ਚੜ੍ਹਤ ਪੰਜਾਬ ਦੀ
ਸਤ ਪਾਲ ਸੋਨੀ
ਲੁਧਿਆਣਾ – ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਥਾਨਕ ਦਫ਼ਤਰ ਵਿਖੇ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ। ਮੀਟਿੰਗ ਦੌਰਾਨ ਹਲਕੇ ਵਿੱਚ ਬਿਜਲੀ ਸਪਲਾਈ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰੇ ਕੀਤੇ।ਇਸ ਮੌਕੇ ਉਨ੍ਹਾਂ ਦੇ ਨਾਲ ਅਮਨ ਬੱਗਾ ਖੁਰਾਨਾ, ਐਕਸੀਅਨ ਨਿਰਜੇਸ, ਐਸ.ਡੀ.ਓ. ਸ਼ਿਵ ਕੁਮਾਰ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਤੇ ਇਲਾਵਾ ਨਿਵਾਸੀ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਹਲਕੇ ਵਿੱਚ ਬਿਜਲੀ ਨਿਰਵਿਘਨ ਸਪਲਾਈ ਨੂੰ ਹਰ ਹੀਲੇ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਵਸਨੀਕਾਂ ਨੂੰ ਬਿਜਲੀ ਕੱਟਾਂ ਤੋਂ ਨਿਜਾਤ ਦਿਵਾਉਣ ਲਈ ਹੁਣ ਤੱਕ 300 ਦੇ ਕਰੀਬ ਨਵੇਂ ਟਰਾਂਸਫਾਰਮ ਲਗਾਏ ਜਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਬੀਤੇ 10 ਦਿਨਾਂ ਵਿੱਚ ਹੀ ਕਰੀਬ 15 ਟਰਾਂਸਫਾਰਮ ਲੱਗੇ ਹਨ ਜਦਕਿ ਆਉਣ ਵਾਲੇ ਦਿਨਾਂ ਵਿੱਚ 12-13 ਨਵੇਂ ਟਰਾਂਸਫਾਰਮ ਹੋਰ ਸਥਾਪਿਤ ਕੀਤੇ ਜਾਣਗੇ। ਵਿਧਾਇਕ ਬੱਗਾ ਵੱਲੋਂ ਸਥਾਨਕ ਵਸਨੀਕਾਂ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਲੋੜੀਂਦਾ ਲੋਡ ਜ਼ਰੂਰ ਵਧਾਉਣ ਜਿਸ ਨਾਲ ਉਨ੍ਹਾਂ ਨੂੰ ਬਿਜਲੀ ਸਮੱਸਿਆਵਾਂ ਸਬੰਧੀ ਰਾਹਤ ਮਿਲੇਗੀ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਕਿਸੇ ਵੀ ਜਗ੍ਹਾ ‘ਤੇ ਟਰਾਂਸਫਾਰਮ ਸਥਾਪਿਤ ਕਰਨ ‘ਤੇ ਖਪਤਕਾਰਾਂ ਨੂੰ ਪੈਸੇ ਖਰਚ ਨਹੀਂ ਕਰਨੇ ਪੈਣਗੇ ਸਗੋਂ ਸਰਕਾਰ ਸਾਰਾ ਖਰਚ ਖੁੱਦ ਕਰੇਗੀ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵੱਖ-ਵੱਖ ਵਾਰਡਾਂ ਵਿੱਚ ਲਮਕਦੀਆਂ ਬਿਜਲੀ ਦੀਆਂ ਤਾਰਾਂ ਨੂੰ ਦਰੁਸਤ ਕੀਤਾ ਜਾਵੇ, ਜੇਕਰ ਕੋਈ ਖੰਬਾ ਟੇਢਾ-ਮੇਢਾ ਹੈ ਉਸ ਨੂੰ ਵੀ ਠੀਕ ਕੀਤਾ ਜਾਵੇ।
ਵਿਧਾਇਕ ਬੱਗਾ ਦੇ ਧਿਆਨ ਵਿੱਚ ਆਇਆ ਹੈ ਕਿ ਬਾਜਾਰ ਵਿੱਚ ਕਈ ਥਾਵਾਂ ੋਤੇ ਘਰਾਂ ਦੇ ਅੱਗੇ ਪੁਰਾਣੇ ਬੋਰਡ ਲੱਗੇ ਹਨ, ਵੱਖ-ਵੱਖ ਥਾਵਾਂ ‘ਤੇ ਸੜ੍ਹਕਾਂ ਦੇ ਵਿਚਕਾਰ ਖੰਭੇ ਲੱਗੇ ਹੋਏ ਹਨ ਜੋਕਿ ਟ੍ਰੈਫਿਕ ਜਾਮ ਦਾ ਕਾਰਨ ਬਣਦੇ ਹਨ, ਨੂੰ ਵੀ ਢੁੱਕਵੇਂ ਸਥਾਨਾਂ ‘ਤੇ ਸਥਾਪਤ ਕੀਤਾ ਜਾਵੇ ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਚਲਦੀ ਰਹੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਸਰਕਾਰ ਆਮ ਜਨਤਾ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
Kindly like,share and subscribe our youtube channel CPD NEWS.Contact for News and advertisement at 9803-4506-01
1657000cookie-checkਵਿਧਾਇਕ ਬੱਗਾ ਵੱਲੋਂ ਪੀ.ਐਸ.ਪੀ.ਐਸ.ਐਲ. ਦੇ ਅਧਿਕਾਰੀਆਂ ਨਾਲ ਮੀਟਿੰਗ- ਨਿਰਵਿਘਨ ਬਿਜਲੀ ਸਪਲਾਈ ‘ਤੇ ਦਿੱਤਾ ਜ਼ੋਰ