April 20, 2024

Loading

ਚੜ੍ਹਤ ਪੰਜਾਬ ਦੀ,

ਲੁਧਿਆਣਾ, 14 ਸਤੰਬਰ (ਸਤ ਪਾਲ ਸੋਨੀ/ਰਵੀ ਵਰਮਾ) – ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੇ ਇੰਤਕਾਲ ਤੋਂ ਬਾਅਦ ਅੱਜ ਲੁਧਿਆਣਾ ਦੀ ਇਤਿਹਾਸਕ ਜਾਮਾ ਮਸਜਿਦ ’ਚ ਹੋਏ ਇੱਕ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੀ ਵਸੀਅਤ ਮੁਤਾਬਿਕ ਉਨਾਂ ਦੇ ਵੱਡੇ ਸਪੁੱਤਰ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਦੀ ਦਸਤਾਰਬੰਦੀ ਕਰਕੇ ਪੰਜਾਬ ਦਾ ਸ਼ਾਹੀ ਇਮਾਮ ਬਣਾਇਆ ਗਿਆ। ਨਵਨਿਯੁਕਤ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਦੀ ਦਸਤਾਰਬੰਦੀ ਮੌਕੇ ਭਾਰਤ ਦੇ ਚੀਫ ਇਮਾਮ ਮੌਲਾਨਾ ਮੁਹੰਮਦ ਉਮੇਰ ਇਲਿਆਸੀ, ਪੀਰ ਜੀ ਹੁਸੈਨ ਅਹਿਮਦ ਬੂੜੀਆ, ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਜੱਥੇਦਾਰ ਹੀਰਾ ਸਿੰਘ ਗਾਬੜੀਆ, ਵਿਧਾਇਕ ਕੁਲਦੀਪ ਸਿੰਘ ਵੈਦ, ਵਿਧਾਇਕ ਬਲਵਿੰਦਰ ਸਿੰਘ ਬੈਂਸ, ਵਿਧਾਇਕ ਸਿਮਰਜੀਤ ਸਿੰਘ ਬੈਂਸ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਮੇਅਰ ਬਲਕਾਰ ਸਿੰਘ ਸੰਧੂ ਅਤੇ ਕੈਬਿਨੇਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਪਤਨੀ ਮਮਤਾ ਆਸ਼ੂ ਸਮੇਤ ਕਈ ਆਗੂ ਹਾਜਰ ਸਨ।

ਇਸ ਮੌਕੇ ਨਵ ਨਿਯੁਕਤ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਉਹ ਆਪਣੇ ਪਿਤਾ ਮਰਹੂਮ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੇ ਅਧੂਰੇ ਕੰਮਾਂ ਨੂੰ ਪੂਰਾ ਕਰਨ ਲਈ ਪੂਰੀ ਵਾਹ ਲਗਾਉਣਗੇ। ਉਨਾਂ ਕਿਹਾ ਕਿ ਵੱਖ-ਵੱਖ ਧਰਮਾਂ ਦਾ ਸਤਿਕਾਰ ਕਰਦਿਆਂ ਉਹ ਸਮਾਜ, ਸੂਬੇ ਅਤੇ ਦੇਸ਼ ’ਚ ਅਮਨ ਸ਼ਾਂਤੀ ਦੀ ਬਹਾਲੀ ਲਈ ਹਰ ਇੱਕ ਨੂੰ ਨਾਲ ਲੈ ਕੇ ਚੱਲਣਗੇ। ਉਨਾਂ ਕਿਹਾ ਕਿ ਸ਼ਾਹੀ ਇਮਾਮ ਸਾਹਿਬ ਦੇ ਦੱਸੇ ਰਸਤੇ ’ਤੇ ਚਲਦਿਆਂ ਉਹ ਮੁਸਲਿਮ ਭਾਈਚਾਰੇ ਦੀਆਂ ਮੁਸ਼ਕਲਾਂ ਵੱਲ ਵੀ ਉਚੇਚਾ ਧਿਆਨ ਦੇਣਗੇ। ਇਸ ਤੋਂ ਪਹਿਲਾਂ ਹੋਏ ਦਸਤਾਰਬੰਦੀ ਸਮਾਗਮ ਦੌਰਾਨ ਚੀਫ ਇਮਾਮ ਮੌਲਾਨਾ ਉਮੇਰ ਇਲਿਆਸੀ ਨੇ ਮੁਹੰਮਦ ਉਸਮਾਨ ਰਹਿਮਾਨੀ ਨੂੰ ਸ਼ਾਹੀ ਇਮਾਮ ਪੰਜਾਬ ਨਿਯੁਕਤ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਜਿਸ ਤਰਾਂ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਸਾਰੇ ਧਰਮਾਂ, ਸਾਰੇ ਵਰਗਾਂ ਅਤੇ ਸਮੂਚੇ ਭਾਈਚਾਰਿਆਂ ਨਾਲ ਮਿਲ ਕੇ ਇਨਸਾਨੀਅਤ ਦਾ ਪੈਗਾਮ ਵਿਸ਼ਵ ਭਰ ’ਚ ਦਿੱਤਾ ਸੀ ਉਸੇ ਤਰਾਂ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਵੀ ਉਨਾਂ ਦੇ ਦੱਸੇ ਰਸਤੇ ’ਤੇ ਚੱਲ ਕੇ ਦੇਸ਼ ਸਮਾਜ ਅਤੇ ਕੌਮ ਦੀ ਸੇਵਾ ਕਰਨਗੇ।

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸਰਦਾਰ ਪਿ੍ਰਤਪਾਲ ਸਿੰਘ ਪ੍ਰਧਾਨ ਨੇ ਸ਼ਾਹੀ ਇਮਾਮ ਨੂੰ ਸਨਮਾਨਿਤ ਕਰਦਿਆਂ ਭਰਪੂਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਪਤਨੀ ਮਮਤਾ ਆਸ਼ੂ ਨੇ ਸ਼ਾਹੀ ਇਮਾਮ ਪਰਿਵਾਰ ਵੱਲੋਂ ਦੇਸ਼ ਦੀ ਆਜ਼ਾਦੀ ਲਈ ਨਿਭਾਈ ਜਿੰਮੇਵਾਰੀ ਅਤੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਮੁਹੰਮਦ ਉਸਮਾਨ ਰਹਿਮਾਨੀ ਉਪਰ ਪਾਈ ਜਿੰਮੇਵਾਰੀ ਦੀ ਸ਼ਲਾਘਾ ਕੀਤੀ।

ਇਸ ਮੌਕੇ ਮੁਫਤੀ ਇਰਤਕਾ ਉਲ ਹਸਨ, ਮੁਫਤੀ ਖਲੀਲ, ਖ਼ਲੀਫ਼ਾ ਸਾਹਿਬ ਸਰਹਿੰਦ, ਮੌਲਾਨਾ ਫਰਹਾਨ, ਪ੍ਰਵੀਨ ਬਜਾਜ, ਮੁਫਤੀ ਸਦਾਮ ਹੁਸੈਨ ਲੁਧਿਆਣਵੀ, ਦਰਸ਼ਨ ਰਤਨ ਰਾਵਨ, ਭਾਵਾਧਸ ਆਗੂ ਵਿਜੇ ਦਾਨਵ, ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ, ਕੌਂਸਲਰ ਰਾਕੇਸ਼ ਪਰਾਸ਼ਰ, ਕਾਂਗਰਸ ਸੇਵਾ ਦਲ ਦੇ ਸੁਸ਼ੀਲ ਪਰਾਸ਼ਰ, ਕੌਂਸਲਰ ਸੰਨੀ ਭੱਲਾ, ਕਾਂਗਰਸ ਦੇਹਾਤੀ ਪ੍ਰਧਾਨ ਸੋਨੀ ਗਾਲਿਬ, ਯੂਥ ਕਾਂਗਰਸ ਲੁਧਿਆਣਾ ਦੇ ਇੰਚਾਰਜ ਮੁੰਜਮਿਲ ਅਲੀ ਖਾਨ ਸ਼ੇਰਵਾਨੀ, ਆਪ ਪਾਰਟੀ ਆਤਮ ਨਗਰ ਹਲਕਾ ਇੰਚਾਰਜ ਕੁਲਵੰਤ ਸਿੱਧੂ, ਯੂਥ ਕਾਂਗਰਸ ਪ੍ਰਧਾਨ ਯੋਗੇਸ਼ ਹਾਂਡਾ, ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਖੁਰਾਣਾ, ਬਲਜੀਤ ਸਿੰਘ ਬਿੰਦਰਾ, ਅਤੀਕ ਉਰ ਰਹਿਮਾਨ ਲੁਧਿਆਣਵੀਂ, ਪਵਨਦੀਪ ਸਿੰਘ ਮਦਾਨ, ਅਕਾਲੀ ਆਗੂ ਮਾਨ ਸਿੰਘ ਗਰਚਾ, ਮਨਪ੍ਰੀਤ ਸਿੰਘ ਮੰਨਾ, ਐਡਵੋਕੇਟ ਹਰਪ੍ਰੀਤ ਸਿੰਘ ਗਰਚਾ, ਮੁਸਤਕੀਮ ਅਹਿਰਾਰੀ ਅਤੇ ਸਮੇਤ ਕਈ ਆਗੂ ਹਾਜ਼ਰ ਸਨ ।

82670cookie-checkਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਬਣੇ ਸ਼ਾਹੀ ਇਮਾਮ ਪੰਜਾਬ
error: Content is protected !!