December 21, 2024

Loading

ਚੜ੍ਹਤ ਪੰਜਾਬ ਦੀ
 
ਰਾਮਪੁਰਾ ਫੂਲ, (ਪ੍ਰਦੀਪ ਸ਼ਰਮਾ):ਪਿਛਲੇ ਦਿਨੀਂ ਪ੍ਰਸਿੱਧ ਲੋਕ ਗਾਇਕ ਸੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ। ਉਹਨਾਂ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਰਾਮਪੁਰਾ ਫੂਲ ਤੋਂ ਵਿਧਾਇਕ ਬਲਕਾਰ ਸਿੰਘ ਸਿੱਧੂ ਅਤੇ ਹਲਕਾ ਮੌੜ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਪਹੁੰਚੇ ਤੇ ਉਨ੍ਹਾਂ ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ਤੇ ਦੁੱਖ ਵੰਡਾਇਆ।
ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਮਾਂ ਬਾਪ ਲਈ ਨੌਜਵਾਨ ਪੁੱਤਰ ਦਾ ਵਿਛੋੜਾ ਅਸਿਹ ਹੈ, ਸਿੱਧੂ ਮੂਸੇਵਾਲਾ ਇੱਕ ਉਤਸ਼ਾਹੀ ਨੌਜਵਾਨ ਸੀ ਜਿਸ ਨੇ ਪਿੰਡ ਮੂਸੇ ਵਾਲਾ ਤੇ ਜ਼ਿਲ੍ਹਾਂ ਮਾਨਸਾ ਦਾ ਨਾਮ ਪੂਰੀ ਦੁਨੀਆ ਚ ਚਮਕਾਇਆ। ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਬਹੁਤ ਛੇਤੀ ਉਹ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਣਗੇ।
ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਸ਼ਰੇਆਮ ਗੁੰਡਾਗਰਦੀ ਬਰਦਾਸ਼ਤ ਨਹੀਂ ਕਰੇਗੀ ਤੇ ਪੰਜਾਬ ਵਿੱਚ ਅਮਨ ਸ਼ਾਂਤੀ  ਦੀ ਬਹਾਲੀ ਲਈ ਸਖ਼ਤ ਕਦਮ ਚੁੱਕੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਹਨਾਂ ਨਾਲ ਆਮ ਆਦਮੀ ਪਾਰਟੀ ਦੇ ਰਵੀ ਸਿੰਗਲਾ ਕਾਲਾ ਭੁੱਚੋ ਮੰਡੀ, ਨਰੇਸ਼ ਕੁਮਾਰ ਬਿੱਟੂ, ਟਰੱਕ ਯੂਨੀਅਨ ਰਾਮਪੁਰਾ ਫੂਲ ਦਾ ਪ੍ਰਧਾਨ ਸਤਵਿੰਦਰ ਸਿੰਘ ਪੰਮਾ ਫੂਲੇਵਾਲਾ, ਸੁਖਚੈਨ ਸਿੰਘ, ਸ਼ੇਰ ਬਹਾਦਰ, ਯੋਧਾ ਮਹਿਰਾਜ ਆਦਿ ਹਾਜ਼ਰ ਸਨ
 #For any kind of News and advertisement contact us on 980-345-0601
120290cookie-check ਲੋਕ ਗਾਇਕ ‘ਤੇ ਵਿਧਾਇਕ ਬਲਕਾਰ ਸਿੱਧੂ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ ਮਾਂ ਬਾਪ ਨਾਲ ਕੀਤਾ ਦੁੱਖ ਸਾਂਝਾ ਕੀਤਾ
error: Content is protected !!