April 20, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 16 ਦਸੰਬਰ(ਕੁਲਜੀਤ ਸਿੰਘ ਢੀਂਗਰਾ/ਪਰਦੀਪ ਸ਼ਰਮਾ): ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਰਾਮਪੁਰਾ ਫੂਲ ਵਿੱਚ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਸੇਲਬਰਾਹ ਤੋਂ ਜੱਗਾ ਸਿੰਘ ਦੀ ਪ੍ਰੇਰਨਾ ਸਦਕਾ 101 ਪਰਿਵਾਰਾਂ ਜਿੰਨਾਂ ਵਿੱਚ ਜਿਆਦਾਤਰ ਨੌਜਵਾਨਾਂ ਅਤੇ ਦਲਿਤ ਭਰਾਵਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਤੇ ਸਰਕਾਰ ਦੀ ਵਾਅਦਾ ਖਿਲਾਫੀ ਤੇ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਕੇ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਅਤੇ ਹਲਕਾ ਰਾਮਪੁਰਾ ਫੂਲ ਦੇ ਮੁੱਖ ਸੇਵਾਦਾਰ ਸਿਕੰਦਰ ਸਿੰਘ ਮਲੂਕਾ  ਦੀ ਅਗਵਾਈ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸਮੂਲੀਅਤ ਕੀਤੀ।
ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ 13 ਨੁਕਾਤੀ ਪ੍ਰੋਗਰਾਮ ਤੋਂ ਜਾਣੂ ਕਰਵਾਇਆ ਅਤੇ ਕਿਹਾ ਕਿ ਉਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਲੋਕਾਂ ਦਾ ਉਤਸਾਹ ਦੱਸ ਰਿਹਾ ਹੈ ਕਿ ਉਹ 2022 ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਬਨਾਉਣ ਲਈ ਉਤਾਵਲੇ ਹਨ। ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਹਰ ਵਰਗ ਦਾ ਖਿਆਲ ਰੱਖਿਆ ਜਾਵੇਗਾ ਅਤੇ ਕੀਤਾ ਹੋਇਆ ਹਰ ਵਾਅਦਾ ਪੂਰਾ ਕਰਾਂਗੇ।
95430cookie-checkਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿਕੇ ਸੈਂਕੜੇ ਪਰਿਵਾਰ ਅਕਾਲੀ ਦਲ ਚ ਹੋਏ ਸ਼ਾਮਲ
error: Content is protected !!