March 29, 2024

Loading

ਚੜ੍ਹਤ ਪੰਜਾਬ ਦੀ

ਚੰਡੀਗੜ੍ਹ, (ਬਿਊਰੋ) : ਸੂਬੇ ਵਿਚ ਕੋਵਿਡ ਮਾਮਲਿਆਂ ਦੀ ਵਧਦੀ ਰਫਤਾਰ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ 30 ਅਪ੍ਰੈਲ ਤੱਕ ਸਿਆਸੀ ਇਕੱਠਾਂਤੇ ਪੂਰਨ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਹੈ ਕਿ ਇਸ ਦੀ ਉਲੰਘਣਾ ਕਰਨ ਵਾਲੇ ਸਮੇਤ ਸਿਆਸੀ ਆਗੂਆਂਤੇ ਡੀ.ਐਮ.. ਅਤੇ ਮਹਾਮਾਰੀ (ਐਪੀਡੈਮਿਕਸ) ਐਕਟ ਤਹਿਤ ਮੁਕੱਦਮੇ ਦਰਜ ਕੀਤੇ ਜਾਣਗੇਮੁੱਖ ਮੰਤਰੀ ਨੇ ਰਾਤ ਨੂੰ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਨਾਈਟ ਕਰਫਿਊ, ਜੋ ਕਿ ਅਜੇ ਤੱਕ 12 ਜ਼ਿਲਿਆਂ ਤੱਕ ਹੀ ਮਹਿਦੂਦ ਸੀ, ਦਾ ਦਾਇਰਾ ਵਧਾਉਂਦੇ ਹੋਏ ਇਸ ਨੂੰ ਪੂਰੇ ਸੂਬੇ ਵਿੱਚ ਲਾਗੂ ਕਰਨ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਨਾਲ ਹੀ ਅੰਤਿਮ ਰਸਮਾਂ/ਦਾਹਸਸਕਾਰ/ਵਿਆਹਾਂ ਮੌਕੇ ਹੋਣ ਵਾਲੇ ਅੰਦਰੂਨੀ ਇਕੱਠਾਂ ਲਈ ਵਿਅਕਤੀਆਂ ਦੀ ਗਿਣਤੀ 50 ਅਤੇ ਬਾਹਰੀ ਇਕੱਠਾਂ ਲਈ ਇਹ ਗਿਣਤੀ 100 ਤੱਕ ਸੀਮਤ ਕਰਨ ਦੇ ਵੀ ਹੁਕਮ ਦਿੱਤੇ ਹਨਸਰਕਾਰੀ ਮੁਲਾਜ਼ਮਾਂ ਲਈ ਦਫਤਰੀ ਸਮੇਂ ਦੌਰਾਨ ਮਾਸਕ ਪਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈਇਹ ਨਵੀਆਂ ਪਾਬੰਦੀਆਂ ਪਹਿਲਾਂ ਲਾਈਆਂ ਗਈਆਂ ਪਾਬੰਦੀਆਂ, ਜਿਨਾਂ ਵਿੱਚ ਸਕੂਲਾਂ ਅਤੇ ਸਿੱਖਿਆ ਸੰਸਥਾਵਾਂ ਨੂੰ ਬੰਦ ਕਰਨਾ ਸ਼ਾਮਲ ਹੈ, ਸਮੇਤ 30 ਅਪ੍ਰੈਲ ਤੱਕ ਲਾਗੂ ਰਹਿਣਗੀਆਂਮਾਲਾਂ ਵਿਚਲੇ ਦੁਕਾਨਦਾਰਾਂ ਨੂੰ ਕੁਝ ਰਾਹਤ ਦਿੱਤੀ ਗਈ ਹੈਹੁਣ ਦੁਕਾਨ ਵਿੱਚ ਕਿਸੇ ਵੀ ਸਮੇਂ 20 ਵਿਅਕਤੀਆਂ ਨੂੰ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ ਤੇ ਮਾਲ ਵਿੱਚ ਇੱਕੋ ਸਮੇਂ 200 ਤੋਂ ਵੱਧ ਵਿਅਕਤੀ ਦਾਖਲ ਹੋ ਸਕਦੇ ਹਨ

ਕੋਵਿਡ ਦੀ ਸਥਿਤੀ ਦੀ ਹਫਤਾਵਾਰੀ ਸਮੀਖਿਆ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਪਾਜ਼ੇਟਿਵ ਅਤੇ ਮੌਤ ਦੀਆਂ ਦਰਾਂ ਵਿੱਚ ਵਾਧੇਤੇ ਚਿੰਤਾ ਜ਼ਾਹਿਰ ਕੀਤੀਉਨਾਂ ਕਿਹਾ ਕਿ ਇਹ ਫਿਕਰ ਵਾਲੀ ਗੱਲ ਹੈ ਕਿ ਪੰਜਾਬ ਵਿੱਚ 85 ਫੀਸਦੀ ਤੋਂ ਵੱਧ ਮਾਮਲੇ ਯੂ.ਕੇ. ਦੇ ਵਾਇਰਸ ਵਾਲੇ ਹਨ ਜੋ ਕਿ ਜ਼ਿਆਦਾ ਤੇਜ਼ੀ ਨਾਲ ਫੈਲਦਾ ਅਤੇ ਜ਼ਹਿਰੀਲਾ ਹੈਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਕੋਲ ਕੋਵਿਡ ਮਾਮਲਿਆਂ ਵਿੱਚ ਹੋ ਰਹੇ ਵਾਧੇ ਨੂੰ ਰੋਕਣ ਲਈ ਕਰੜੇ ਕਦਮ ਚੁੱਕਣ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਸੀਹਾਲਾਂਕਿ, ਪਹਿਲਾਂ ਲਾਈਆਂ ਗਈਆਂ ਪਾਬੰਦੀਆਂ ਦੇ ਕਾਰਨ ਬੀਤੇ ਕੁਝ ਦਿਨਾਂ ਦੌਰਾਨ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ ਵਿੱਚ ਕੁਝ ਸਥਿਰਤਾ ਆਈ ਹੈਉਨਾਂ ਕਿਹਾ ਕਿ ਉਨਾਂ ਨੂੰ ਸਿਆਸੀ ਇਕੱਠਾਂਤੇ ਪਾਬੰਦੀ ਲਾਉਣ ਲਈ ਮਜਬੂਰ ਹੋਣਾ ਪਿਆ ਹੈ ਕਿਉਂਕਿ ਸਿਆਸੀ ਦਲਾਂ ਨੂੰ ਅਜਿਹੇ ਇਕੱਠ ਕਰਨ ਤੋਂ ਵਰਜਣ ਲਈ ਉਨਾਂ ਵੱਲੋਂ ਕੀਤੀਆਂ ਗਈਆਂ ਅਪੀਲਾਂ ਨੂੰ ਦਰਕਿਨਾਰ ਕਰ ਦਿੱਤਾ ਗਿਆ ਬਾਵਜੂਦ ਇਸ ਦੇ ਕਿ ਕਾਂਗਰਸ ਪਾਰਟੀ ਨੇ ਆਪਣੇ ਤੌਰਤੇ ਪਹਿਲਾਂ ਹੀ ਬੀਤੇ ਮਹੀਨੇ ਇਸ ਫੈਸਲੇ ਦਾ ਐਲਾਨ ਕਰ ਦਿੱਤਾ ਸੀ ਕਿ ਪਾਰਟੀ ਵੱਲੋਂ ਕੋਈ ਵੀ ਰੈਲੀ ਜਨਤਕ ਮੀਟਿੰਗ ਨਹੀਂ ਕੀਤੀ ਜਾਵੇਗੀ

ਕੁਝ ਸਿਆਸੀ ਆਗੂਆਂ ਜਿਨਾਂ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਸ਼ਾਮਲ ਹਨ ਜਿਨਾਂ ਨੇ ਬਿਨਾਂ ਸੁਰੱਖਿਆ ਉਪਾਵਾਂ ਦਾ ਖਿਆਲ ਰੱਖੇ ਸਿਆਸੀ ਰੈਲੀਆਂ ਵਿੱਚ ਸ਼ਮੂਲੀਅਤ ਕੀਤੀ ਹੈ, ਦੇ ਵਤੀਰੇਤੇ ਹੈਰਾਨੀ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਵਰਤਾਓ ਕਰਨਾ ਇਨਾਂ ਆਗੂਆਂ ਨੂੰ ਸ਼ੋਭਦਾ ਨਹੀਂਮੁੱਖ ਮੰਤਰੀ ਨੇ ਕਿਹਾ,”ਤੁਸੀਂ ਲੋਕਾਂ ਤੋਂ ਬਿਮਾਰੀ ਦੇ ਫੈਲਾਅ ਪ੍ਰਤੀ ਗੰਭੀਰ ਹੋਣ ਦੀ ਉਮੀਦ ਕਿਵੇਂ ਕਰ ਸਕਦੇ ਹੋ ਜੇਕਰ ਸੀਨੀਅਰ ਸਿਆਸੀ ਆਗੂ ਹੀ ਇਸ ਤਰਾਂ ਦਾ ਵਤੀਰਾ ਅਖ਼ਤਿਆਰ ਕਰਨਗੇ।” ਉਨਾਂ ਅੱਗੇ ਕਿਹਾ ਕਿ ਉਨਾਂ ਦੀ ਸਰਕਾਰ ਨੂੰ ਅਜਿਹੀਆਂ ਉਲੰਘਣਾਵਾਂ ਪ੍ਰਤੀ ਸਖ਼ਤ ਰੁਖ ਅਪਣਾਉਣਾ ਪਵੇਗਾ ਅਤੇ ਅਜਿਹਾ ਕਰਨ ਵਾਲੇ ਸਿਆਸੀ ਆਗੂਆਂਤੇ ਵੀ ਮਾਮਲੇ ਦਰਜ ਕਰਨੇ ਪੈਣਗੇ

ਮੁੱਖ ਮੰਤਰੀ ਨੇ ਪੁਲਿਸ ਤੇ ਜ਼ਿਲਾ ਪ੍ਰਸ਼ਾਸਨਾਂ ਨੂੰ ਸਿਆਸੀ ਇਕੱਠ ਕਰਨ ਵਾਲਿਆਂ, ਹਿੱਸਾ ਲੈਣ ਵਾਲਿਆਂ ਅਤੇ ਸਿਆਸੀ ਆਗੂਆਂ ਖਿਲਾਫ ਡੀ.ਐਮ.. ਅਤੇ ਮਹਾਮਾਰੀ ਐਕਟ ਤਹਿਤ ਮਾਮਲੇ ਦਰਜ ਕਰਨ ਦੇ ਹੁਕਮ ਦਿੱਤੇ ਅਤੇ ਇਸ ਦੇ ਨਾਲ ਹੀ ਟੈਂਟ ਹਾਊਸ ਮਾਲਕਾਂ ਖਿਲਾਫ ਵੀ ਅਜਿਹਾ ਕਰਨ ਦੇ ਹੁਕਮ ਦਿੱਤੇ, ਜੋ ਕਿ ਅਜਿਹੇ ਇਕੱਠਾਂ ਲਈ ਸਾਮਾਨ ਮੁਹੱਈਆ ਕਰਵਾਉਂਦੇ ਹਨਉਨਾਂ ਇਹ ਵੀ ਕਿਹਾ ਕਿ ਅਜਿਹੇ ਇਕੱਠਾਂ ਲਈ ਸਥਾਨ ਮੁਹੱਈਆ ਕਰਵਾਉਣ ਵਾਲਿਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਉਨਾਂ ਤੇ ਵੀ ਮਾਮਲੇ ਦਰਜ ਕਰਦੇ ਹੋਏ ਉਨਾਂ ਦੁਆਰਾ ਮੁਹੱਈਆ ਕੀਤੇ ਗਏ ਸਥਾਨ ਨੂੰ ਤਿੰਨ ਮਹੀਨਿਆਂ ਲਈ ਸੀਲ ਕਰ ਦਿੱਤਾ ਜਾਵੇਗਾ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 30 ਅਪਰੈਲ ਤੱਕ ਕਿਸੇ ਵੀ ਤਰ੍ਹਾਂ ਦੇ ਸਮਾਜਿਕ, ਸੱਭਿਆਚਾਰਕ ਜਾਂ ਖੇਡ ਇਕੱਠਾਂ ਅਤੇ ਇਸ ਦੇ ਨਾਲ ਸਬੰਧਤ ਸਮਾਗਮਾਂ ਦੀ ਇਜਾਜ਼ਤ ਹਰਗਿਜ਼ ਨਹੀਂ ਦਿੱਤੀ ਜਾਵੇਗੀਸਾਰੇ ਸਰਕਾਰੀ ਦਫਤਰਾਂ ਵਿੱਚ ਵਿਅਕਤੀਗਤ ਤੌਰਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇਤੇ ਪਾਬੰਦੀ ਲਾਉਂਦੇ ਹੋਏ ਇਸ ਮਕਸਦ ਲਈ ਆਨਲਾਈਨ ਅਤੇ ਵਰਚੁਅਲ ਤਰੀਕੇ ਅਪਣਾਉਣਤੇ ਜ਼ੋਰ ਦਿੱਤਾ ਜਾਵੇਗਾਉਨਾਂ ਇਹ ਵੀ ਕਿਹਾ ਕਿ ਸਾਰੇ ਸਰਕਾਰੀ ਮੁਲਾਜ਼ਮਾਂ ਲਈ ਇਹ ਜ਼ਰੂਰੀ ਹੋਵੇਗਾ ਕਿ ਦਫਤਰੀ ਸਮੇਂ ਦੌਰਾਨ ਲਾਜ਼ਮੀ ਤੌਰਤੇ ਮਾਸਕ ਪਾ ਕੇ ਰੱਖਣਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਆਮ ਲੋਕਾਂ ਨੂੰ ਵੀ ਸਿਰਫ ਜ਼ਰੂਰੀ ਸੇਵਾਵਾਂ ਲਈ ਹੀ ਸਰਕਾਰੀ ਦਫਤਰਾਂ ਵਿੱਚ ਜਾਣ ਲਈ ਕਿਹਾ ਜਾਵੇਗਾ ਅਤੇ ਸਬੰਧਤ ਵਿਭਾਗਾਂ ਵੱਲੋਂ ਰਜਿਸਟਰੀਆਂ ਆਦਿ ਦੇ ਰੋਜ਼ਾਨਾ ਦੇ ਕੰਮਾਂ ਲਈ ਮੁਲਾਕਾਤ ਦਾ ਸਮਾਂ ਸੀਮਤ ਗਿਣਤੀ ਵਿੱਚ ਹੀ ਦਿੱਤਾ ਜਾਵੇਗਾਉਨਾਂ ਇਹ ਵੀ ਕਿਹਾ ਕਿ ਸਿਨੇਮਾ ਹਾਲਾਂ ਦੇ ਆਪਣੀ ਕੁੱਲ ਸਮਰੱਥਾ ਦੇ 50 ਫੀਸਦੀ ਤੱਕ ਹੀ ਆਪਣੀ ਕਾਰਵਾਈ ਚਲਾਉਣ ਅਤੇ ਮੈਡੀਕਲ ਤੇ ਨਰਸਿੰਗ ਕਾਲਜਾਂ ਨੂੰ ਛੱਡ ਕੇ ਬਾਕੀ ਸਕੂਲਾਂ ਅਤੇ ਸਿੱਖਿਆ ਸੰਸਥਾਨਾਂ ਦੇ ਬੰਦ ਰਹਿਣ ਦੇ ਹੁਕਮ 30 ਅਪਰੈਲ ਤੱਕ ਕਾਇਮ ਰਹਿਣਗੇਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਕਿ ਨਾਈਟ ਕਰਫਿਊ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ

66600cookie-checkਪੰਜਾਬ ਭਰ ‘ਚ ਨਾਈਟ ਕਰਫਿਊ, ਸਿਆਸੀ ਰੈਲੀਆਂ ’ਤੇ ਲੱਗੀ ਪੂਰਨ ਪਾਬੰਦੀ
error: Content is protected !!