April 20, 2024

Loading

ਚੜ੍ਹਤ ਪੰਜਾਬ ਦੀ

ਲੁਧਿਆਣਾ, 12 ਜੂਨ (ਸਤ ਪਾਲ ਸੋਨੀ) – ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ  ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ਜ਼ਿਲੇ ਵਿੱਚ ਹੁਣ ਵੈਕਸੀਨ ਦੀ ਘਾਟ ਨਹੀਂ ਹੈ ਅਤੇ ਲੋਕਾਂ ਨੂੰ ਆਪਣਾ ਟੀਕਾਕਰਨ ਕਰਵਾਉਣ ਤੋਂ ਸੰਕੋਚ ਨਹੀਂ ਕਰਨਾ ਚਾਹੀਦਾਸ੍ਰੀ ਬਿੰਦਰਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ”ਅਸੀਂ ਵਿਸ਼ੇਸ਼ ਯਤਨ ਕਰਦਿਆਂ ਵੈਕਸੀਨ ਦਾ ਪ੍ਰਬੰਧ ਕਰਕੇ ਆਪਣੀ ਭੂਮਿਕਾ ਨਿਭਾਈ ਹੈ ਅਤੇ ਹੁਣ ਲੁਧਿਆਣਵੀ ਟੀਕਾਕਰਨ ਕਰਵਾ ਕੇ ਆਪਣਾ ਬਣਦਾ ਫਰਜ਼ ਨਿਭਾਉਣ

ਵਧੀਕ ਡਿਪਟੀ ਕਮਿਸ਼ਨਰ (ਵਿਕਾਸਸੰਦੀਪ ਕੁਮਾਰ ਦੇ ਨਾਲ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਸਾਹਨੇਵਾਲ ਖੇਤਰ ਵਿੱਚ ਮਿਸ਼ਨ ਫਤਹਿ 2.0 ਤਹਿਤ 18 ਸਾਲ ਤੋਂ ਵੱਧ ਉਮਰ ਦੇ ਵਸਨੀਕਾਂ ਲਈ ਤਿੰਨ ਟੀਕਾਕਰਨ ਕੈਂਪਾਂ ਦਾ ਉਦਘਾਟਨ ਕੀਤਾਇਨਾਂ ਕੈਂਪਾਂ ਦਾ ਉਦਘਾਟਨ ਰਾਧਾ ਸੁਆਮੀ ਸਤਿਸੰਗ ਘਰ ਮੂੰਡੀਆਂ ਅਤੇ ਕਾਦੀਆਂ ਵਿਖੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਾਹਨੇਵਾਲ ਵਿਖੇ ਕੀਤਾ ਗਿਆ,ਜਿਨਾਂ ਨੌਜਵਾਨਾਂ ਵੱਲੋਂ ਟੀਕਾਕਰਨ ਕਰਵਾਇਆ ਗਿਆ, ਇਸ ਮੌਕੇ ਉਨਾਂ ਨੂੰ ਬੈਜ ਅਤੇ ਕਾਰ ਸਟਿੱਕਰ ਵੀ ਵੰਡੇ ਗਏਸ੍ਰੀ ਬਿੰਦਰਾ ਨੇ ਕਿਹਾ ਕਿ ਹਜ਼ਾਰਾਂ ਨੌਜਵਾਨਾਂ ਨੂੰ ਇਨਾਂ ਕੈਂਪਾਂ ਦਾ ਲਾਭ ਮਿਲੇਗਾਉਨਾਂ ਦੱਸਿਆ ਕਿ ਅੱਜ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲਾ ਲੁਧਿਆਣਾ ਵਿੱਚ 18 ਸਾਲ ਤੋਂ ਵੱਧ ਉਮਰ ਦੇ ਵਸਨੀਕਾਂ ਲਈ 159 ਮੁਫਤ ਟੀਕਾਕਰਨ ਕੈਂਪ ਲਗਾਏ ਗਏ ਹਨਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਸਾਰੇ ਵਸਨੀਕਾਂ ਦੇ ਟੀਕਾਕਰਨ ਲਈ ਵਚਨਬੱਧ ਹੈ ਅਤੇ ਇਸੇ ਲਈ ਸੂਬੇ ਭਰ ਵਿੱਚ ਮੁਫਤ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬੀ ਨੌਜਵਾਨਾਂ ਨੂੰ ਟੀਕਾਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ

ਉਨਾਂ ਕਿਹਾ ਕਿ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਨਾਲ ਜੁੜੇ ਯੂਥ ਕਲੱਬ ਕੋਵਿਡ-19 ਵਿਰੁੱਧ ਲੜਨ ਵਿਚ ਅਹਿਮ ਰੋਲ ਅਦਾ ਕਰ ਰਹੇ ਹਨਉਨਾਂ ਕਿਹਾ ਕਿ ਬੋਰਡ ਨਾਲ ਜੁੜੇ ਸਾਰੇ ਯੂਥ ਕਲੱਬਾਂ ਨੂੰ ਆਪਣੇਆਪਣੇ ਪਿੰਡਾਂ ਦੇ ਵਸਨੀਕਾਂ ਨੂੰ ਵੱਡੀ ਗਿਣਤੀ ਵਿੱਚ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈਉਨਾਂ ਦੱਸਿਆ ਕਿ ਉਹ ਪੰਜਾਬ ਭਰ ਦੇ ਸਾਰੇ ਪੀ.ਵਾਈ.ਡੀ.ਬੀ. ਮੈਂਬਰਾਂ ਅਤੇ ਯੂਥ ਕਲੱਬਾਂ ਨੂੰ ਆਪੋ ਆਪਣੇ ਖੇਤਰਾਂ ਵਿੱਚ ਅਜਿਹੇ ਕੈਂਪ ਲਗਾਉਣ ਲਈ ਪ੍ਰੇਰਿਤ ਕਰ ਰਹੇ ਹਨ ਤਾਂ ਜੋ ਅਸੀਂ ਆਪਣੇ ਸਮਾਜ ਵਿੱਚੋਂ ਕੋਵਿਡ-19 ਨੂੰ ਜੜ੍ਹੋਂ ਖ਼ਤਮ ਕਰ ਸਕੀਏਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਸੂਬੇ ਦੇ ਸਮੂਹ ਨੌਜਵਾਨ ਆਪਣਾ ਟੀਕਾਕਰਨ ਕਰਾਉਣ ਅੱਗੇ ਰਹੇ ਹਨਉਨਾਂ ਕਿਹਾ ਕਿ ਪੀ.ਵਾਈ.ਡੀ.ਬੀ. ਸਾਰੇ ਯੋਗ ਲੋਕਾਂ ਨੂੰ ਕੋਵਿਡ-19 ਟੀਕੇ ਦੀ ਖੁਰਾਕ ਦਿਵਾਉਣ ਲਈ ਠੋਸ ਯਤਨ ਕਰ ਰਹੀ ਹੈ ਅਤੇ ਪੀ.ਵਾਈ.ਡੀ.ਬੀ. ਜਲਦ ਤੋਂ ਜਲਦ ਯੋਗ ਲੋਕਾਂ ਦੀ ਕਵਰੇਜ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈਚੇਅਰਮੈਨ ਨੇ ਕਿਹਾ ਕਿ ਸਿਰਫ ਤੇਜ਼ ਟੀਕਾਕਰਨ ਮੁਹਿੰਮ ਰਾਹੀਂ ਵੱਡੀ ਗਿਣਤੀ ਵਿੱਚ ਵਸਨੀਕਾਂ ਨੂੰ ਕਵਚ ਮੁਹੱਈਆ ਕਰਵਾਇਆ ਜਾ ਸਕਦਾ ਹੈ, ਜਿਸ ਦੇ ਨਤੀਜੇ ਵਜੋਂ ਇਸ ਮਹਾਂਮਾਰੀ ਦੀ ਪਸਾਰ ਲੜੀ ਤੋੜੀ ਜਾਵੇਗੀਇਸ ਮੌਕੇ ਹਾਜ਼ਰ ਪ੍ਰਮੁੱਖ ਲੋਕਾਂ ਵਿੱਚ ਹਰਦੀਪ ਮੁੰਡੀਆਂ, ਸ਼ਿੰਗਾਰਾ ਮੰਗਲੀ, ਇੰਦਰਪਾਲ ਪਾਲ ਗਰੇਵਾਲ, ਹਰਪ੍ਰੀਤ ਕੌਰ ਬਲਾਕ ਪ੍ਰਧਾਨ, ਮਨਦੀਪ ਮਿੱਕੀ, ਹਰਵਿੰਦਰ ਪੱਪੀ ਬਲਾਕ ਪ੍ਰਧਾਨ, ਪ੍ਰਿੰਸ ਸੈਣੀ ਅਤੇ ਜਸ਼ਨਜੋਤ ਸਿੰਘ  ਸ਼ੇਰਗਿੱਲ ਸ਼ਾਮਲ ਸਨ

68650cookie-checkਹੁਣ ਵੈਕਸੀਨ ਦੀ ਕੋਈ ਘਾਟ ਨਹੀਂ, ਵੱਧ ਤੋਂ ਵੱਧ ਲੋਕਾਂ ਨੂੰ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ – ਸੁਖਵਿੰਦਰ ਸਿੰਘ ਬਿੰਦਰਾ
error: Content is protected !!