October 12, 2024

Loading

ਚੜ੍ਹਤ ਪੰਜਾਬ ਦੀ
 
ਲੁਧਿਆਣਾ, 5  ਜੂਨ (ਰਣਜੀਤ ਸਿੰਘ ਖਾਲਸਾ)- ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਪੂਰੀ ਸ਼ਰਧਾ ਭਾਵਨਾ ਦੇ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜੂਨ ’84 ਦੌਰਾਨ ਵਾਪਰੇ ਘੱਲੂਘਾਰੇ ਦੌਰਾਨ ਸ਼ਹੀਦ ਹੋਣ ਵਾਲੇ ਸਮੂਹ ਸਿੰਘਾ ਦੀ ਯਾਦ  ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦੇ ਅੰਦਰ  ਗੁਰੂ ਘਰ ਦੇ ਕੀਰਤਨੀਏ ਭਾਈ ਗੁਰਕੀਰਤ ਸਿੰਘ  ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ  ਵਾਲਿਆਂ  ਦੇ ਕੀਰਤਨੀ ਜੱਥੇ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ  ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ  ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਮੇਤ ਪ੍ਰਮੁੱਖ ਗੁਰਧਾਮਾਂ ਦੀ ਰਾਖੀ ਕਰਨ ਲਈ ਜੂਨ 84  ਦੌਰਾਨ ਭਾਰਤੀ ਫੌਜ ਹੱਥੋਂ ਸ਼ਹੀਦ ਹੋਣ ਵਾਲੇ ਸਿੰਘ ਕੌਮ ਦਾ ਵੱਡਮੁੱਲਾ ਸਰਮਾਇਆ ਹਨ ਜਿੰਨ੍ਹਾਂ ਦੀ ਲਾਸਾਨੀ ਕੁਰਬਾਨੀ ਇਤਿਹਾਸ ਅੰਦਰ ਸੁਨਹਿਰੀ ਅੱਖਰਾਂ ਵਿੱਚ ਲਿਖੀ ਗਈ ਹੈ।

ਉਨਾਂ ਨੇ ਕਿਹਾ ਕਿ ਮਨੁੱਖੀ ਅਣਖ , ਵਿਚਾਰਾਂ ਦੀ ਸੁਤੰਤਰਤਾ ਅਤੇ ਗੁਰਧਾਮਾਂ ਦੀ ਰੱਖਿਆ ਲਈ ਵਹਿਸ਼ੀ ਹਾਕਮਾਂ ਦੇ ਸਾਹਮਣੇ ਆਤਮਕ ਬਲ ਦੀ ਉੱਚਤਤਾ ਦਰਸਾਉਣ ਦੀ ਖਾਤਰ ਸ਼ਹਾਦਤ ਦਾ ਜਾਮ ਪੀਣ ਵਾਲੇ ਸਮੂਹ ਸਿੰਘ -ਸਿੰਘਣੀਆਂ  ਦੀ ਕੁਰਬਾਨੀ ਸਾਡੇ ਸਾਰਿਆਂ ਲਈ ਇੱਕ ਚਾਨਣ ਦਾ ਮੁਨਾਰਾ ਹੈ।ਉਨ੍ਹਾਂ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜੀ ਗੁਰੂ ਸਾਹਿਬਾਂ ਵੱਲੋ ਬਖਸ਼ੇ  ਭਗਤੀ ਤੇ ਸ਼ਕਤੀ  ਦੇ ਸੰਕਲਪ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ  ਭੁਪਿੰਦਰ ਸਿੰਘ ਨੇ ਕੀਰਤਨੀ ਜੱਥੇ ਦੇ ਮੈਬਰਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ। ਉਹਨਾਂ ਨੇ ਕਿਹਾ ਕਿ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਭਾਈ ਸਤਿੰਦਰਪਾਲ ਸਿੰਘ  ਲੁਧਿਆਣੇ ਵਾਲਿਆ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕਰੇਗਾ   
ਸਮਾਗਮ ਦੌਰਾਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ , ਜਤਿੰਦਰਪਾਲ ਸਿੰਘ ਸਲੂਜਾ,ਕਰਨੈਲ ਸਿੰਘ ਬੇਦੀ, ਪ੍ਰਿਤਪਾਲਸਿੰਘ,ਬਲਬੀਰ ਸਿੰਘ ਭਾਟੀਆ,ਰਜਿੰਦਰ ਸਿੰਘ ਮੱਕੜ, ਜਸਬੀਰ ਸਿੰਘ ਡੀ.ਜੀ.ਐਮ,ਜੀਤ ਸਿੰਘ ਗੁਰਵਿੰਦਰ ਸਿੰਘ ਆੜਤੀ, ਸੁਰਿੰਦਰ ਸਿੰਘ ਸਚਦੇਵਾ, ਜਗਮੋਹਨ ਸਿੰਘ ,ਨਰਿੰਦਰਪਾਲ ਸਿੰਘ ਲਵਲੀ ਸਵੀਟਸ, ਇੰਦਰਪਾਲ ਸਿੰਘ ਕਮਲਦੀਪ ਸਿੰਘ ਕਵਾਲਟੀ ਸਟੋਰ ਵਾਲੇ, ਪ੍ਰਿਥੀਪਾਲ ਸਿੰਘ, ਹਰਕੀਰਤ ਸਿੰਘ ਬਾਵਾ ਮਸਲੇ ਵਾਲੇ, ਸੁਰਿੰਦਰਪਾਲ ਸਿੰਘ ਭੁਟੀਆਨੀਜਗਦੇਵ ਸਿੰਘ ਕਲਸੀ , ਮਹਿੰਦਰ ਸਿੰਘ ਡੰਗ , ਮਨਜੀਤ ਸਿੰਘ,ਏ.ਪੀ ਸਿੰਘ ਅਰੋੜਾ,ਇਕਬਾਲ ਸਿੰਘ ਬੇਦੀ,ਅਵਤਾਰ ਸਿੰਘ ਮਿੱਡਾ, ਜਗਮੋਹਨ ਸਿੰਘ,ਮਨਜੀਤ ਸਿੰਘ ਟੋਨੀ ਗੁਰਪ੍ਰੀਤ ਸਿੰਘ ਪ੍ਰਿੰਸ , ਸੁਖਪ੍ਰੀਤ ਸਿੰਘ ਮਨੀ,ਬਾਦਸ਼ਾਦੀਪ ਸਿੰਘ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
 #For any kind of News and advertisement contact us on 980-345-0601
120630cookie-checkਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਜੂਨ ’84 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਰਵਾਇਆ ਕੀਰਤਨ ਸਮਾਗਮ 
error: Content is protected !!