September 18, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ/ਮਹਿਰਾਜ 16 ਅਕਤੂਬਰ (ਪ੍ਰਦੀਪ ਸ਼ਰਮਾ) : ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਪਿੰਡ ਮਹਿਰਾਜ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਸਰਕਾਰ ਕਿਸਾਨਾਂ ਦਾ ਦਾਣਾ ਦਾਣਾ ਖਰੀਦੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਕਰ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਪ੍ਰੇਸਾਨੀ ਨਹੀ ਆਉਣ ਦਿੱਤੀ ਜਾਵੇਗੀ ਪਰ ਕਿਸਾਨ ਆਪਣੀ ਝੋਨੇ ਨੂੰ ਸੁਕਾ ਕੇ ਤੇ ਸਾਫ਼ ਸੁਥਰਾ ਕਰਕੇ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਝੋਨੇ ਦਾ ਸਹੀ ਭਾਅ ਮਿਲ ਸਕੇ।
ਇਸ ਮੌਕੇ ਇੰਸਪੈਕਟਰ ਮਨਜਿੰਦਰ ਸਿੰਘ  ਨੀਰਜ ਜਿੰਦਲ, ਭੁਪਿੰਦਰ ਸਿੰਘ, ਬਲਕਾਰ ਸਿੰਘ,ਟਰੱਕ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ, ਸੁਖਚੈਨ ਸਿੰਘ, ਦਰਸ਼ਨ ਸਿੰਘ, ਸੀਰਾ ਸਿੰਘ, ਸੁੱਖੀ ਸਿੰਘ, ਯੋਧਾ ਸਿੰਘ,ਵਿਜੇ ਕੁਮਾਰ,ਲੱਖਾ ਸਿੰਘ, ਗੁਰਦੀਪ ਸਿੰਘ, ਹਰਚਰਨ ਸਿੰਘ, ਬਲਦੇਵ ਸਿੰਘ, ਜਗਸੀਰ ਸਿੰਘ ਆਦਿ ਹਾਜ਼ਰ ਸਨ।
#For any kind of News and advertisment contact us on 980-345-0601
131530cookie-checkਵਿਧਾਇਕ ਸਿੱਧੂ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ
error: Content is protected !!