June 25, 2024

Loading

ਚੜ੍ਹਤ ਪੰਜਾਬ ਦੀ 
ਰਾਮਪੁਰਾ ਫੂਲ 5 ਸਤੰਬਰ (ਪ੍ਰਦੀਪ ਸ਼ਰਮਾ) : ਪਿੰਡ ਪਿੱਥੋ ਵਿੱਚ ਮਜ਼ਦੂਰਾਂ ਦੀ ਇੱਕਤਰਤਾ ਕੀਤੀ ਗਈ ਜਿਸ ਵਿੱਚ ਮਜ਼ਦੂਰਾਂ ਨੇ 12 ਤੋਂ 14 ਸਤੰਬਰ ਤੱਕ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਲਾਏ ਜਾ ਰਹੇ ਮੋਰਚੇ ਵਿੱਚ ਪਰਿਵਾਰਾਂ ਸਮੇਤ ਜਾਣ ਦਾ ਫੈਸਲਾ ਕੀਤਾ ਗਿਆ। ਇਹ ਮੋਰਚਾ ਮਜ਼ਦੂਰ ਜੱਥੇਬੰਦੀਆਂ ਵੱਲੋਂ ਬਣਾਏ ਸਾਂਝੇ ਮਜ਼ਦੂਰ ਮੋਰਚੇ ਵੱਲੋਂ ਲਾਇਆ ਜਾ ਰਿਹਾ ਹੈ।
ਆਪ ਸਰਕਾਰ ਮਜ਼ਦੂਰਾਂ ਦੀ ਲਗਾਤਾਰ ਕਰ ਰਹੀ ਅਣਦੇਖੀ- ਜੋਰਾ ਨਸਰਾਲੀ
ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਅਤੇ ਤੇਜਾ ਸਿੰਘ ਪਿੱਥੋ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮਜ਼ਦੂਰਾਂ ਦੀ ਲਗਾਤਾਰ ਅਣਦੇਖੀ ਕਰ ਰਹੀ ਹੈ। ਉਹਨਾ ਕਿਹਾ ਕਿ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮਜ਼ਦੂਰਾਂ ਦੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ, ਦਿਹਾੜੀ 700 ਰੁਪਏ ਕਰਨ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਦੇਣ, ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ, ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ, ਬੇਘਰੇ ਤੇ ਲੋੜਵੰਦ ਮਜ਼ਦੂਰਾਂ ਨੂੰ ਪਲਾਟ ਦੇਣ, ਲਾਲ ਲਕੀਰ ਅੰਦਰਲੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ, ਗੁਲਾਬੀ ਸੁੰਡੀ ਕਾਰਨ ਨੁਕਸਾਨੇ ਨਰਮਾ ਦਾ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਆਦਿ ਮੰਗਾਂ ਨੂੰ ਲੈ ਕੇ ਇਹ ਮੋਰਚਾ ਲਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਉਪਰੋਕਤ ਮੰਗਾਂ ਤੋਂ ਇਲਾਵਾ ਸਿੱਖਿਆ ਤੇ ਸਿਹਤ ਸੇਵਾਵਾਂ ਯਕੀਨੀ ਬਣਾਉਣ ਅਤੇ ਦਲਿਤਾਂ ‘ਤੇ ਜਗੀਰੂ ਜ਼ਬਰ ਬੰਦ ਕਰਨ, ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਦੇਣ ਸਮੇਤ ਸਾਰੀਆਂ ਚੋਣ ਗਾਰੰਟੀਆਂ ਲਾਗੂ ਕਰਨ, ਬੁਢਾਪਾ ਵਿਧਵਾ ਪੈਨਸ਼ਨ ਪੰਜ ਹਜ਼ਾਰ ਰੁਪਏ ਦੇਣ ਤੇ ਉਮਰ ਦੀ ਹੱਦ ਔਰਤਾਂ ਲਈ 55 ਸਾਲ ਤੇ ਮਰਦਾਂ ਲਈ 58 ਸਾਲ ਕਰਨ, ਵਿਦਿਆਰਥੀਆਂ ਦੇ ਰੁਕੇ ਹੋਏ ਵਜ਼ੀਫ਼ੇ ਜ਼ਾਰੀ ਕਰਨ, ਅੰਦੋਲਨਾਂ ਦੌਰਾਨ ਮਜ਼ਦੂਰਾਂ ਕਿਸਾਨਾਂ ‘ਤੇ ਬਣੇ ਕੇਸ ਵਾਪਿਸ ਲੈਣ ਅਤੇ ਜ਼ਮੀਨੀ ਹੱਦਬੰਦੀ ਕਾਨੂੰਨ ਲਾਗੂ ਕਰਕੇ ਵਾਧੂ ਨਿਕਲਦੀਆਂ ਜ਼ਮੀਨਾਂ ਦੀ ਵੰਡ ਮਜ਼ਦੂਰਾਂ ਤੇ ਗਰੀਬ ਕਿਸਾਨਾਂ ‘ਚ ਕਰਨ ਦੀ ਮੰਗ ਵੀ ਕੀਤੀ ਜਾਵੇਗੀ। ਇਸ ਮੌਕੇ ਸਵਰਨ ਸਿੰਘ, ਮੱਖਣ ਸਿੰਘ, ਹਾਕਮ ਸਿੰਘ, ਹੰਸਾ ਸਿੰਘ, ਪਿਆਰਾ ਸਿੰਘ ਆਦਿ ਆਗੂ ਸ਼ਾਮਲ ਸਨ।
#For any kind of News and advertisment contact us on 980-345-0601 
127180cookie-checkਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪਰਿਵਾਰਾਂ ਸਮੇਤ ਲਗਾਇਆ ਜਾਵੇਗਾ ਮੋਰਚਾ
error: Content is protected !!