September 16, 2024

Loading

ਚੜ੍ਹਤ ਪੰਜਾਬ ਦੀ
ਲੁਧਿਆਣਾ,  (ਸਤ ਪਾਲ ਸੋਨੀ ) : ਇਲਾਕਾ ਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦੇ ਹੋਏ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਐਤਵਾਰ ਨੂੰ ਸਰਕੂਲਰ ਰੋਡ ਬਣਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ‘ਤੇ 99 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਦੇ ਤਹਿਤ ਗਊ ਘਾਟ ਸ਼ਮਸ਼ਾਨਘਾਟ ਤੋਂ ਲੈ ਕੇ ਘਾਟੀ ਮੁਹੱਲੇ ਤੱਕ ਸੜਕ ਦਾ ਪੁਨਰ ਨਿਰਮਾਣ ਕੀਤਾ ਜਾਵੇਗਾ। ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਵਾਰਡ ਨੰਬਰ 56 ਅਤੇ 58 ਦੇ ਵਸਨੀਕਾਂ ਨੂੰ ਫਾਇਦਾ ਹੋਣ ਦੇ ਨਾਲ ਇਲਾਕੇ ਦੇ ਹੌਜ਼ਰੀ ਉਦਯੋਗ ਨੂੰ ਵੀ ਫਾਇਦਾ ਹੋਵੇਗਾ।
ਵਿਧਾਇਕ ਅਸ਼ੋਕ ਪਰਾਸ਼ਰ ਪੱਪੀ  ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ। ਲੁਧਿਆਣਾ ਕੇਂਦਰੀ ਹਲਕੇ ਵਿੱਚ ਵੀ ਵਿਕਾਸ ਕਾਰਜਾਂ ਨੇ ਤੇਜ਼ੀ ਫੜ ਲਈ ਹੈ। ਮਾਧੋਪੁਰੀ ਅਤੇ ਸੁੰਦਰ ਨਗਰ ਵਿੱਚ ਮੁੱਖ ਸੜਕਾਂ ਬਣਾਉਣ ਦੇ ਪ੍ਰੋਜੈਕਟ ਦਾ ਵੀ ਸ਼ਨੀਵਾਰ ਨੂੰ ਉਦਘਾਟਨ ਕੀਤਾ ਗਿਆ। ਇਹ ਪ੍ਰੋਜੈਕਟ ਵੀ 99 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ।
ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਨੇ ਕਿਹਾ ਕਿ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪ੍ਰਾਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ ਅਤੇ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਇਸ ਮੌਕੇ ਅਜੈ ਨਈਅਰ ਟੈਂਕੀ, ਰਾਜੂ ਵੋਹਰਾ, ਮੋਨੂੰ ਵੋਹਰਾ, ਪ੍ਰਦੀਪ ਸ਼ਰਮਾ, ਹਰਸ਼ਵਰਧਨ, ਅੰਕੁਸ਼ ਅਰੋੜਾ ਆਦਿ ਵੀ ਹਾਜ਼ਰ ਸਨ। 

#For any kind of News and advertisment contact us on 9803 -450-601

#Kindly LIke, Share & Subscribe our News Portal://charhatpunjabdi.com

144700cookie-checkਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸਰਕੂਲਰ ਰੋਡ ਬਣਾਉਣ ਦੇ ਪ੍ਰਾਜੈਕਟ ਦਾ ਕੀਤਾ ਉਦਘਾਟਨ
error: Content is protected !!