December 22, 2024

Loading

 ਚੜ੍ਹਤ ਪੰਜਾਬ ਦੀ
ਬਠਿੰਡਾ ,(ਪ੍ਰਦੀਪ ਸ਼ਰਮਾ): ਹਲਕਾ ਰਾਮਪੁਰਾ ਫੂਲ ਤੋਂ  ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ  ਸਾਬਕਾ ਵਜ਼ੀਰ ਸਿਕੰਦਰ ਸਿੰਘ ਮਲੂਕਾ ਨੇ  ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ  ਹਲਕੇ ਦੇ ਵੋਟਰਾਂ ਅਤੇ ਸਮੂਹ ਅਕਾਲੀ ਬਸਪਾ ਜਥੇਬੰਦੀ ਦਾ ਧੰਨਵਾਦ ਕੀਤਾ  । ਮਲੂਕਾ ਨੇ ਕਿਹਾ ਹਲਕਾ ਰਾਮਪੁਰਾ ਫੂਲ ਵਿੱਚ ਪੋਲਿੰਗ ਪ੍ਰਤੀਸ਼ਤਤਾ ਬਹੁਤ ਵਧੀਆ ਰਹੀ ਹੈ । ਲੋਕਾਂ ਨੇ ਖੁੱਲ੍ਹ ਕੇ  ਲੋਕਤੰਤਰ ਦੇ ਮਹਾਂ ਯੱਗ ਵਿਚ ਆਪਣਾ ਯੋਗਦਾਨ ਪਾਇਆ ।
ਮਲੂਕਾ ਨੇ ਵੱਖ ਵੱਖ ਵਿਭਾਗਾਂ ਤੋਂ  ਚੋਣ ਪ੍ਰਕਿਰਿਆ ਵਿਚ ਸ਼ਾਮਲ ਮੁਲਾਜ਼ਮਾਂ ਦਾ ਵੀ ਧੰਨਵਾਦ ਕੀਤਾ   । ਇੱਕਾ ਦੁੱਕਾ ਸ਼ਿਕਾਇਤਾਂ  ਤੋਂ ਇਲਾਵਾ ਪੂਰੀ ਚੋਣ ਪ੍ਰਕਿਰਿਆ ਅਮਨ ਸ਼ਾਂਤੀ ਨਾਲ ਸਿਰੇ ਚੜ੍ਹੀ ਹੈ l ਮਲੂਕਾ ਨੇ ਕਿਹਾ ਕਿ ਉਹ ਚੋਣ ਕਮਿਸ਼ਨ ਅਤੇ ਪੁਲੀਸ ਪ੍ਰਸ਼ਾਸਨ  ਦੀ ਭੂਮਿਕਾ ਵੀ ਤਸੱਲੀਬਖ਼ਸ਼ ਰਹੀ । ਹਲਕਾ ਰਾਮਪੁਰਾ ਫੂਲ ਹਮੇਸ਼ਾ ਸੰਵੇਦਨਸ਼ੀਲ ਰਿਹਾ ਹੈ ਪਰ ਇਸ ਵਾਰ ਪੁਲਸ ਪ੍ਰਸ਼ਾਸਨ ਦੀ ਮੁਸਤੈਦੀ  ਅਤੇ ਹਲਕਾ ਨਿਵਾਸੀਆਂ ਵੱਲੋਂ ਸਮਾਜਿਕ ਕਦਰਾਂ ਕੀਮਤਾਂ  ਨੂੰ ਸਮਝਦਿਆਂ ਕੋਈ ਵੀ ਮੰਦਭਾਗੀ ਘਟਨਾ ਨਹੀਂ ਵਾਪਰੀ   ।
ਮਲੂਕਾ ਨੇ ਕਿਹਾ ਕਿ ਸਮੁੱਚੀ ਜਥੇਬੰਦੀ ਵੱਲੋਂ ਚੋਣ ਪ੍ਰਚਾਰ ਦੌਰਾਨ ਬਹੁਤ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕੀਤਾ ਗਿਆ  । ਮਲੂਕਾ ਨੇ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਤੇ ਆਗੂਆਂ ਦਾ ਵੀ ਧੰਨਵਾਦ ਕੀਤਾ  । ਮਲੂਕਾ ਨੇ ਕਿਹਾ ਕਿ ਹਲਕਾ ਰਾਮਪੁਰਾ ਫੂਲ ਦੇ ਵਾਸੀਆਂ ਵੱਲੋਂ  ਪੂਰੇ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਤੇ ਸਮਰਥਨ ਮਿਲਿਆ । ਉਹ ਸਦਾ ਹਲਕਾ ਨਿਵਾਸੀਆਂ ਵੱਲੋਂ ਮਿਲੇ ਸਮਰਥਨ ਲਈ ਰਿਣੀ ਰਹਿਣਗੇ । ਮਲੂਕਾ ਨੇ ਕਿਹਾ ਕਿ ਵੱਖ ਵੱਖ ਪਿੰਡਾਂ ਤੋਂ ਆ ਰਹੀਆਂ ਸੂਚਨਾਵਾਂ ਦੇ ਅਨੁਸਾਰ ਜਿੱਥੇ  ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਹਲਕਾ ਰਾਮਪੁਰਾ ਫੂਲ ਵਿੱਚ ਵੱਡੀ ਜਿੱਤ ਪ੍ਰਾਪਤ ਕਰੇਗਾ ਉਥੇ ਹੀ ਸੂਬੇ ਵਿਚ ਅਕਾਲੀ ਬਸਪਾ ਗੱਠਜੋੜ 70 ਤੋਂ ਵੱਧ ਸੀਟਾਂ ਜਿੱਤ ਕੇ ਸਰਕਾਰ ਬਣਾਏਗਾ । ਹਲਕਾ ਨਿਵਾਸੀਆਂ ਦੇ ਭਰੋਸੇ ਤੇ ਖਰੇ ਉੱਤਰਨਗੇ l ਸਰਕਾਰ ਬਣਨ ਤੇ ਹਲਕੇ ਦਾ ਬਹੁਪੱਖੀ ਵਿਕਾਸ ਕਰਵਾਇਆ ਜਾਵੇਗਾ ।

 

 

107540cookie-checkਮਲੂਕਾ ਵੱਲੋਂ ਹਲਕੇ ਦੇ ਵੋਟਰਾਂ ਦਾ ਧੰਨਵਾਦ  ,ਹਲਕਾ ਨਿਵਾਸੀਆਂ ਵੱਲੋਂ ਮਿਲੇ ਸਮਰਥਨ ਦਾ ਰਹਾਂਗਾ  ਰਿੱਨੀ :ਸਿਕੰਦਰ ਸਿੰਘ ਮਲੂਕਾ  
error: Content is protected !!