May 8, 2024

Loading

ਚੜ੍ਹਤ ਪੰਜਾਬ ਦੀ
ਸਤ ਪਾਲ ਸੋਨੀ
ਲੁਧਿਆਣਾ – 77ਵੇਂ ਅਜ਼ਾਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਐਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ ਜਿੱਥੇ ਸਟੇਟ ਅਵਾਰਡੀ ਮਾਸਟਰ ਕਰਮਜੀਤ ਸਿੰਘ ਗਰੇਵਾਲ ਦਾ ਆਜ਼ਾਦੀ ਦਿਹਾੜੇ ਮੌਕੇ ਸਿੱਖਿਆ ਮੰਤਰੀ ਵੱਲੋਂ ਸਨਮਾਨ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਮੌਕੇ ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।
ਇਸ ਮੌਕੇ ਵਿਦਿਆਰਥੀਆਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਅਤੇ ਪਰੇਡ ਵਿੱਚ ਸ਼ਾਮਿਲ ਪੁਲਿਸ, ਐਨ.ਸੀ.ਸੀ, ਏਅਰ ਵਿੰਗ ਆਦਿ ਨੇ ਕਮਾਲ ਦੀਆਂ ਪੇਸ਼ਕਾਰੀਆਂ ਕੀਤੀਆਂ। ਸਿੱਖਿਆ ਮੰਤਰੀ ਵਲੋਂ ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲ਼ੀਆਂ ਸਖ਼ਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
ਸਟੇਟ/ਨੈਸ਼ਨਲ ਅਵਾਰਡੀ ਮਾਸਟਰ ਕਰਮਜੀਤ ਸਿੰਘ ਗਰੇਵਾਲ ਨੂੰ ਵੀ ਸਿੱਖਿਆ ਮੰਤਰੀ ਨੇ ਸਨਮਾਨਿਤ ਕੀਤਾ। ਕਾਬਿਲੇਗੌਰ ਹੈ ਕਿ ਮਾਸਟਰ ਕਰਮਜੀਤ ਸਿੰਘ ਗਰੇਵਾਲ ਦੀਆਂ ਬੱਚਿਆਂ ਲਈ ਬਾਲ ਕਹਾਣੀਆਂ, ਬਾਲ ਗੀਤਾਂ ਅਤੇ ਬਾਲ ਨਾਟਕਾਂ ਦੀਆਂ 10 ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਬੱਚਿਆਂ ਨੂੰ ਆਡੀਓ/ਵੀਡੀਓ ਰਾਹੀਂ ਪੜ੍ਹਾਉਣ ਲਈ 330 ਵੀਡੀਓ ਤਿਆਰ ਕੀਤੀਆਂ ਹਨ। ਵੱਖ-ਵੱਖ ਵਿਭਾਗਾਂ ਲਈ ਵੀ ਉਹਨਾਂ ਨੇ ਉਸਾਰੂ ਗੀਤ ਤਿਆਰ ਕੀਤੇ ਹਨ।
ਉਹਨਾਂ ਦੀ ਲਿਖੀ ਲੋਰੀ ਨੂੰ ਰਾਸ਼ਟਰੀ ਪੱਧਰ ਤੇ ਇੱਕ ਲੱਖ ਰੁਪਏ ਦਾ ਇਨਾਮ ਵੀ ਮਿਲ ਚੁੱਕਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਲੁਧਿਆਣਾਮਨਦੀਪ ਸਿੰਘ ਸਿੱਧੂ, ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਡਿੰਪਲ ਮਦਾਨ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵਿੰਦਰ ਸਿੰਘ ਵਿਰਕ, ਬਲਦੇਵ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਵਿਧਾਇਕ ਸਹਿਬਾਨ, ਚੇਅਰਮੈਨ ਤੇ ਹੋਰ ਸਖ਼ਸ਼ੀਅਤਾਂ ਸ਼ਾਮਲ ਸਨ।
#For any kind of News and advertisement contact us on 980-345-0601
Kindly Like,share and subscribe our News Portal http://charhatpunjabdi.com/wp-login.php
158260cookie-checkਨੈਸ਼ਨਲ ਅਵਾਰਡੀ ਮਾਸਟਰ ਕਰਮਜੀਤ ਸਿੰਘ ਗਰੇਵਾਲ ਦਾ ਆਜ਼ਾਦੀ ਦਿਹਾੜੇ ਮੌਕੇ ਸਿੱਖਿਆ ਮੰਤਰੀ ਵੱਲੋਂ ਸਨਮਾਨ
error: Content is protected !!