April 26, 2024

Loading

ਚੜ੍ਹਤ ਪੰਜਾਬ ਦੀ
ਲੁਧਿਆਣਾ,16 ਜਨਵਰੀ  ( ਸਤ ਪਾਲ ਸੋਨੀ ) : ਟੁੱਟੀ ਗੰਢਣਹਾਰ ਦੇ ਇਤਿਹਾਸ ਨੂੰ ਬਿਆਨ ਕਰਦਾ ਮਾਘੀ ਦਾ ਤਿਉਹਾਰ ਜਿੱਥੇ ਸਾਨੂੰ ਚਾਲੀ ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਵਾਉਦਾ ਹੈ, ਉੱਥੇ ਸਾਨੂੰ ਦੇਸ਼ ਕੌਮ ਪ੍ਰਤੀ ਆਪਾ ਵਾਰਨ ਦੀ ਭਾਵਨਾ ਨੂੰ ਵੀ ਦ੍ਰਿੜ ਕਰਵਾਉਦਾ ਹੈ।ਆਉ ਮਾਘੀ ਦੇ ਸਲਾਨਾ ਜੋੜ ਮੇਲੇ ਨੂੰ ਮਨਾਉਦਿਆ ਹੋਇਆ ਸ਼ਬਦ ਗੁਰੂ ਦੇ ਲੜ ਲਗਦਿਆਂ ਦਸ਼ਮੇਸ਼ ਪਿਤਾ ਦੇ ਸੱਚੇ ਸਪੂਤ ਬਣ ਕੇ ਆਪਣਾ ਜੀਵਨ ਸਫਲ ਕਰੀਏ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭੁਪਿੰਦਰ ਸਿੰਘ ਮੁੱਖ ਸੇਵਾਦਾਰ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਨੇ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ  ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋ  ਗੁਰਦੁਆਰਾ ਸਾਹਿਬ ਵਿਖੇ ਚਾਲੀ ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਵਿੱਚ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ।
ਇਸ ਤੋਂ ਪਹਿਲਾਂ ਬੜੀ ਸ਼ਰਧਾ ਭਾਵਨਾ ਨਾਲ ਆਯੋਜਿਤ ਕੀਤਾ ਗਏ ਕੀਰਤਨ ਸਮਾਗਮ ਅੰਦਰ  ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਕੀਰਤਨੀਏ ਭਾਈ ਕ੍ਰਿਪਾਲ  ਸਿੰਘ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ ।ਇਸ ਤੋ ਪਹਿਲਾਂ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਦੌਰਾਨ ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਕੀਰਤਨੀ ਜੱਥੇ ਦੇ ਸਮੂਹ ਮੈਬਰਾਂ ਨੂੰ ਸਿਰਪਾਉ  ਦੀ ਬਖਸ਼ਿਸ਼ ਭੇਟ ਕੀਤੀ ਅਤੇ ਕਿਹਾ ਕਿ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ  ਪੰਥ ਦੇ ਪ੍ਰਸਿੱਧ ਕੀਰਤਨੀਏ  ਭਾਈ ਸਤਿੰਦਰਪਾਲ  ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕਰੇਗਾ ।
ਸਮਾਗਮ ਦੌਰਾਨ ਇੰਦਰਜੀਤ ਸਿੰਘ ਮੱਕੜ ਪ੍ਰਧਾਨ , ਜਤਿੰਦਰਪਾਲ ਸਿੰਘ ਸਲੂਜਾ,ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਬਲਬੀਰ ਸਿੰਘ ਭਾਟੀਆ, ਰਜਿੰਦਰ ਸਿੰਘ ਮੱਕੜ , ਜਸਬੀਰਸਿੰਘ,ਡੀ.ਜੀ.ਐਮ ,ਸ.ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ,ਸੁਰਿੰਦਰ ਸਿੰਘ ਸਚਦੇਵਾ, ਨਰਿੰਦਰ ਪਾਲ ਸਿੰਘ ਲਵਲੀ ਸਵੀਟਸ, ਇੰਦਰਪਾਲ ਸਿੰਘ, ਕਮਲਦੀਪ ਸਿੰਘ ਕਵਾਲਟੀ ਸਟੋਰ ਵਾਲੇ , ਪ੍ਰਿਥੀਪਾਲ ਸਿੰਘ , ਹਰਕੀਰਤ ਸਿੰਘ ਬਾਵਾ ਮਸਾਲੇ ਵਾਲੇ , ਸੁਰਿੰਦਰਪਾਲ ਸਿੰਘ ਭੁਟੀਆਨੀ, ਇਕਬਾਲ ਸਿੰਘ ਬੇਦੀ ਅਵਤਾਰ ਸਿੰਘਮਿੱਡਾ ,ਜਗਮੋਹਨ ਸਿੰਘ ,ਮਨਜੀਤ ਸਿੰਘ ਟੋਨੀ , ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ , ਬਾਦਸ਼ਾਹ ਦੀਪ ਸਿੰਘ,ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

100220cookie-checkਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਚਾਲੀ ਮੁਕਤਿਆਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ
error: Content is protected !!