December 22, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ,(ਪ੍ਰਦੀਪ ਸ਼ਰਮਾ) : ਸਥਾਨਕ ਸ਼ਹਿਰ ਦੀ ਦਾਣਾ ਮੰਡੀ ਵਿਖੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ  ਝੋਨੇ ਦੀ ਫ਼ਸਲ ਦੀ ਖਰੀਦ ਸ਼ੁਰੂ ਕਰਵਾਈ ਗਈ । ਇਸ ਮੌਕੇ ਬੋਲਦਿਆਂ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਖ੍ਰੀਦ ਦੌਰਾਨ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਲ ਨਹੀਂ ਆਵੇਗੀ ਕਿਉਂਕਿ ਖ੍ਰੀਦ ਦੇ ਸਾਰੇ ਪ੍ਰਬੰਧ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਕੰਮਲ ਕਰ ਦਿੱਤੇ ਗਏ ਹਨ। ਮੰਡੀਆਂ ਵਿੱਚ ਬਾਰਦਾਨਾ ਲੋੜੀਂਦੀ ਮਾਤਰਾ ਵਿੱਚ ਉਪਲਬਧ ਹੈ। ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ।
ਕਿਸਾਨ ਖੁਸ਼ਹਾਲ ਹੋਵੇਗਾ ਤਾਂ ਦੇਸ਼ ਖੁਸ਼ਹਾਲ ਹੋਵੇਗਾ: ਬਲਕਾਰ ਸਿੱਧੂ
ਸਿੱਧੂ ਨੇ ਦੱਸਿਆ ਕਿ  ਫ਼ਸਲ ਦੀ ਖਰੀਦ ਤੋਂ ਬਾਅਦ ਨਾਲੋਂ ਨਾਲੋਂ ਫ਼ਸਲ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਨੂੰ ਸਾਡੇ ਦੇਸ਼ ਵਿੱਚ ਅੰਨਦਾਤਾ ਕਿਹਾ ਜਾਂਦਾ ਹੈ,ਜੇ ਅੰਨਦਾਤਾ ਕਿਸਾਨ ਖੁਸ਼ਹਾਲ ਹੋਵੇਗਾ ਤਾਂ ਹੀ ਸਾਡਾ ਭਾਰਤ ਦੇਸ਼ ਖੁਸ਼ਹਾਲ ਹੋਵੇਗਾ। ਉਨ੍ਹਾਂ ਕਿਹਾ ਸਾਡੀ ਸਰਕਾਰ ਵਿਚ  ਫ਼ਸਲ ਮੰਡੀਆਂ ਵਿੱਚ ਨਹੀਂ ਰੁਲੇਗੀ ਅਤੇ ਨਾ ਹੀ ਵਿਕੀ ਹੋਈ ਫ਼ਸਲ ਦੀ ਅਦਾਇਗੀ ਲਈ ਖੱਜਲ ਖ਼ੁਆਰੀ ਹੋਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਖੇਤੀ ਨੂੰ ਲਾਹੇਵੰਦ ਤੇ ਸਨਮਾਨਜਨਕ ਧੰਦਾ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।
ਇਸ ਮੌਕੇ ਬਲਕਾਰ ਸਿੱਧੂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੁੱਕੀ ਫਸਲ ਹੀ ਮੰਡੀ ਵਿੱਚ ਲੈ ਕਿ ਆਉਣ ਅਤੇ ਪਰਾਲੀ ਨੂੰ ਨਾ ਸਾੜਨ। ਇਸ ਮੌਕੇ ਮਾਰਕੀਟ ਕਮੇਟੀ ਦੇ ਸੈਕਟਰੀ ਸੁਖਦੇਵ ਸਿੰਘ, ਆਪ ਆਗੂ (ਰਵੀ ਸਿੰਗਲਾ ਕਾਲਾ ਭੁੱਚੋਂ), ਆਰ ਐਸ ਜੇਠੀ, ਸ਼ੇਰ ਬਹਾਦਰ ਸਿੰਘ ਧਾਲੀਵਾਲ, ਨਰੇਸ਼ ਕੁਮਾਰ ਬਿੱਟੂ,ਰੋਬੀ ਬਰਾੜ, ਟਰੱਕ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ, ਸੋਈ ਫੂਲ,ਯੋਧਾ ਮਹਿਰਾਜ ਇੰਦਰਜੀਤ ਗੋਰਾ, ਰਵਿੰਦਰ ਸਿੰਘ ਨਿੱਕਾ ਆਦਿ ਹਾਜ਼ਰ ਸਨ।
 #For any kind of News and advertisment contact us on 980-345-0601
130250cookie-checkਵਿਧਾਇਕ ਬਲਕਾਰ ਸਿੱਧੂ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ
error: Content is protected !!