ਚੜ੍ਹਤ ਪੰਜਾਬ ਦੀ
ਲੁਧਿਆਣਾ ,16 ਮਾਰਚ(ਸਤ ਪਾਲ ਸੋਨੀ ) : ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ ਜਿਸ ਦੇ ਸਦਕਾ ਗੁਰੂ ਸਾਹਿਬਾਂ ਦੀ ਫ਼ਲਾਸਫੀ ਅਤੇ ਸਿੱਖਿਆਵਾਂ ਨੂੰ ਸਮੁੱਚੀ ਲੋਕਾਈ ਆਪਣਾ ਸਤਿਕਾਰ ਅਰਪਿਤ ਕਰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜੋਗਿੰਦਰ ਸਿੰਘ ਰਿਆੜ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਆਯੋਜਿਤ ਕੀਤੇ ਗਏ ਸਨਮਾਨ ਸਮਾਗਮ ਦੌਰਾਨ ਇਕਠੀਆਂ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ।
ਗੁਰੂ ਸਾਹਿਬਾਂ ਦੀ ਬਾਣੀ ਮਨੁੱਖਤਾਂ ਨੰ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ – ਭਾਈ ਰਿਆੜ
ਉਹਨਾਂ ਨੇ ਕਿਹਾ ਕਿ ਸੰਗਤਾਂ ਨੂੰ ਗੁਰਬਾਣੀ ਦੇ ਸਿਧਾਂਤ ਨਾਲ ਜੋੜਨ ਦੇ ਲਈ ਜੋ ਉਪਰਾਲਾ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕੀਤਾ ਜਾ ਰਿਹਾ ਹੈ, ਉਹ ਆਪਣੇ ਆਪ ਵਿੱਚ ਇੱਕ ਮਿਸਾਲੀ ਕਾਰਜ ਹੈ । ਉਹਨਾਂ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤੇ ਜਾਣ ਦੀ ਵਧਾਈ ਦਿੰਦਿਆ ਹੋਇਆ ਕਿਹਾ ਕਿ ਗੁਰਬਾਣੀ ਕੀਰਤਨ ਦੇ ਪ੍ਰਸਾਰ ਤੇ ਪ੍ਰਚਾਰ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੀਆ ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਦਾ ਜੋ ਉਪਰਾਲਾ ਸੁਸਾਇਟੀ ਵੱਲੋਂ ਪਿਛਲੇ ਕਈ ਸਾਲਾਂ ਤੋਂ ਕੀਤਾ ਜਾ ਰਿਹਾ ਹੈ।ਉਹ ਸਮੁੱਚੇ ਪ੍ਰਚਾਰਕਾਂ ਤੇ ਕੀਰਤਨੀਆ ਦੇ ਲਈ ਇੱਕ ਚਾਨਣ ਮੁਨਾਰਾ ਸਾਬਤ ਹੋ ਰਿਹਾ ਹੈ।
ਇਸ ਦੌਰਾਨ ਆਯੋਜਿਤ ਕੀਤੇ ਗਏ ਸਨਮਾਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜੋਗਿੰਦਰ ਸਿੰਘ ਰਿਆੜ, ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸਾਂਝੇ ਰੂਪ ਵਿੱਚ ਭਾਈ ਦਵਿੰਦਰ ਸਿੰਘ ਸੋਢੀ ਨੂੰ ਗੁਰਬਾਣੀ ਕੀਰਤਨ ਦੇ ਪ੍ਰਚਾਰ ਤੇ ਪ੍ਰਸਾਰ ਦੇ ਲਈ ਕੀਤੇ ਜਾ ਰਹੇ ਕਾਰਜਾਂ ਤੇ ਵਡਮੁੱਲੀਆ ਪੰਥਕ ਸੇਵਾਵਾਂ ਨੂੰ ਮੁੱਖ ਰੱਖਦਿਆ ਹੋਇਆ ਜੈਕਾਰਿਆਂ ਦੀ ਗੂੰਜ ਵਿੱਚ ਵਿਸ਼ੇਸ਼ ਤੌਰ ਤੇ ਗੋਲਡ ਮੈਡਲ ਤੇ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ।ਇਸ ਦੌਰਾਨ ਭੁਪਿੰਦਰ ਸਿੰਘ ਨੇ ਸਨਮਾਨ ਸਮਾਗਮ ਵਿੱਚ ਹਾਜ਼ਰ ਸਮੂਹ ਸ਼ਖਸ਼ੀਅਤਾਂ ਤੇ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ। ਇਸ ਸਮੇਂ ਉਹਨਾਂ ਦੇ ਨਾਲ ਬਲਬੀਰ ਸਿੰਘ ਭਾਟੀਆ,ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਜਤਿੰਦਰਪਾਲ ਸਿੰਘ ਸਲੂਜਾ,ਮਨਿੰਦਰ ਸਿੰਘ ਆਹੂਜਾ, ਸੁਰਿੰਦਰਪਾਲ ਸਿੰਘ ਭੁਟੀਆਨੀ,ਮਹਿੰਦਰ ਸਿੰਘ ਡੰਗ, ਤਰਨਜੀਤ ਸਿੰਘ ਨਿਮਾਣਾ,ਏ ਪੀ ਸਿੰਘ ਅਰੋੜਾ,ਜਗਬੀਰ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
1102700cookie-checkਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਭਾਈ ਦਵਿੰਦਰ ਸਿੰਘ ਸੋਢੀ ਨੂੰ ਗੋਲਡ ਮੈਡਲ ਨਾਲ ਕੀਤਾ ਗਿਆ ਸਨਮਾਨਿਤ