December 22, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 3 ਅਪ੍ਰੈਲ (ਪ੍ਰਦੀਪ ਸ਼ਰਮਾ) : ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਖਰਾਬ ਹੋਏ ਸਿਸਟਮ ਵਿੱਚ ਸੁਧਾਰ ਲਈ ਇਮਾਨਦਾਰ ਲੋਕ ਅੱਗੇ ਆਉਣ ਤਾਂ ਕਿ ਪੰਜਾਬ ਨੂੰ ਮੁੜ ਲੀਹ ਤੇ ਪਾਇਆ ਜਾਵੇ। ਉਹਨਾਂ ਕਿਹਾ ਕਿ ਜਿਥੇ ਵੱਖ ਵੱਖ ਵਿਭਾਗਾਂ ਦੇ ਦਫਤਰਾਂ  ਵਿੱਚ ਆ ਰਹੀਆਂ ਲੋਕਾ ਨੂੰ ਆ ਰਹੀਆ ਸਮੱਸਿਆਵਾਂ ਦੂਰ ਕਰਨ ਲਈ ਕੰਮ ਸੁਰੂ ਕੀਤਾ ਹੋਇਆ ਉਥੇ ਪੰਚਾਇਤ ਤੇ ਪਸੂ ਪਾਲਣ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਹਲਕੇ ਵਿੱਚ ਸਬੰਧਤ ਵਿਭਾਗ ਦੀਆਂ ਸਮੱਸਿਆਵਾਂ ਸਾਂਝੀਆਂ ਕਰਨ ਲਈ ਵਿਸੇਸ ਮੁਲਾਕਾਤ ਕੀਤੀ।
ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦੇ ਹੋਏ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਦਸਿਆ ਕਿ ਜਿਥੇ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਹਲਕਾ ਰਾਮਪੁਰਾ ਫੂਲ ਦੇ ਵਿਕਾਸ ਕਾਰਜ਼ ਸੁਰੂ ਕਰਨ ਲਈ ‘ਤੇ ਹੋਰ ਸਮੱੱਸਿਆਵਾਂ ਸਬੰਧੀ ਮੀਟਿੰਗ ਕੀਤੀ ਉੱਥੇ  ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੀਟਿੰਗ ਕਰਕੇ ਪੰਚਾਇਤ ਵਿਭਾਗ ਤੇ ਪਸੂ ਪਾਲਣ ਵਿਭਾਗ ਨਾਲ ਸਬੰਧਤ ਵਿਚਾਰਾਂ ਕੀਤੀਆਂ ਤੇ ਉਹਨਾਂ ਭਰੋਸਾ ਦਿਵਾਇਆ ਕਿ ਹਲਕਾ ਰਾਮਪੁਰਾ ਫੂਲ ਵਿਖੇ ਸਬੰਧਤ ਵਿਭਾਗਾਂ ਵਿੱਚ ਕਿਸੇ ਕਿਸਮ ਦੀ ਕੋਈ ਵੀ ਸਮੱਸਿਆ ਨਹੀ ਆਉਣ ਦਿੱਤੀ ਜਾਵੇਗੀ ਅਤੇ ਸਬੰਧਤ ਵਿਭਾਗ ਦੇ ਦਫਤਰਾਂ ਵਿੱਚ ਕੰਮ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇਗਾ।
ਵੱਖ ਵੱਖ ਵਿਭਾਗਾਂ ਨਾਲ ਸਬੰਧਤ ਮਸਲਿਆਂ ਨੂੰ ਹਲ ਕਰਨ ਲਈ ਕੀਤੀ ਚਰਚਾਂ :  ਵਿਧਾਇਕ ਬਲਕਾਰ ਸਿੱਧੂ 
ਇਸ ਮੌਕੇ ਵਿਧਾਇਕ ਬਲਕਾਰ ਸਿੱਧੂ ਨੇ ਦਸਿਆ ਕਿ ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਹਲਕੇ ਦੀਆਂ ਸਮੱਸਿਆਵਾਂ ਵਾਰੇ ਚਰਚਾ ਕੀਤੀ ਸੀ ਤੇ ਉਹਨਾਂ ਨੇ ਹਲਕਾ ਰਾਮਪੁਰਾ ਫੂਲ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰਤ ਹਲ ਕਰਨ ਅਤੇ ਛੇਤੀ ਹੀ ਹਲਕੇ ਵਿੱਚ ਵਿਕਾਸ ਕਾਰਜ ਸੁਰੂ ਦਾ ਭਰੋਸਾ ਦਿੱਤਾ । ਉਹਨਾਂ ਦਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਰਾਮਪੁਰਾ ਫੂਲ ਦੀਆਂ ਸਮੱਸਿਆਵਾਂ ਨੂੰ ਦਿਲਚਸਪੀ ਨਾਲ ਸੁਣਿਆ ਤੇ ਹਲਕੇ ਸਬੰਧੀ ਸਾਰੇ ਮਸਲੇ ਛੇਤੀ ਹਲ ਕਰਨ ਦਾ ਵਿਸਵਾਸ਼ ਦਿਵਾਇਆ। ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਹੁਣ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਜਿਸ ਦੀ ਯੋਗ ਅਗਵਾਈ ਲੋਕ ਨੇਤਾ ਮੁੱਖ ਮੰਤਰੀ ਭਗਵੰਤ ਮਾਨ ਕਰ ਰਹੇ ਨੇ ਜੋ ਜਮੀਨੀ ਪੱਧਰ ਤੋ ਉੱਠ ਕੇ ਮੁੱਖ ਮੰਤਰੀ ਬਣੇ ਹਨ। ਜਦੋ ਕਿ ਪਹਿਲਾਂ ਵਾਲੇ ਮੁੱਖ ਮੰਤਰੀ ਰਾਜਾਸਾਹੀ ਤੇ ਰਜਵਾੜਿਆਂ ਦੀ ਪੈਦਾਇਸ ਸਨ ।ਜਿੰਨਾ ਨੇ ਮਹਿਲਾ ਵਿੱਚੋ ਬਾਹਰ ਨਿੱਕਲਣ ਦੀ ਲੋੜ ਨਹੀ ਸਮਝੀ ਤੇ ਪੰਜਾਬ ਦੇ ਲੋਕਾ ਨੂੰ ਲਵਾਰਿਸ ਛੱਡ ਦਿੱਤਾ ਸੀ। ਪਰ ਹੁਣ ਲੋਕਾ ਦੀ ਅਸਲੀ ਸਰਕਾਰ ਬਣ ਗਈ ਤੇ ਪੰਜਾਬ ਦੀ ਤਰੱਕੀ ਤੇ ਖੁਸਹਾਲੀ ਦਾ ਰਾਹ ਖੁੱਲ੍ਹ ਗਿਆ।

 

112920cookie-checkਵਿਧਾਇਕ ਬਲਕਾਰ ਸਿੱਧੂ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੀਟਿੰਗ।
error: Content is protected !!