September 15, 2024

Loading

ਚੜ੍ਹਤ ਪੰਜਾਬ ਦੀ
ਲੁਧਿਆਣਾ,18 ਜੂਨ- ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਹਫ਼ਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ ਅੰਦਰ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਜਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸਮੁੱਚੇ ਸੰਸਾਰ ਦੇ ਧਰਮ ਗ੍ਰੰਥਾਂ ਵਿਚੋਂ ਕੇਵਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਇਕ ਅਜਿਹਾ ਧਰਮ ਗ੍ਰੰਥ ਹੈ, ਜਿਸ ਨੂੰ ਗੁਰੂ ਸਾਹਿਬਾਨ ਨੇ ਆਪਣੇ ਕਰ ਕਮਲਾਂ ਨਾਲ ਸੰਪਾਦਿਤ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਨੁੱਖਤਾ ਦਾ ਸਰਵੋਤਮ ਧਾਰਮਿਕ, ਵਿਲੱਖਣ, ਸਰਬ-ਸਾਂਝਾ ਅਤੇ
ਅਦੁੱਤੀ ਗ੍ਰੰਥ ਹੈ।ਜਿਸ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ ਅਤੇ ਲੱਖਾਂ ਪ੍ਰਾਣੀ ਰੋਜ਼ਾਨਾ ਨਮਸਕਾਰ ਕਰਕੇ ਅਪਣੇ ਜੀਵਨ ਦੇ ਕਲਿਆਣ ਲਈ ਅਰਦਾਸ ਕਰਦੇ ਹਨ।ਇਸ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬੱਤ ਦੇ ਗੁਰੂ ਹਨ।ਭਾਈ ਹਰਜਿੰਦਰ ਸਿੰਘ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਨਿੰਰਤਰ ਚਲਾਈ ਜਾ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਕਰਦਿਆਂ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ।
ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ  ਭੁਪਿੰਦਰ ਸਿੰਘ ਨੇ ਕਿਹਾ ਕਿ ਕੀਰਤਨ ਸਮਾਗਮ ਕਰਵਾਉਣੇ ਤਾਂ ਹੀ ਸਫਲਾ ਹੋ ਸਕਦੇ ਹਨ ਜੇਕਰ ਅਸੀਂ ਗੁਰੂ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰੀਏ ਅਤੇ ਆਪ ਨੂੰ ਸੰਪੂਰਨ ਸਿੱਖ ਬਣਾ ਕੇ ਸਿਮਰਨ ਦੇ ਸਿਧਾਂਤ ਨਾਲ ਜੁੜਿਏ।ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ ਗੁਰੂ ਘਰ ਦੇ ਕੀਰਤਨੀਏ ਭਾਈ ਹਰਜਿੰਦਰ ਸਿੰਘ ਅਤੇ ਉਨ੍ਹਾਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ ।ਇਸ ਦੌਰਾਨ ਭੁਪਿੰਦਰ ਸਿੰਘ ਨੇ ਸੰਗਤਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਬੀਬੀ ਬਲਜੀਤ ਕੌਰ ਖਾਲਸਾ ਤਲਵਾੜੇ ਵਾਲੇ ਅਤੇ ਬੀਬੀ ਜਸਪ੍ਰੀਤ ਕੌਰ ਮੱਕੜ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ।

ਹਫ਼ਤਾਵਾਰੀ ਕੀਰਤਨ ਸਮਾਗਮ ਅੰਦਰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਕਰਨੈਲ ਸਿੰਘ ਬੇਦੀ, ਪ੍ਰਿਤਪਾਲਸਿੰਘ,ਬਲਬੀਰ ਸਿੰਘ ਭਾਟੀਆ ,ਐਡਵੋਕੇਟ ਅਮਰਜੀਤ ਸਿੰਘ ਅਰੋੜਾ,ਸੁਰਿੰਦਰਪਾਲ ਸਿੰਘ ਭੁਟਿਆਨੀ, ਡਾ.ਜਸਵੰਤ ਸਿੰਘ, ਡਾ.ਰਾਜਜੀਤ ਸਿੰਘ, ਜਗਪ੍ਰੀਤ ਸਿੰਘ ਮੱਕੜ,ਮਨਜੀਤ ਸਿੰਘ ,ਤਰਲੋਚਨ ਸਿੰਘ ਸਾਂਬਰ,ਰਵਿੰਦਰ ਸਿੰਘਕੈਰੀ,ਆਗਿਆਪਾਲ ਸਿੰਘ ਚਾਵਲਾ,ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਸੁਰਿੰਦਰ ਸਿੰਘ ਸਚਦੇਵਾ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ,ਹਰਕੀਰਤ ਸਿੰਘ ਬਾਵਾ,ਜੁਗਿੰਦਰ ਸਿੰਘ, ਸਰਪੰਚ ਗੁਰਚਰਨ ਸਿੰਘ, ਏ.ਪੀ ਸਿੰਘ ਅਰੋੜਾ ,ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ, ਮਨਜੀਤ ਸਿੰਘ ਟੋਨੀ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
# Contact us for News and advertisement on 980-345-0601
Kindly Like,Share & Subscribe http://charhatpunjabdi.com
154120cookie-checkਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਕਰਵਾਇਆ ਗਿਆ ਹਫ਼ਤਾਵਾਰੀ ਕੀਰਤਨ ਸਮਾਗਮ 
error: Content is protected !!