June 25, 2024

Loading

ਸਤ ਪਾਲ ਸੋਨੀ 
ਚੜ੍ਹਤ ਪੰਜਾਬ ਦੀ
ਲੁਧਿਆਣਾ, 04 ਮਈ – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 ਅਧੀਨ ਮੱਲ੍ਹੀ ਫਾਰਮ ਰੋਡ ਵਿਖੇ ਲੰਮੇ ਸਮੇਂ ਤੋਂ ਖ਼ਸਤਾ ਹਾਲਤ ਪਈਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਸਮੁੱਚੀ ਆਮ ਆਦਮੀ ਟੀਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।
ਇਸ ਮੌਕੇ ਵਿਧਾਇਕ ਚੌਧਰੀ ਬੱਗਾ ਨੇ ਦੁਹਰਾਇਆ ਕਿ ਉਹ ਹਲਕਾ ਉੱਤਰੀ ਦੇ ਵਸਨੀਕਾਂ ਦੀ ਰਿਣੀ ਹਨ ਅਤੇ ਹੁਣ ਲੋਕਾਂ ਦੀਆਂ ਮੁਸ਼ਕਿਲਾਂ ਨੇੜੇ ਹੋ ਕੇ ਸੁਣੀਆਂ ਜਾਣਗੀਆਂ ਅਤੇ ਜਲਦ ਨਿਪਟਾਰਾ ਵੀ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਲਾਕੇ ਦੇ ਲੋਕ ਪਿਛਲੇ ਕਰੀਬ ਡੇਢ ਦਹਾਕੇ ਤੋਂ ਟੁੱਟੀਆਂ ਸੜ੍ਹਕਾਂ ਤੋਂ ਕਾਫੀ ਪ੍ਰੇਸ਼ਾਨ ਸਨ, ਸੜ੍ਹਕਾਂ ਦੀ ਹਾਲਤ ਬੇਹੱਦ ਤਰਸਯੋਗ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁੱਖ ਸੜ੍ਹਕਾਂ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਨੂੰ ਰਾਹਤ ਮਿਲੇਗੀ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
# Contact us for News and advertisement on 980-345-0601
Kindly Like,Share & Subscribe http://charhatpunjabdi.com
150950cookie-checkਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦੀ ਸੁਰੂਆਤ
error: Content is protected !!