April 20, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ,4 ਸਤੰਬਰ(ਪ੍ਰਦੀਪ ਸ਼ਰਮਾ): ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਹਲਕਾ ਰਾਮਪੁਰਾ ਫੂਲ ਦੇ ਵੱਖ ਵੱਖ ਪਿੰਡਾਂ ਚ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨੇਹੀਆਂ ਦੇ ਪਰੀਵਾਰਾ ਨਾਲ ਦੁੱਖ ਸਾਂਝਾ ਕੀਤਾ। ਉਹਨਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਬੁੱਰਜ ਲੱਧਾ ਤੋ ਕੁਲਵਿੰਦਰ ਸਿੰਘ ਮੁੰਦਰੀ ਇੱਕ ਦੁਰਘਟਨਾ ਵਿੱਚ ਸਾਥੋਂ ਸਦਾ ਲਈ ਵਿੱਛੜ ਗਿਆ ਸੀ ਉਹਨਾਂ ਦੀ ਅੰਤਿਮ ਅਰਦਾਸ ਵਿੱਚ ਪਹੁੰਚਕੇ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰਕ ਮੈਂਬਰਾ ਨਾਲ ਦੁੱਖ ਸਾਂਝਾ ਕੀਤਾ। 
ਇਸੇ ਤਰ੍ਹਾਂ ਪਿੰਡ ਬੁੱਰਜ ਗਿੱਲ ਦੇ ਨੌਜਵਾਨ ਸਿੰਦਰਪਾਲ ਸਿੰਘ ਅਤੇ ਪਿੰਡ ਮਹਿਰਾਜ ਤੋ ਕੁਲਵਿੰਦਰ ਸਿੰਘ ਤੇ ਰੋਜ਼ੀ ਮਹਿਰਾਜ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਦਾ ਪਰਿਵਾਰਾਂ ਨਾਲ ਦੁੱਖ ਸਾਝਾਂ ਕਰਦਿਆਂ ਵਹਿਗੁਰੂ ਅੱਗੇ ਦੁਆ ਕੀਤੀ ਕਿ ਪ੍ਰਮਾਤਮਾ ਉਹਨਾਂ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਹਨਾਂ ਨਾਲ ਆਮ ਆਦਮੀ ਪਾਰਟੀ ਦੇ ਵੱਖ ਵੱਖ ਆਗੂ ਹਾਜ਼ਰ ਸਨ।
For any kind of News and advertisment contact us on 980-345-0601   
126860cookie-checkਵਿਧਾਇਕ ਬਲਕਾਰ ਸਿੱਧੂ ਨੇ ਰਾਮਪੁਰਾ ਫੂਲ ਦੇ ਵੱਖ ਵੱਖ ਪਿੰਡਾਂ ‘ਚ ਵਿਛੜੇ ਸਨੇਹੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ
error: Content is protected !!