ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 15 ਜਨਵਰੀ,(ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਰਖਿਆਂ ਦੇ ਪਿੰਡ ਮਹਿਰਾਜ ਵਿੱਚੋਂ ਟਕਸਾਲੀ ਕਾਂਗਰਸੀ ਪਰਿਵਾਰ ਦਿਨੋਂ ਦਿਨ ਕਾਂਗਰਸ ਤੋਂ ਦੂਰ ਹੁੰਦੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਵਿੱਚ ਮਹਿਰਾਜ ਦੇ ਟਕਸਾਲੀ ਕਾਂਗਰਸੀ ਅਵਤਾਰ ਸਿੰਘ, ਗੁਰਦੀਪ ਸਿੰਘ, ਤਰਸੇਮ ਸਿੰਘ, ਵਜ਼ੀਰ ਸਿੰਘ, ਗੁਰਬਖ਼ਸ਼ ਸਿੰਘ ਅਤੇ ਬਲਵਿੰਦਰ ਸਿੰਘ ਵੱਲੋਂ ਪਰਿਵਾਰਾਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਮਲੂਕਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆਂ ਕਿਹਾ ਤੇ ਪਾਰਟੀ ਚਿੰਨ੍ਹ ਨਾਲ ਸਨਮਾਨਿਤ ਕੀਤਾ।
ਮਲੂਕਾ ਨੇ ਕਿਹਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਜਿੱਥੇ ਹਲਕੇ ਦਾ ਵਿਕਾਸ ਕਰਵਾਉਣ ਵਿਚ ਅਸਫ਼ਲ ਰਹੇ ਉਥੇ ਹੀ ਉਹ ਟਕਸਾਲੀ ਪਰਿਵਾਰਾਂ ਦੀਆਂ ਉਮੀਦਾਂ ਤੇ ਖਰੇ ਨਹੀਂ ਉਤਰੇ। ਸ਼੍ਰੋਮਣੀ ਅਕਾਲੀ ਦਲ ਵਿੱਚ ਹਮੇਸ਼ਾ ਹੀ ਮਿਹਨਤੀ ਅਤੇ ਇਮਾਨਦਾਰ ਆਗੂਆਂ ਟਕਸਾਲੀ ਪਰਿਵਾਰਾਂ ਨੂੰ ਅਹੁਦੇ ਅਤੇ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਹੱਕ ਵਿੱਚ ਚੱਲ ਰਹੀ ਲਹਿਰ ਨੂੰ ਵੇਖਦਿਆਂ ਵੱਖ ਵੱਖ ਪਾਰਟੀਆਂ ਦੇ ਆਗੂ ਤੇ ਵਰਕਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।
ਅਕਾਲੀ ਬਸਪਾ ਗੱਠਜੋੜ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ- ਗੁਰਪ੍ਰੀਤ ਮਲੂਕਾ
ਚੋਣ ਪ੍ਰਚਾਰ ਬਾਰੇ ਗੱਲ ਕਰਦਿਆਂ ਮਲੂਕਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੇ ਅਨੁਸਾਰ ਜਥੇਬੰਦੀ ਵੱਲੋਂ ਛੋਟੀਆਂ ਛੋਟੀਆਂ ਟੀਮਾਂ ਬਣਾ ਕੇ ਘਰ ਘਰ ਤੱਕ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਨੂੰ ਹਲਕੇ ਵਿੱਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਸ਼ਹਿਰੀ ਪ੍ਰਧਾਨ ਸੱਤਪਾਲ ਗਰਗ, ਸੁਰਿੰਦਰ ਜੌੜਾ, ਗੁਰਤੇਜ ਸ਼ਰਮਾ, ਲਖਵਿੰਦਰ ਸਿੰਘ ਲੱਖੀ, ਲੱਖੂ ਭੁੱਲਰ, ਜਥੇਦਾਰ ਬੁੱਧ ਸਿੰਘ, ਰਤਨ ਸ਼ਰਮਾ ਮਲੂਕਾ ਆਦਿ ਹਾਜ਼ਰ ਸਨ।
999300cookie-checkਮਹਿਰਾਜ ਦੇ ਟਕਸਾਲੀ ਕਾਂਗਰਸੀਆਂ ਨੇ ਅਕਾਲੀ ਦਲ ਚ ਕੀਤੀ ਸ਼ਮੂਲੀਅਤ