March 28, 2024

Loading

 ਚੜ੍ਹਤ ਪੰਜਾਬ ਦੀ
ਬਠਿੰਡਾ, (ਪ੍ਰਦੀਪ ਸ਼ਰਮਾ): ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਵਲੋਂ 26 ਦਸੰਬਰ ਨੂੰ ਸਵੇਰੇ 10 ਵਜੇ ਆਈ.ਐਸ.ਐਫ. ਫਾਰਮੇਸੀ ਕਾਲਜ ਫਿਰੋਜ਼ਪੁਰ ਰੋਡ ਮੋਗਾ ਵਿਖੇ ਪ੍ਰਵਾਸੀ ਭਾਰਤੀ ਪੰਜਾਬੀਆਂ ਦੀਆਂ ਸਮੱਸਿਆਵਾਂ/ਸ਼ਿਕਾਇਤਾਂ ਆਦਿ ਨੂੰ ਸੁਣਨ ਲਈ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਆਯੋਜਿਤ ਕੀਤੀ ਜਾ ਰਹੀ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਨਾਲ ਸਬੰਧਿਤ ਸਮੂਹ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪੋਂ-ਆਪਣੇ ਅਧੀਨ ਪੈਂਦੇ ਪਿੰਡਾਂ ਸ਼ਹਿਰਾਂ ਦੇ ਗੁਰੂਘਰਾਂ, ਮੰਦਿਰਾਂ ਚ ਚੌਕੀਦਾਰਾਂ ਰਾਹੀਂ ਇਸ ਸਬੰਧੀ ਮੁਨਾਦੀ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ ਤਾਂ ਜੋ ਐਨ.ਆਰ.ਆਈਜ਼ ਨੂੰ ਕੋਈ ਵੀ ਸਮੱਸਿਆ ਜਾ ਸ਼ਿਕਾਇਤ ਹੈ ਤਾਂ ਉਹ ਇਸ ਸੈਮੀਨਾਰ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਭ ਲੈ ਸਕਣ।
ਡਿਪਟੀ ਕਮਿਸ਼ਨਰ ਨੇ ਸਮੂਹ ਐਨ.ਆਰ.ਆਈਜ਼. ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸੈਮੀਨਾਰ ਵਿੱਚ ਸ਼ਾਮਲ ਹੋਣ ਸਮੇਂ ਸਨਾਖਤ ਦੇ ਤੌਰ ਤੇ ਆਪਣਾ ਸ਼ਨਾਖ਼ਤੀ ਕਾਰਡ, ਪਾਸਪੋਰਟ, ਪੀ.ਆਈ.ਓ. ਕਾਰਡ ਜਾਂ ਐਨ.ਆਰ.ਆਈ. ਕਾਰਡ ਨਾਲ ਜ਼ਰੂਰ ਲੈ ਕੇ ਜਾਣ।
 #For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com
135510cookie-checkਪ੍ਰਵਾਸੀ ਭਾਰਤੀ ਪੰਜਾਬੀਆਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਸੁਨਣ ਲਈ ਮਿਲਪ੍ਰਵਾਸੀ ਭਾਰਤੀ ਪੰਜਾਬੀਆਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਸੁਨਣ ਲਈ ਮਿਲਣੀ 26 ਨੂੰ- ਡਿਪਟੀ ਕਮਿਸ਼ਨਰ
error: Content is protected !!