ਚੜ੍ਹਤ ਪੰਜਾਬ ਦੀ
ਚੰਡੀਗੜ੍ਹ, 2 ਅਪਰੈਲ ( ਬਿਉਰੋ ) : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ, ਕਾਂਗਰਸ ਦੇ ਸੀਨੀਅਰ ਕੌਮੀ ਬੁਲਾਰੇ ਅਤੇ ਸਾਬਕਾ ਸੂਚਨਾ ਤੇ ਪ੍ਰਸਾਰਣ ਮੰਤਰੀ ਮਨੀਸ਼ ਤਿਵਾੜੀ ਦੀ ਅਗਵਾਈ ਹੇਠ 1946 ਦੇ ਬਾਅਦ ਤੋਂ ਨੰਗਲ ਟਾਊਨਸ਼ਿਪ ਵਿੱਚ ਲੀਜ਼ ’ਤੇ ਲਈਆਂ ਜ਼ਮੀਨਾਂ ’ਤੇ ਬਣੀਆਂ ਦੁਕਾਨਾਂ ਅਤੇ ਮਕਾਨਾਂ ਦੇ ਮਸਲੇ ਦੇ ਹੱਲ ਲਈ ਅੱਜ ਨੰਗਲ ਟਾਊਨਸ਼ਿਪ ਦੇ ਵਸਨੀਕਾਂ ਦਾ ਇੱਕ ਵਫ਼ਦ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਚੇਅਰਮੈਨ ਸੰਜੇ ਸ੍ਰੀਵਾਸਤਵ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਮਿਲਿਆ।ਇਸ ਮੌਕੇ ਤਿਵਾੜੀ ਨੇ ਕਿਹਾ ਕਿ ਭਾਖੜਾ ਡੈਮ ਦੀ ਉਸਾਰੀ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਸ਼ੁਰੂ ਹੋ ਗਈ ਸੀ।
ਨਵੰਬਰ 1944 ਵਿਚ, ਪੰਜਾਬ ਦੇ ਤਤਕਾਲੀ ਮਾਲ ਮੰਤਰੀ ਸਰ ਛੋਟੂ ਰਾਮ ਅਤੇ ਬਿਲਾਸਪੁਰ ਦੇ ਰਾਜਾ ਵਿਚਕਾਰ ਇਸ ਸਬੰਧ ਵਿਚ ਇਕ ਸਮਝੌਤਾ ਹੋਇਆ ਸੀ।ਡੈਮ ਦੇ ਨਿਰਮਾਣ ਵਿੱਚ ਸ਼ਾਮਲ ਲੋਕਾਂ ਨੂੰ ਮਕਾਨ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਨੰਗਲ ਟਾਊਨਸ਼ਿਪ ਬਣਾਈ ਗਈ ਸੀ।ਇਸ ਪ੍ਰੋਜੈਕਟ ਲਈ ਜ਼ਮੀਨ ਸਾਰੇ ਵਸਨੀਕਾਂ ਅਤੇ ਦੁਕਾਨਦਾਰਾਂ ਨੂੰ ਜਮੀਨ ਲੀਜ਼ ‘ਤੇ ਦਿੱਤੀ ਗਈ ਸੀ ਕਿਉਂਕਿ ਇਸ ਪ੍ਰੋਜੈਕਟ ਲਈ ਸਾਰੀ ਜ਼ਮੀਨ ਨੂੰ ਅਣਵੰਡੇ ਪੰਜਾਬ ਦੇ ਸਿੰਚਾਈ ਵਿਭਾਗ ਵਲੋਂ ਅਕਵਾਇਰ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਅਸਲ ਲੀਜ਼ ਦੀ ਮਿਆਦ 1995 ਵਿੱਚ ਖਤਮ ਹੋ ਗਈ ਸੀ ਅਤੇ ਇਸ ਦਾ ਨਵੀਨੀਕਰਨ ਕੀਤਾ ਜਾਣਾ ਸੀ। ਇਸ ਸਬੰਧੀ 1995, 2003, 2010 ਅਤੇ 2018 ਵਿੱਚ ਕਈ ਵਾਰ ਯਤਨ ਕੀਤੇ ਗਏ ਸਨ ਪਰ ਸਥਾਨਕ ਵਾਸੀਆਂ ਅਤੇ ਦੁਕਾਨਦਾਰਾਂ ਵੱਲੋਂ ਬੀਬੀਐਮਪੀ ਅਧਿਕਾਰੀਆਂ ਨਾਲ ਸਹਿਮਤੀ ਨਾ ਬਣਨ ਕਾਰਨ ਮਾਮਲਾ ਹੱਲ ਨਹੀਂ ਹੋ ਸਕਿਆ।ਸਾਬਕਾ ਕੇਂਦਰੀ ਮੰਤਰੀ ਨੇ ਸੰਸਦ ਮੈਂਬਰ ਨੂੰ ਕਿਹਾ ਕਿ ਬਦਕਿਸਮਤੀ ਨਾਲ ਉਦੋਂ ਤੋਂ ਇਸ ਮਾਮਲੇ ‘ਤੇ ਕੋਈ ਸਹਿਮਤੀ ਨਹੀਂ ਬਣ ਸਕੀ ਹੈ।
ਅੱਜ ਤਿਵਾੜੀ ਨੇ ਨੰਗਲ ਦੇ ਵਸਨੀਕਾਂ ਅਤੇ ਦੁਕਾਨਦਾਰਾਂ ਦੇ ਇੱਕ ਵਫ਼ਦ ਨੂੰ ਨਾਲ ਲੈ ਕੇ ਬੀਬੀਐਮਬੀ ਦੇ ਚੇਅਰਮੈਨ ਅਤੇ ਹੋਰ ਮੈਂਬਰਾਂ ਨਾਲ ਮੁਲਾਕਾਤ ਕਰਕੇ ਮਾਮਲਾ ਸਹਿਮਤੀ ਨਾਲ ਹੱਲ ਕਰਨ ’ਤੇ ਜ਼ੋਰ ਦਿੱਤਾ।ਇਸ ਸਬੰਧੀ ਸਥਾਨਕ ਨਿਵਾਸੀਆਂ ਅਤੇ ਦੁਕਾਨਦਾਰਾਂ ਵੱਲੋਂ 2018 ਵਿੱਚ ਬੀਬੀਐਮਬੀ ਵਿੱਚ ਰੈਗੂਲਰਾਈਜ਼ੇਸ਼ਨ ਲਈ ਅਮਲੀ ਰੂਪ ਵਿੱਚ ਸੋਧਾਂ ਸਬੰਧੀ ਲਿਆਂਦੇ ਪ੍ਰਸਤਾਵ ’ਤੇ ਕੁਝ ਸਹਿਮਤੀ ਬਣੀ। ਜੋ ਕਿ ਦੁਕਾਨਦਾਰਾਂ, ਵਸਨੀਕਾਂ, ਨੰਗਲ ਟਾਊਨਸ਼ਿਪ ਦੇ ਨੁਮਾਇੰਦਿਆਂ ਅਤੇ ਬੀ.ਬੀ.ਐਮ.ਬੀ. ਵਿਚਕਾਰ ਅਗਲੇਰੀ ਗੱਲਬਾਤ ਦਾ ਆਧਾਰ ਬਣ ਸਕਦਾ ਹੈ।
ਇਹ ਇਸ ਮਾਮਲੇ ਨੂੰ ਸੁਲਝਾਉਣ ਲਈ ਆਪਸੀ ਸਹਿਮਤੀ ਦੀ ਸੰਭਾਵਨਾ ਪੈਦਾ ਕਰੇਗਾ । ਜਿਸ ਨਾਲ ਪਿਛਲੇ 7 ਦਹਾਕਿਆਂ ਤੋਂ ਸ਼ਹਿਰ ਕਸਬੇ ਵਿੱਚ ਵਸੇ ਸ਼ਹਿਰ ਵਾਸੀਆਂ ਅਤੇ ਵਪਾਰੀਆਂ ਨੂੰ ਰਾਹਤ ਮਿਲੇਗੀ।ਜਿਸ ‘ਤੇ ਤਿਵਾੜੀ ਨੇ ਬੀਬੀਐਮਬੀ ਮੈਨੇਜਮੈਂਟ ਨੂੰ ਅਪੀਲ ਕੀਤੀ ਕਿ ਇਸ ਮਾਮਲੇ ‘ਚ ਦੁਕਾਨਦਾਰਾਂ ਅਤੇ ਇਲਾਕਾ ਨਿਵਾਸੀਆਂ ਦੀਆਂ ਚਿੰਤਾਵਾਂ ਨੂੰ ਸਮਝਦੇ ਹੋਏ ਮਾਨਵੀ ਅਤੇ ਹਮਦਰਦੀ ਵਾਲੀ ਸੋਚ ਨਾਲ ਮਾਮਲਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਟਾਊਨਸ਼ਿਪ ਵਿੱਚ ਰਹਿਣ ਵਾਲੇ ਲੋਕਾਂ ਦੀ ਇਹ ਤੀਜੀ ਪੀੜ੍ਹੀ ਹੈ। ਜਿਸ ਜਾਇਦਾਦ ‘ਤੇ ਉਹ ਪਿਛਲੇ 70 ਸਾਲਾਂ ਤੋਂ ਰਹਿ ਰਹੇ ਹਨ, ਉਨ੍ਹਾਂ ‘ਚੋਂ ਕਿਸੇ ਕੋਲ ਵੀ ਪੱਕੀ ਦਾਅਵਾ ਨਹੀਂ ਹੈ। ਇਹ ਵਿਸ਼ਾ ਤਲਵਾਰ ਦੀ ਤਰ੍ਹਾਂ ਉਨ੍ਹਾਂ ਦੇ ਸਿਰ ਤੇ ਲਟਕ ਰਿਹਾ ਹੈ।
ਉਨ੍ਹਾਂ ਆਸ ਪ੍ਰਗਟਾਈ ਕਿ ਇੱਥੇ ਪੀੜ੍ਹੀ ਦਰ ਪੀੜ੍ਹੀ ਰਹਿ ਰਹੇ ਕਰੀਬ 10 ਹਜ਼ਾਰ ਲੋਕਾਂ ਦੀ ਉਨ੍ਹਾਂ ਦੇ ਘਰਾਂ ਅਤੇ ਕਾਰੋਬਾਰ ਸਬੰਧੀ ਚਿੰਤਾਵਾਂ ਖ਼ਤਮ ਹੋ ਜਾਣਗੀਆਂ।ਇਸ ਮੌਕੇ ਤਿਵਾੜੀ ਦੇ ਨਾਲ ਨੰਗਲ ਟਾਉਨਸ਼ਿਪ ਦੀ ਪ੍ਰਤੀਨਿਧਤਾ ਕਰ ਰਹੇ ਰਾਕੇਸ਼ ਨਈਅਰ, ਪ੍ਰਦੀਪ ਸੋਨੀ, ਅਸ਼ੋਕ ਸੈਣੀ, ਰਮਨ ਕਨੌਜੀਆ ਵੀ ਮੌਜੂਦ ਸਨ।ਜਿੱਥੇ ਹੋਰਨਾਂ ਤੋਂ ਇਲਾਵਾ ਪਵਨ ਦੀਵਾਨ ਸਾਬਕਾ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ, ਸੰਜੇ ਸ਼੍ਰੀਵਾਸਤਵ ਚੇਅਰਮੈਨ, ਇੰਜੀ. ਹਰਮਿੰਦਰ ਸਿੰਘ ਮੈਂਬਰ ਪਾਵਰ, ਇੰਜੀ. ਤਰੁਣ ਅਗਰਵਾਲ ਸਕੱਤਰ, ਇੰਜੀ. ਸੀ.ਪੀ ਸਿੰਘ ਚੀਫ਼ ਇੰਜੀਨੀਅਰ/ਭਾਖੜਾ ਡੈਮ, ਡਿਪਟੀ ਚੀਫ਼ ਇੰਜੀਨੀਅਰ ਐਚ.ਐਲ.ਕੰਬੋਜ ਵੀ ਹਾਜ਼ਰ ਸਨ।
1127600cookie-checkਲੀਜ ਦਾ ਮੁੱਦਾ ਸੁਲਝਾਉਣ ਲਈ ਐਮ.ਪੀ ਤਿਵਾੜੀ ਦੀ ਅਗਵਾਈ ਹੇਠ ਬੀਬੀਐਮਬੀ ਦੇ ਚੇਅਰਮੈਨ ਨੂੰ ਮਿਲੇ ਨੰਗਲ ਦੇ ਨਿਵਾਸੀ