November 22, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 20 ਅਪ੍ਰੈਲ (ਪ੍ਰਦੀਪ ਸ਼ਰਮਾ): ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਹਲਕਾ ਰਾਮਪੁਰਾ ਫੂਲ ਵਾਸੀਆਂ ਦੀਆਂ ਵੱਖ ਵੱਖ ਸਮੱਸਿਆਵਾਂ ਨੂੰ ਲਗਾਤਾਰ ਹਲ ਕਰਵਾਉਣ ਲਈ ਸਬੰਧਤ ਵਿਭਾਗਾਂ ਦੇ ਕੈਬਨਿਟ ਮੰਤਰੀਆਂ ਨੂੰ ਮਿਲ ਰਹੇ ਹਨ।
ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪ੍ਰੈਸ ਨੂੰ ਬਿਆਨ ਜ਼ਾਰੀ ਕਰਦੇ ਹੋਏ ਦਸਿਆ ਕਿ ਪਿਛਲੇ ਦਿਨੀਂ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਕਰਕੇ ਹਲਕਾ ਰਾਮਪੁਰਾ ਫੂਲ ਦੇ ਮੁੱਦਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਲਿਆਂਦਾ ਇਸ ਤੋਂ ਬਾਅਦ ਉਹਨਾਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ  ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਨਾਲ ਮੀਟਿੰਗ ਕੀਤੀ ਗਈ। ਉਹਨਾਂ ਕਿਹਾ ਕਿ ਇਸ ਮੀਟਿੰਗ ਵਿੱਚ ਹਲਕਾ ਰਾਮਪੁਰਾ ਦਾ ਮੁੱਖ ਮੁੱਦਾ ਜੋ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਜਾਮਨਗਰ (ਭਾਰਤਮਾਲਾ ਪ੍ਰਰਿਯੋਜਨਾਂ ਦੁਆਰਾ ਬਣਾਈ ਗਈ) ਸੜਕ ਵਿੱਚ ਜਿਹੜੇ ਜਿਮੀਦਾਰਾਂ ਦੀ ਜ਼ਮੀਨ ਆਈ ਹੈ ਤੇ ਉਹਨਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਸਬੰਧੀ ਵਿਚਾਰ ਚਰਚਾ ਕੀਤੀ ਗਈ।
ਹਲਕਾ ਰਾਮਪੁਰਾ ਦੇ ਲੋਕਾ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰਤ ਹਲ ਹੋਣਗੀਆਂ ਕੈਬਨਿਟ ਮੰਤਰੀ ਨੇ ਦਿੱਤਾ ਭਰੋਸਾ : ਵਿਧਾਇਕ ਬਲਕਾਰ ਸਿੰਘ ਸਿੱਧੂ
ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਲਗਾਤਾਰ ਹਲਕਾ ਰਾਮਪੁਰਾ ਫੂਲ ਦੀ ਬੇਹਤਰੀ ਤੇ ਭਲਾਈ ਲਈ ਯਤਨਸ਼ੀਲ ਹੈ। ਉਹਨਾਂ ਦੀ ਹਮੇਸ਼ਾ ਕੋਸ਼ਿਸ਼ ਰਹਿੰਦੀ ਹੈ ਕਿ ਉਹਨਾਂ ਦੇ ਹਲਕੇ ਦਾ ਕੋਈ ਵੀ ਕੰਮ ਲਟਕੇ ਨਾ ਜਿੰਨੀ ਛੇਤੀ ਹੋ ਸਕੇ ਉਹ ਹਰ ਸਮੱਸਿਆਵਾਂ ਦੇ ਹਲ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀਆਂ ਨਾਲ ਵਿਚਾਰ ਚਰਚਾ ਕਰਕੇ ਉਹਨਾਂ ਦੇ ਧਿਆਨ ਵਿੱਚ ਲਿਆਉਂਦੇ ਰਹਿੰਦੇ ਹਨ। ਉਹਨਾਂ ਕਿਹਾ ਕਿ ਬਹੁਤ ਛੇਤੀ ਸਿਸਟਮ ਵਿੱਚ ਸੁਧਾਰ ਕਰਕੇ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ਪਾਇਆ ਜਾਵੇਗਾ ਤੇ ਹਲਕਾ ਰਾਮਪੁਰਾ ਫੂਲ ਦੀ ਤਰੱਕੀ ਲਈ ਉਹ ਹਮੇਸ਼ਾ ਯਤਨਸ਼ੀਲ ਰਹੇ ਹਨ ਤੇ ਰਹਿਣਗੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਥੋਹੜੇ ਸਮੇਂ ਵਿੱਚ ਚੰਗੇ ਨਤੀਜੇ ਸਾਹਮਣੇ ਲੈਕੇ ਆਵੇਗੀ।
115440cookie-checkਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕੀਤੀ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਮੀਟਿੰਗ
error: Content is protected !!