ਦਖ਼ਲ ਦੇਣਾ ਚਾਹੀਦਾ ਹੈ ਤੇ ਠੇਕਾ ਆਧਾਰਿਤ ਮੁਲਾਜ਼ਮਾਂ ਦੀ ਬਰਤਰਫ਼ੀ ਦੇ ਤੁਗਲਕੀ ਫੁਰਮਾਨ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ
ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮੁਲਾਜ਼ਮ ਵਰਗ ਦੀਆਂ ਸਾਰੀਆਂ ਜਾਇਜ਼ ਮੰਗਾਂ ਪਹਿਲ ਦੇ ਅਧਾਰ ਤੇ ਹੱਲ ਕੀਤੀਆਂ ਜਾਂਦੀਆਂ ਸਨ।   2022 ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਮੈਨੀਫੈਸਟੋ ਵਿੱਚ ਮੁਲਾਜ਼ਮ ਵਰਗ ਦੀਆਂ ਸਾਰੀਆਂ ਮੰਗਾਂ ਸ਼ਾਮਿਲ ਕੀਤੀਆਂ ਜਾਣਗੀਆਂ। ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸਰਕਾਰ ਬਣਨ ‘ਤੇ ਠੇਕਾ ਆਧਾਰਿਤ ‘ਤੇ ਦੂਜੇ ਕੱਚੇ ਮੁਲਾਜ਼ਮ ਮੈਰਿਟ ਦੇ ਆਧਾਰ ਤੇ ਪੱਕੇ ਕੀਤੇ ਜਾਣਗੇ। ਇਹ ਜਾਣਕਾਰੀ ਜ਼ਿਲ੍ਹਾ ਪ੍ਰੈੱਸ ਸਕੱਤਰ ਰਤਨ ਸ਼ਰਮਾ ਨੇ ਦਿੱਤੀ
92670cookie-checkਪਸ਼ੂ ਪਾਲਣ ਵਿਭਾਗ ਦੇ ਠੇਕਾ ਆਧਾਰਿਤ ਮੁਲਾਜ਼ਮਾਂ ਦੀ ਬਰਤਰਫ਼ੀ ਦੀ ਮਲੂਕਾ ਵੱਲੋਂ ਨਿਖੇਧੀ
error: Content is protected !!