December 22, 2024

Loading

ਚੜ੍ਹਤ ਪੰਜਾਬ ਦੀ     

ਰਾਮਪੁਰਾ ਫੂਲ 15 ਜੂਨ (ਭਾਰਤ ਭੂਸ਼ਣ/ਪ੍ਰਦੀਪ ਸ਼ਰਮਾਂ): ਸਥਾਨਕ ਮੋੜ ਰੋਡ ਤੇ ਸਥਿਤ ਫਤਿਹ ਕਾਲਜ ਦੇ ਨਜ਼ਦੀਕ ਘੋੜਾ ਟਰਾਲਾ ਬੇਕਾਬੂ ਹੋ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੋਕੇ ਤੇ ਮੌਤ ਹੋ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਮ੍ਰਿਤਕ ਨੋਜਵਾਨ ਖੁਸ਼ਦਿਲ ਹੈਪੀ (22) ਪੁੱਤਰ ਬਲਜਿੰਦਰ ਕੁਮਾਰ ਪਿੰਡ ਵਾਸੀ ਡਿੱਖ ਜੋ ਕਿ ਰਾਮਪੁਰਾ ਫੂਲ ਵਿਖੇ ਸਮਾਲ ਫਾਇਨਾਸ ਬੈਂਕ ਵਿੱਚ ਨੋਕਰੀ ਕਰਦਾ ਸੀ, ਆਪਣੇ ਮੋਟਰਸਾਈਕਲ ਤੇ ਰਾਮਪੁਰਾ ਤੋ ਆਪਣੇ ਪਿੰਡ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਿਹਾ ਇੱਕ ਘੋੜਾ ਟਰਾਲਾ ਬੇਕਾਬੂ ਹੋ ਕੇ ਮੋਟਰਸਾਈਕਲ ਨਾਲ ਟਕਰਾ ਗਿਆ। ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਨੂੰ ਥਾਣਾ ਸਿਟੀ ਰਾਮਪੁਰਾ ਦੀ ਮੌਜੁਦਗੀ ਵਿੱਚ ਸਹਾਰਾ ਸਮਾਜ ਸੇਵਾ ਦੀ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਰਾਮਪੁਰਾ ਦੀ ਮੋਰਚਰੀ ਵਿੱਚ ਰੱਖਿਆ ਗਿਆ।

ਇਸ ਸਬੰਧੀ ਵਿੱਚ ਥਾਣਾ ਸਿਟੀ ਦੇ ਤਫਸ਼ੀਸ਼ੀ ਅਫ਼ਸਰ ਨੇ ਦੱਸਿਆ ਕਿ ਮ੍ਰਿਤਕ ਦੇ ਚਾਚਾ ਰੂਪ ਚੰਦ ਦੇ ਬਿਆਨਾ ਤੇ ਕਾਰਵਾਈ ਕਰਦਿਆਂ ਟਰਾਲਾ ਚਾਲਕ ਤੇ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਘੋੜੇ ਟਰਾਲੇ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਸ ਨੇ ਕਥਿਤ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਮਾਂ ਅਤੇ ਭੈਣ ਨੂੰ ਛੱਡ ਗਿਆ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਿਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਹੈ।

69020cookie-checkਬੇਕਾਬੂ ਹੋਏ ਟਰਾਲੇ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਦਰੜਿਆ, ਮੌਕੇ ਤੇ ਮੌਤ
error: Content is protected !!