October 12, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 24 ਅਪ੍ਰੈਲ,(ਪ੍ਰਦੀਪ ਸ਼ਰਮਾ) : ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਹਲਕਾ ਰਾਮਪੁਰਾ ਵਾਸੀਆਂ ਵੱਲੋਂ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਤੇ ਜਿਤਾਉਣ ਤੇ ਹਲਕੇ ਦਾ ਧੰਨਵਾਦ ਦੌਰਾ ਸ਼ੁਰੂ ਕੀਤਾ ਗਿਆ ਹੈ।ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਹਲਕਾ ਰਾਮਪੁਰਾ ਫੂਲ ਦੇ ਲੋਕਾ ਨੇ ਦੋ ਸਾਬਕਾ ਮੰਤਰੀਆਂ ਅਕਾਲੀ ਦਲ ਦੇ ਸਿਕੰਦਰ ਸਿੰਘ ਮਲੂਕਾ ‘ਤੇ ਕਾਂਗਰਸ ਦੇ ਗੁਰਪ੍ਰੀਤ ਸਿੰਘ ਕਾਂਗੜ ਵਰਗੇ ਘਾਗ ਨੇਤਾਵਾਂ ਨੂੰ ਹਰਾਕੇ ਜਿੱਤ ਦਾ ਸਿਹਰਾ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਸਿਰ ਬੰਨਿਆ ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮੁੱਢ ਬੰਨ੍ਹਿਆ। ਉਹਨਾਂ ਕਿਹਾ ਕਿ ਇਹ ਜਿੱਤ ਬਲਕਾਰ ਸਿੰਘ ਸਿੱਧੂ ਦੀ ਜਿੱਤ ਨਹੀਂ ਸਗੋਂ ਹਲਕੇ ਦੇ ਲੋਕਾ ਦੀ ਜਿੱਤ ਹੈ ਤੇ ਆਮ ਆਦਮੀ ਦੀ ਜਿੱਤ ਹੈ। ਉਹਨਾਂ ਕਿਹਾ ਕਿ ਹਲਕਾ ਵਾਸੀਆਂ ਦਾ ਧੰਨਵਾਦ ਕਰਨ ਲਈ ਲੜੀਵਾਰ ਧੰਨਵਾਦ ਸਮਾਗਮ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਰਾਮਪੁਰਾ ਸ਼ਹਿਰ ਦੇ ਵਾਰਡ ਨੰ.13 ਸਹੀਦ ਭਗਤ ਸਿੰਘ ਕਲੋਨੀ ਬ੍ਰਹਾਮਣ ਸਭਾ ਮੰਦਰ ਨੇੜੇ ਨਗਰ ਕੌਸ਼ਲ ਦਫ਼ਤਰ ਵਿਖੇ ਵੋਟਰਾਂ ਅਤੇ ਸਪੋਰਟਰਾਂ ਦਾ ਧੰਨਵਾਦ ਕਰਨ ਲਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਪੰਜਾਬ ਸਰਕਾਰ ਸੂਬੇ ਦੇ ਵਿੱਤੀ ਹਾਲਾਤ ਸੁਧਾਰਨ ਲਈ ਯਤਨਸ਼ੀਲ, ਲੋਕਾ ਨਾਲ ਕੀਤਾ ਇੱਕ ਇੱਕ ਵਾਅਦਾ ਪੂਰਾ ਹੋਵੇਗਾ: ਬਲਕਾਰ ਸਿੰਘ ਸਿੱਧੂ
ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਦੀ ਸਰਕਾਰ ਪੰਜਾਬ ਦੀ ਵਿੱਤੀ ਹਾਲਤ ਨੂੰ ਸੁਧਾਰਨ ਲਈ ਯਤਨਸ਼ੀਲ ਹੈ ਤੇ ਵੋਟਰਾਂ ਨਾਲ ਕੀਤਾ ਗਿਆ ਇੱਕ ਇੱਕ ਵਾਅਦਾ ਪੂਰਾ ਕੀਤਾ ਜਾਵੇਗਾ।ਪਿਛਲੇ ਦਿਨੀਂ ਜੁਗਾੜੀ ਰੇਹੜੀਆਂ ਬੰਦ ਕਰਨ ਦੇ ਮਾਮਲੇ ਤੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਬੋਲਦਿਆਂ ਕਿਹਾ ਕਿ ਉਹਨਾ ਨੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੋਬਾਈਲ ਫੋਨ ਤੇ ਗੱਲਬਾਤ ਕੀਤੀ ਸੀ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਦਾ ਰੁਜਗਾਰ ਨਹੀਂ ਖੋਹੇਗੀ ਤੇ ਉਹ ਪੰਜਾਬ ਵਿੱਚ ਆਮ ਆਦਮੀ ਨੂੰ ਖੁਸ਼ਹਾਲ ਬਣਾਉਣਾ ਲਈ ਆਏ ਹਨ ।
ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਤਿਹਾਸਕ ਫੈਸਲੇ ਕੀਤੇ ਜਾਣੇ ਹਨ ਤੇ ਸਮੇਂ ਸਮੇਂ ਪੰਜਾਬੀਆਂ ਨਾਲ ਕੀਤਾ ਗਿਆ ਹਰ ਇਕ ਚੋਣ ਵਾਅਦਾ ਪੂਰਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਨੂੰ ਲੰਮੇ ਸਮੇਂ ਬਾਅਦ ਇੱਕ ਇਮਾਨਦਾਰ ਮੁੱਖ ਮੰਤਰੀ  ਭਗਵੰਤ ਮਾਨ ਮਿਲਿਆ ਤੇ 70 ਸਾਲਾਂ ਬਾਅਦ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਮਿਲੀ ਹੈ। ਆਓ ਸਾਰੇ ਸਹਿਯੋਗ ਦਿਓ ਪੰਜਾਬ ਨੂੰ ਖੁਸ਼ਹਾਲ ਬਣਾਈਏ।ਉਹਨਾਂ ਕਿਹਾ ਕਿ ਵੋਟਰਾਂ ਦੀ ਬਦੌਲਤ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਹੋਈ ਹੈ ਲੋਕ 70 ਸਾਲਾਂ ਤੋਂ ਰਵਾਇਤੀ ਪਾਰਟੀਆਂ ਦੇ ਚੱਕਰਵਿਊ ਵਿਚ ਫ਼ਸੇ ਹੋਏ ਸਨ। ਅਖੀਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਇਮਾਨਦਾਰ ਸੋਚ ਨੇ ਪੰਜਾਬ ਨੂੰ ਖੁਸ਼ਹਾਲ ਬਣਾਉਣ ਦਾ ਸੁਪਨਾ ਸਜੋਇਆ। ਤੁਹਾਡਾ ਅਤੇ ਸਾਡਾ ਸੁਪਨਾ ਇੱਕ ਹੀ ਹੈ ਕਿ ਪੰਜਾਬ ਨੂੰ ਕਿਵੇਂ ਤਰੱਕੀ ਦੇ ਰਾਹ ਪਾਇਆ ਜਾਵੇ ।
ਉਹਨਾਂ ਕਿਹਾ ਕਿ ਹਲਕਾ ਰਾਮਪੁਰਾ ਫੂਲ ਵਾਸੀਆਂ ਲਈ ਮੇਰੇ ਦਰਵਾਜ਼ੇ ਸਦਾ ਲਈ ਖੁੱਲ੍ਹੇ ਹਨ ਮੈਂ ਨੇਤਾ ਨਹੀਂ ਤੁਹਾਡਾ ਬੇਟਾ ਹਾਂ, ਹਰ ਦੁੱਖ ਸੁੱਖ ਵਿੱਚ ਮੈਂ ਤੁਹਾਡੇ ਨਾਲ ਖੜਾਂਗਾ ਉਹਨਾਂ ਵਾਰਡ ਨੰਬਰ 13 ਤੇ ਸਮੂਹ ਸ਼ਹੀਦ ਭਗਤ ਸਿੰਘ ਕਲੌਨੀ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾ ਦੀ ਬਦੌਲਤ ਹੀ ਮੈਂ ਤੁਹਾਡਾ ਸੇਵਕ ਬਣਿਆ ਹਾਂ ਤੇ ਸਦਾ ਸੇਵਕ ਬਣਕੇ ਕੰਮ ਕਰਦਾ ਰਹਾਂਗਾ।ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਉਹਨਾ ਵੱਲੋਂ ਹਲਕੇ ਦੇ ਵੋਟਰਾਂ ਤੇ ਸਪੋਟਰਾ ਦਾ ਧੰਨਵਾਦ ਕਰਨ ਲਈ ਲੜੀਵਾਰ ਧੰਨਵਾਦ ਦੌਰੇ ਸ਼ੁਰੂ ਕੀਤੇ ਗਏ ਹਨ।
115861cookie-checkਵਿਧਾਇਕ ਬਲਕਾਰ ਸਿੱਧੂ ਨੇ ਹਲਕੇ ‘ਚ ਧੰਨਵਾਦ ਦੌਰਾ ਸ਼ੁਰੂ ਕੀਤਾ ਰਾਮਪੁਰਾ ਦੇ ਵਾਰਡ ਨੰ:13 ‘ਚ ਕੀਤਾ ਧੰਨਵਾਦ ਸਮਾਗਮ
error: Content is protected !!