April 25, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੁਲ, 27 ਜਨਵਰੀ (ਪ੍ਰਦੀਪ ਸ਼ਰਮਾ) – ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਮੁਹੱਲਾ ਕਲੀਨਿਕ ਖੋਲੇ ਜਾ ਰਹੇ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਮੌੜ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਪਿੰਡ ਮੰਡੀ ਕਲਾਂ ਤੇ ਕਰਾੜਵਾਲਾ ਵਿਖੇ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨ ਸਮੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨਾਂ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਸੁਪਨਾ ਹੈ ਕਿ ਪੰਜਾਬ ਵਾਸੀਆਂ ਨੂੰ ਚੰਗੀਆਂ ਸਿਹਤ ਸਹੂਲਤਾਂ ਤੇ ਸਿੱਖਿਆ ਦਿੱਤੀ ਜਾਵੇ।
ਉਹਨਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਚ ਲੋਕਾਂ ਨੂੰ ਸਿਹਤ ਸਹੂਲਤਾਂ ਆਪਣੇ ਘਰਾਂ ਦੇ ਨੇੜੇ ਹੀ ਦਿੱਤੀਆਂ ਜਾਣੀਆਂ ਹਨ। ਇੰਨਾਂ ਸਿਹਤ ਸੰਸਥਾਵਾ ਚ ਜਿੱਥੇ ਟੈਸਟ ਮੁਫਤ ਕੀਤੇ ਜਾਣੇ ਹਨ ਤੇ ਉੱਥੇ ਦਵਾਈਆਂ ਵੀ ਬਿਲਕੁਲ ਮੁਫਤ ਦਿੱਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਮਰੀਜਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਦੂਰ ਦੁਰਾਡੇ ਨਹੀ ਭੱਜਣਾ ਪੈਣਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਇਨਾਂ ਸਿਹਤ ਸਹੂਲਤਾਂ ਦਾ ਲਾਭ ਉਠਾਉਣ। ਉਹਨਾ ਕਿਹਾ ਕਿ ਦਵਾਈਆਂ ਆਦਿ ਦੀ ਕਮੀ ਨਹੀ ਆਉਣ ਦਿੱਤੀ ਜਾਵੇਗੀ। ਲੋਕ ਇੰਨਾਂ ਸਿਹਤ ਸੰਸਥਾਵਾਂ ਨੂੰ ਵਧੀਆ ਢੰਗ ਨਾਲ ਚਲਾਉਣ ਵਿੱਚ ਸਹਿਯੋਗ ਦੇਣ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਮੇਲ ਸਿੰਘ ਨੇ ਹਲਕਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਜੀ ਆਇਆ ਕਿਹਾ ਤੇ ਬਲਾਕ ਬਾਲਿਆਂਵਾਲੀ ਦੇ ਮੁਹੱਲਾ ਕਲੀਨਿਕਾਂ  ਚ ਲੋਕਾਂ ਨੂੰ ਦਿੱਤੀਆਂ ਜਾਣ ਵਾਲ਼ੀਆਂ ਸਿਹਤ ਸਹੂਲਤਾਂ ਬਾਰੇ ਵਿਸ਼ਥਾਰ ਪੂਰਵਕ ਚਾਨਣਾ ਪਾਇਆ। ਜਿਨ੍ਹਾਂ ਵਿੱਚ ਓ.ਪੀ.ਡੀ ਸੇਵਾਵਾਂ, ਟੀਕਾਕਰਨ ਸੇਵਾਵਾਂ, ਜੱਚਾ- ਬੱਚਾ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ, ਲੈਬ-ਟੈਸਟ ਅਤੇ ਦਵਾਈਆਂ ਬਿਲਕੁਲ ਮੁਫਤ ਦਿੱਤੀਆਂ ਜਾਣੀਆਂ ਹਨ। ਇਸ ਮੌਕੇ ਮੈਡੀਕਲ ਅਫਸਰ ਡਾ. ਕਮਲਜੀਤ ਸਿੰਘ, ਡੈਟਲ ਡਾ. ਲਵਦੀਪ ਰੋਹੇਲ, ਡਾ. ਨਵਨੀਤ ਕੌਰ, ਡਾ. ਦੀਪਤੀ ਗਰਗ, ਏ.ਐਮ.ਓ ਜਸਦੀਪ ਸਿੰਘ, ਜਗਤਾਰ ਸਿੰਘ ਬਲਾਕ ਐਜੂਕੇਟਰ, ਮਨਜੀਤ ਸਿੰਘ ਬਲਾਕ ਅੇਜੂਕੇਟਰ ਆਦਿ ਹਾਜਰ ਸਨ।
#For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com

 

139050cookie-checkਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਮੰਡੀ ਕਲਾਂ ਤੇ ਕਰਾੜਵਾਲਾ ਵਿਖੇ ਮੁਹੱਲਾ ਕਲੀਨਿਕਾਂ ਦਾ ਕੀਤਾ ਉਦਘਾਟਨ
error: Content is protected !!