ਚੜ੍ਹਤ ਪੰਜਾਬ ਦੀ
ਮਾਨਸਾ, 25 ਮਾਰਚ,(ਪ੍ਰਦੀਪ ਸ਼ਰਮਾ):ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਯੂਥ ਕਲੱਬਾ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਜਲਦੀ ਹੀ ਇਹਨਾ ਯੂਥ ਕਲੱਬਾ ਦਾ ਡਾਟਾ ਕਿਤਾਬਚੇ ਦੇ ਰੂਪ ਵਿੱਚ ਪ੍ਰਕਾਸ਼ਿਤ ਕੀਤਾ ਜਾਵੇਗਾ ਇਸ ਗਲ ਦਾ ਪ੍ਰਗਟਾਵਾ ਜਿਲਾ ਯੂਥ ਅਫਸਰ ਸਰਬਜੀਤ ਸਿੰਘ ਅਤੇ ਲੇਖਾ ਅਤੇ ਪੋ੍ਰਗਰਾਮ ਅਫਸਰ ਡਾ. ਸੰਦੀਪ ਘੰਡ ਨੇ ਡਾ. ਵਿਜੈ ਸਿੰਗਲਾ ਸਿਹਤ ਅਤੇ ਪਰਿਵਾਰ ਭਲ਼ਾਈ ਮੰਤਰੀ ਪੰਜਾਬ ਸਰਕਾਰ ਨੂੰ ਮਾਨਸਾ ਵਿਖੇ ਪਹਿਲੀ ਮਿਲਨੀ ਦੌਰਾਨ ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿਦਿੰਆਂ ਕੀਤਾ।
ਪੰਜਬ ਸਰਕਾਰ ਵੱਲੋਂ ਯੂਥ ਕਲੱਬਾਂ ਨੂੰ ਹਰ ਕਿਸਮ ਦੀ ਮਦਦ ਦਿੱਤੀ ਜਾਵੇਗੀ
ਡਾ.ਵਿਜੈ ਸਿੰਗਲਾਂ ਨੇ ਇਸ ਗੱਲੋਂ ਖੁਸ਼ੀ ਪ੍ਰਗਟ ਕੀਤੀ ਕਿ ਨਹਿਰੂ ਯੁਵਾ ਕੇਂਦਰ ਮਾਨਸਾ ਨੌਜਵਾਨਾ ਨੂੰ ਸਚੁੱਜੀ ਅਗਵਾਈ ਦੇ ਰਿਹਾ ਹੈ ਅਤੇ ਉਹਨਾ ਨੇ ਕਿਹਾ ਕਿ ਭੱਵਿਖ ਵਿੱਚ ਪੰਜਾਬ ਸਰਕਾਰ ਵੱਲੋ ਯੂਥ ਕਲੱਬਾ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ ਉਹਨਾ ਨੇ ਇਸ ਗੱਲ ਦੀ ਖੁਸੀ ਪ੍ਰਗਟ ਕੀਤੀ ਤੇ ਮਾਨਸਾ ਜਿਲੇ ਦੇ ਹਰ ਪਿੰਡ ਵਿੱਚ ਯੂਥ ਕਲੱਬ ਦੀ ਸਥਾਪਨਾ ਕਰ ਦਿੱਤੀ ਗਈ ਹੈ। ਡਾ.ਸਿੰਗਲਾ ਨੇ ਨਹਿਰੂ ਯੁਵਾ ਕੇਂਦਰ ਨੂੰ ਹਰ ਕਿਸਮ ਦੀ ਮਦਦ ਦਾ ਭਰੋਸਾ ਦਿੱਤਾ।ਉਹਨਾਂ ਇਹ ਵੀ ਕਿਹਾ ਕਿ ਨਸ਼ਿਆਂ ਵਿਰੋਧੀ ਮੁਹਿੰਮ ਵਿੱਚ ਵੀ ਯੂਥ ਕਲੱਬਾਂ ਦਾ ਸਹਿਯੋਗ ਲਿਆ ਜਾਵੇਗਾ।ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਮੰਤਰੀ ਜੀ ਨੂੰ ਫੁੱਲਾਂ ਦਾ ਗੁਲਦਸਤਾ ਦੇਕੇ ਸਨਮਾਨਿਤ ਕੀਤਾ ਗਿਆ।
ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋ ਬਣਾਏ ਜਾ ਰਹੇ ਕਿਤਾਬਚੇ ਬਾਰੇ ਜਾਣਕਾਰੀ ਦਿੰਦਿਆ ਡਾ. ਸੰਦੀਪ ਘੰਡ ਨੇ ਦੱਸਿਆ ਕਿ ਇਸ ਵਿੱਚ ਯੂਥ ਕਲੱਬਾਂ ਦੀ ਪੂਰੀ ਜਾਣਕਾਰੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮਾਨਸਾ ਜਿਲ੍ਹੇ ਵਿੱਚ ਹੁਣ ਤੱਕ ਰਾਸ਼ਟਰੀ ਯੁਵਾ ਅਵਾਰਡ ਅਤੇ ਰਾਜ ਪੱਧਰੀ ਅਵਾਰਡ ਪ੍ਰਾਪਤ ਕਰਨ ਵਾਲੇ ਨੋਜਵਾਨਾਂ ਬਾਰੇ ਵੀ ਜਿਕਰ ਕੀਤਾ ਜਾਵੇਗਾ।ਡਾ.ਘੰਡ ਨੇ ਦੱਸਿਆ ਕਿ ਜਲਦੀ ਹੀ ਦੂਸਰੀ ਕਿਸ਼ਤ ਵੱਜੋਂ 20 ਯੂਥ ਕਲੱਬਾਂ ਨੁੰ ਖੇਡ ਕਿੱਟਾਂ ਦਿੱਤੀਆਂ ਜਾਣਗੀਆਂ।ਇਸ ਮੋਕੇ ਹੋਰਨਾਂ ਤੋ ਇਲਾਵਾ ਹਰਿੰਦਰ ਸਿੰਘ ਮਾਨਸ਼ਾਹੀਆਂ ਸੀਨੀਅਰ ਯੂਥ ਕਲੱਬ ਆਗੂ,ਰਮੇਸ਼ ਕੁਮਾਰ ਖਿਆਲਾ ਕਲਾਂ ਮਨੋਜ ਕੁਮਾਰ ਛਾਪਿਆਂ ਵਾਲੀ ਵੀ ਹਾਜਰ ਸਨ।
1115200cookie-checkਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਯੂਥ ਕਲੱਬਾਂ ਦਾ ਗਠਨ