ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 20 ਮਈ,(ਪ੍ਰਦੀਪ ਸ਼ਰਮਾ):ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ‘ਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਪੰਜਾਬ ਖੁਸ਼ਹਾਲੀ ਦੇ ਰਾਹ ਪੈ ਚੁੱਕਿਆ ‘ਤੇ ਪੰਜਾਬ ਦੀ ਤਰੱਕੀ ‘ਤੇ ਖੁਸ਼ਹਾਲੀ ਲਈ ਯਤਨਸ਼ੀਲ਼ ਆਪ ਸਰਕਾਰ ਨੇ ਵੱਡੀ ਪਹਿਲ ਕਦਮੀ ਕਰਦਿਆਂ ਜਿਥੇ ਪੰਜਾਬ ਦੇ ਧਰਤੀ ਹੇਠਲੇ ਪਾਣੀਆਂ ਨੂੰ ਬਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਵਿਸ਼ੇਸ਼ ਉਤਸ਼ਾਹਿਤ ਮੁਆਵਜ਼ਾ ਦਿੱਤਾ ਜਾ ਰਿਹਾ ਉੱਥੇ ਹੁਣ ਵੱਡੀ ਪਹਿਲਕਦਮੀ ਕਰਦਿਆਂ ਕਣਕ ਝੋਨੇ ਤੋਂ ਬਾਅਦ ਪੰਜਾਬ ਵਿੱਚ ਪਹਿਲੀ ਵਾਰ ਤੀਸਰੀ ਫਸ਼ਲ ਮੂੰਗੀ ‘ਤੇ 7275 ਰੁਪਏ ਦੀ ਐਮਐਸਪੀ ਗਰੰਟੀ ਦਿੱਤੀ ਗਈ ਹੈ । ਜਿਸ ਦਾ ਬਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਆਪ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਦੇ ਕਿਸਾਨਾਂ ਨੇ ਇਸ ਵਾਰ ਵੱਡੀ ਪੱਧਰ ਤੇ ਮੂੰਗੀ ਦੀ ਫ਼ਸਲ ਬੀਜੀ ਹੈ ਜਿਸ ਨਾਲ ਕਿਸਾਨਾਂ ਨੂੰ ਕਾਫੀ ਆਰਥਿਕ ਲਾਭ ਮਿਲੇਗਾ ਅਤੇ ਪੰਜਾਬ ਵਿੱਚ ਦਿਨੋਂ ਦਿਨ ਹੇਠਾਂ ਜਾ ਰਹੇ ਧਰਤੀ ਹੇਠਲੇ ਪਾਣੀ ਦੀ ਵੀ ਬੱਚਤ ਹੋਵੇਗੀ।ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਦੇ ਕਿਸਾਨੀ ਵਰਗ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਤਰੱਕੀ ਦੇ ਰਾਹ ਪਾਉਣ ਲਈ ਹੋਰ ਵੀ ਵੱਡੇ ਇਤਿਹਾਸਕ ਫੈਸਲੇ ਲਏ ਜਾਣਗੇ।
#For any kind of News and advertisement contact us on 980-345-0601
1188100cookie-checkਕਣਕ ‘ਤੇ ਝੋਨੇ ਤੋਂ ਬਾਅਦ ਤੀਸਰੀ ਫਸ਼ਲ ਮੂੰਗੀ ‘ਤੇ 7275 ਰੁਪਏ ਐਮਐਸਪੀ ਦਿੱਤੀ :ਵਿਧਾਇਕ ਬਲਕਾਰ ਸਿੱਧੂ