Categories ConductsDharmik NewsKIRTAN NEWSPunjabi News

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਹਫ਼ਤਾਵਾਰੀ ਕੀਰਤਨ ਸਮਾਗਮ

ਚੜ੍ਹਤ ਪੰਜਾਬ ਦੀ
ਲੁਧਿਆਣਾ, 19 ਜੂਨ (ਰਣਜੀਤ ਸਿੰਘ ਖਾਲਸਾ) : ਉੱਚੇ ਆਦਰਸ਼ਾਂ ਦੇ ਧਾਰਨੀ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ‘ਤੇ ਸ਼ਕਤੀ ਦੇ ਸੰਕਲਪ ਨੂੰ ਸਿਧਾਂਤਕ ਤੌਰ ਤੇ ਪ੍ਰਵਾਨ ਕਰਦਿਆਂ ਮੀਰੀ ਤੇ ਪੀਰੀ ਦੀਆਂ ਦੋ ਕ੍ਰਿਪਾਨਾਂ ਧਾਰਨ ਕਰ ਕੇ ਇੱਕ ਨਵੇਂ ਇਤਿਹਾਸ ਦੀ ਸਿਰਜਨਾ ਕੀਤੀ, ਉੱਥੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਕਰਕੇ ਅਤੇ ਖਾਲਸਾਈ ਫੌਜ਼ ਦਾ ਗਠਨ ਕਰਕੇ ਜਬਰ ਤੇ ਜ਼ੁਲਮ ਦਾ ਮੂੰਹ ਤੋੜਵਾਂ ਜਵਾਬ ਦਿੱਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਘਰ ਦੇ ਕੀਰਤਨੀਏ ਭਾਈ ਜ਼ੋਰਾ ਸਿੰਘ ਜੀ ਹਜੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਛੇਵੇ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਹਫ਼ਤਾਵਰੀ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ।
ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸੰਗਤਾਂ ਨੂੰ ਨਿਰਭਉ ਤੇ ਨਿਰਵੈਰ ਦੇ ਸੰਕਲਪ ਨਾਲ ਜੋੜਿਆ- ਗਿਆਨੀ ਰਸ਼ਪਾਲ ਸਿੰਘ
ਇਸ ਦੌਰਾਨ ਭਾਈ ਜੋਰਾ ਸਿੰਘ ਜੀ ਦੇ ਕੀਰਤਨੀ ਜੱਥੇ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਗਿਆਨੀ ਰਸ਼ਪਾਲ ਸਿੰਘ ਹੈਡ ਗ੍ਰੰਥੀ ਨੇ ਕਿਹਾ ਕਿ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਫਲਾਸਫੀ ਸਮੁੱਚੀ ਲੋਕਾਈ ਨੂੰ ਨਿਰਭਉ ਤੇ ਨਿਰਵੈਰ ਹੋਣ ਦੀ ਪ੍ਰੇਣਾ ਦਿੰਦੀ ਹੈ।ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜੀ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋ ਬਖਸ਼ੇ ਭਗਤੀ ਤੇ ਸ਼ਕਤੀ ਦੇ ਸੰਕਲਪ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ ।
ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਬਖਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ। ਉਹਨਾਂ ਨੇ ਕਿਹਾ ਕਿ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਭਾਈ ਹਰਕ੍ਰਿਸ਼ਨ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕਰੇਗਾ ।
ਸਮਾਗਮ ਦੌਰਾਨ ਇੰਦਰਜੀਤ ਸਿੰਘ ਮੱਕੜ ਪ੍ਰਧਾਨ,ਜਤਿੰਦਰਪਾਲ ਸਿੰਘ ਸਲੂਜਾ, ਬਲਬੀਰ ਸਿੰਘ ਭਾਟੀਆ, ਕਰਨੈਲ ਸਿੰਘ ਬੇਦੀ,ਪੀ.ਪੀ ਸਿੰਘ, ਜਗਬੀਰ ਸਿੰਘ ਡੀ.ਜੀ.ਐਮ , ਸੁਰਿੰਦਰਪਾਲ ਸਿੰਘ ਭੁਟਿਆਨੀ, ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ,ਸੁਰਿੰਦਰ ਸਿੰਘ ਸਚਦੇਵਾ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਹਰਕੀਰਤ ਸਿੰਘ ਬਾਵਾ, ਰਜਿੰਦਰ ਸਿੰਘ ਮੱਕੜ, ਜਗਦੇਵ ਸਿੰਘ ਕਲਸੀ,ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਅਵਤਾਰ ਸਿੰਘ ਮਿੱਡਾ, ਸਰਪੰਚ ਗੁਰਚਰਨ ਸਿੰਘ, ਰਣਜੀਤ ਸਿੰਘ ਖਾਲਸਾ, ਏ.ਪੀ. ਸਿੰਘ ਅਰੋੜਾ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ, ਮਨਜੀਤ ਸਿੰਘ ਟੋਨੀ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
#For any kind of News and advertisement contact us on   980-345-0601 
121540cookie-checkਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਹਫ਼ਤਾਵਾਰੀ ਕੀਰਤਨ ਸਮਾਗਮ

About the author

DISCLAIMER: Charhat Punjab di: Editor does not takes responsibility for any news/video/article published, only Reporter/Writer will be responsible for his/her news or article. Any dispute if arrises shall be settled at Ludhiana jurisdiction only. Sat Pal Soni (Editor)