ਚੜ੍ਹਤ ਪੰਜਾਬ ਦੀ
ਲੁਧਿਆਣਾ, 19 ਜੁਲਾਈ (ਸਤ ਪਾਲ ਸੋਨੀ) – ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਅੱਜ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜਰ ਨਾਲ ਖ਼ਾਸ ਮੁਲਾਕਾਤ ਕਰਦਿਆਂ ਲੁਧਿਆਣਾ ਵਿੱਚ ਬੁੱਢੇ ਨਾਲੇ ਨਾਲ ਸਬੰਧਤ ਅਤੇ ਲੁਧਿਆਣਾ ਸ਼ਹਿਰ ਦੇ ਵਿਕਾਸ ਕਾਰਜ਼ਾ ਸਬੰਧੀ ਵਿਚਾਰ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਵੱਲੋਂ ਵੀ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਗਿਆ।ਵਿਧਾਇਕ ਭੋਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਸ਼ਹਿਰ ਵਿੱਚ ਸਫਾਈ ਵਿਵਸਥਾ ਦਾ ਮੰਦਾ ਹਾਲ ਹੈ।
ਵਿਧਾਇਕ ਭੋਲਾ ਨੇ ਦੱਸਿਆ ਕਿ ਟਿੱਬਾ ਰੋਡ ‘ਤੇ ਲੱਗੇ ਕੂੜੇ ਦੇ ਢੇਰ ਦਾ ਵੀ ਢੁੱਕਵਾਂ ਹੱਲ ਕੱਢਿਆ ਜਾਵੇ ਜਿੱਥੇ ਬੀਤੇ ਸਮੇਂ ਦੌਰਾਨ ਇੱਕ ਪੂਰਾ ਪ੍ਰਵਾਸੀ ਪਰਿਵਾਰ ਅੱਗ ਦੀ ਭੇਂਟ ਚੜ੍ਹ ਗਿਆ ਸੀ । ਉਨ੍ਹਾਂ ਬੁੱਢੇ ਨਾਲੇ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਤੋਂ ਵੀ ਜਾਣੂੰ ਕਰਵਾਇਆ।ਇਸ ਤੋਂ ਇਲਾਵਾ ਉਨ੍ਹਾਂ ਕਈ ਹੋਰ ਵਿਕਾਸ ਸਬੰਧੀ ਮੁੱਦਿਆਂ ਬਾਰੇ ਵੀ ਕੈਬਨਿਟ ਮੰਤਰੀ ਨਾਲ ਵਿਚਾਰ ਸਾਂਝੇ ਕੀਤੇ।
ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜਰ ਵਲੋਂ ਵੀ ਵਿਧਾਇਕ ਭੋਲਾ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਅਤੇ ਕਿਹਾ ਹੈ ਕਿ ਜਲਦ ਹੀ ਸ਼ਹਿਰ ਵਾਸੀਆਂ ਦੇ ਵੱਖ-ਵੱਖ ਸੰਵੇਦਨਸ਼ੀਲ ਮੁੱਦਿਆਂ ਦਾ ਢੁੱਕਵਾਂ ਹੱਲ ਕੱਢਿਆ ਜਾਵੇਗਾ।
#For any kind of News and advertisment contact us on 980-345-0601
1234300cookie-checkਬੁੱਢੇ ਨਾਲੇ ਅਤੇ ਲੁਧਿਆਣਾ ਸ਼ਹਿਰ ਦੇ ਵਿਕਾਸ ਕਾਰਜ਼ਾ ਸਬੰਧੀ ਵਿਧਾਇਕ ਭੋਲਾ ਵੱਲੋਂ ਅੱਜ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜਰ ਨਾਲ ਕੀਤੀ ਵਿਚਾਰ ਚਰਚਾ