ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 2 ਫਰਵਰੀ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਹਲਕਾ ਰਾਮਪੁਰਾ ਫੂਲ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਉਸ ਮੌਕੇ ਵੱਡਾ ਝਟਕਾ ਲੱਗਿਆ ਜਦ ਭਾਈਰੂਪਾ ਤੋਂ ਮੌਜੂਦਾ ਬਲਾਕ ਸੰਮਤੀ ਮੈਂਬਰ ਅਤੇ ਪੰਚਾਇਤ ਮੈਂਬਰਾਂ ਸਮੇਤ ਉਪਰੋਕਤ ਦੋਨੋਂ ਪਾਰਟੀਆਂ ਨਾਲ ਸਬੰਧਿਤ 70 ਤੋਂ ਵੱਧ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।
ਭਾਈਰੂਪਾ ਵਿੱਚ ਵੱਖ ਵੱਖ ਸਮਾਗਮਾਂ ਦੌਰਾਨ ਅਕਾਲੀ ਬਸਪਾ ਗੱਠਜੋਡ਼ ਦੇ ਸਾਂਝੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿਚ ਅਕਾਲੀ ਦਲ ਦਾ ਪੱਲਾ ਫੜਨ ਵਾਲੇ ਬਲਾਕ ਸੰਮਤੀ ਮੈਂਬਰ ਕਰਮਜੀਤ ਸਿੰਘ ਸੰਧੂ, ਹਰਦੀਪ ਸਿੰਘ ਸੰਧੂ, ਬਲਕਾਰ ਸਿੰਘ ਸੰਧੂ, ਤੋਤਾ ਸਿੰਘ ਸੰਧੂ, ਹਰਜੀਤ ਸਿੰਘ ਸੰਧੂ, ਗੁਰਦੀਪ ਸਿੰਘ ਸੰਧੂ, ਭੂਰਾ ਸਿੰਘ ਸੰਧੂ, ਨਿਰਮਲ ਸਿੰਘ ਸੰਧੂ, ਸਿੰਬਲਜੀਤ ਸਿੰਘ ਸੰਧੂ, ਜਰਨੈਲ ਸਿੰਘ ਸੰਧੂ, ਕੇਵਲ ਸਿੰਘ ਸੰਧੂ, ਸੁਖਪ੍ਰੀਤ ਸਿੰਘ ਸੰਧੂ, ਗੁਰਨੈਬ ਸਿੰਘ ਸੰਧੂ, ਗੁਰਦੀਪ ਸਿੰਘ, ਬਿੱਲੂ ਸਿੰਘ, ਅਮਰੀਕ ਸਿੰਘ, ਇਕੱਤਰ ਸਿੰਘ, ਮੰਦਰ ਸਿੰਘ, ਸੁਖਮੰਦਰ ਸਿੰਘ, ਭੋਲਾ, ਨਿਰਮਲ ਸਿੰਘ, ਜੁਗਰਾਜ ਸਿੰਘ, ਗੁਰਬਖਸ਼ ਸਿੰਘ, ਗੋਰਾ ਸਿੰਘ, ਸਤਨਾਮ ਸਿੰਘ, ਹਰਜਿੰਦਰ ਸਿੰਘ, ਪ੍ਰੀਤਮ ਸਿੰਘ, ਜਸਵੀਰ ਸਿੰਘ, ਗੁਰਮੇਲ ਸਿੰਘ, ਹਰਮੇਲ ਸਿੰਘ, ਅੰਗਰੇਜ ਸਿੰਘ, ਨਛੱਤਰ ਸਿੰਘ, ਤਾਰ ਸਿੰਘ, ਜ਼ੈਲ ਸਿੰਘ, ਤੋਤਾ ਸਿੰਘ, ਕਿਰਪਾਲ ਸਿੰਘ, ਨਿੱਕਾ ਸਿੰਘ, ਦਰਸ਼ਨ ਸਿੰਘ, ਕਰਮਜੀਤ ਸਿੰਘ, ਧਨਵੰਤ ਸਿੰਘ, ਜਰਨੈਲ ਸਿੰਘ ਅਤੇ ਸਰੂਪ ਸਿੰਘ ਆਦਿ ਪਰਿਵਾਰਾਂ ਨੂੰ ਮਲੂਕਾ ਨੇ ਪਾਰਟੀ ਵਿੱਚ ਜੀ ਆਇਆਂ ਕਿਹਾ।
ਵਾਅਦੇ ਵਫ਼ਾ ਕਰਨ ਵਾਲੀ ਇਕੋ ਇਕ ਪਾਰਟੀ ਅਕਾਲੀ ਦਲ- ਸਿਕੰਦਰ ਸਿੰਘ ਮਲੂਕਾ
ਮਲੂਕਾ ਨੇ ਕਿਹਾ ਕਿ ਕਾਂਗਰਸ ਨੇ ਲੋਕਾਂ ਨਾਲ ਕੀਤਾ ਗਿਆ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਵਾਅਦੇ ਵਫ਼ਾ ਕਰਨ ਵਾਲੀ ਇਕੋ ਇਕ ਪਾਰਟੀ ਹੈ। ਇਸ ਮੌਕੇ ਜਥੇਦਾਰ ਸਤਨਾਮ ਸਿੰਘ ਭਾਈਰੂਪਾ, ਹਰਵਿੰਦਰ ਸਿੰਘ ਡੀ.ਸੀ, ਸਾਬਕਾ ਪ੍ਰਧਾਨ ਗੁਰਮੇਲ ਸਿੰਘ ਮੇਲੀ, ਕੌਰ ਸਿੰਘ ਜਵੰਧਾ, ਕੁਲਦੀਪ ਚੇਲਾ, ਬਲਜਿੰਦਰ ਸਿੰਘ ਬਗੀਚਾ, ਲੱਖੀ ਜਵੰਧਾ, ਜਗਦੇਵ ਸਿੰਘ, ਮੇਵਾ ਰਾਮ, ਮਹਿਲਾ ਜਵੰਦਾ, ਜੀਤ ਗਾੜ੍ਹੀ, ਦੇਵ ਗਾੜੀ, ਜਗਸੀਰ ਭਾਈਕਾ, ਬਲਵੰਤ ਫ਼ੌਜੀ, ਸੰਦੀਪ ਨੰਦਾ, ਰੁਪਿੰਦਰ ਸਿੰਘ ਰੂਪੀ, ਸੁਖਮੰਦਰ ਸਿੰਘ ਹਾਜ਼ਰ ਸਨ।
1037600cookie-checkਬਲਾਕ ਸੰਮਤੀ ਮੈਂਬਰ ਸਮੇਤ ਕਈ ਪਰਿਵਾਰਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ