April 27, 2024

Loading

ਚੜ੍ਹਤ ਪੰਜਾਬ ਦੀ       

ਚੰਡੀਗੜ੍ਹ , 7 ਜੂਨ (ਬਿਊਰੋ )  : ਸੂਬੇ ਵਿੱਚ ਕਰਫਿਊ ਵਿੱਚ ਛੋਟਾਂ ਸਬੰਧੀ ਦਰਜਾਵਾਰ ਪਹੁੰਚ ਪ੍ਰਕਿਰਿਆ ਅਪਣਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੁਝ ਛੋਟਾਂ ਦੇ ਨਾਲ ਕੋਵਿਡ ਬੰਦਿਸ਼ਾਂ 15 ਜੂਨ ਤਕ ਵਧਾਉਣ ਦੇ ਆਦੇਸ਼ ਦਿੱਤੇ। ਇਨਾਂ ਛੋਟਾਂ ਵਿੱਚ ਸ਼ਾਮ ਛੇ ਵਜੇ ਤਕ ਦੁਕਾਨਾਂ ਖੋਲ੍ਹਣ ਅਤੇ ਪ੍ਰਾਈਵੇਟ ਦਫਤਰ 50 ਫੀਸਦੀ ਸਮਰੱਥਾ ਨਾਲ ਖੋਲ੍ਹਣੇ ਸ਼ਾਮਲ ਹਨ।ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਰਾਤ ਦਾ ਕਰਫਿਊ ਸ਼ਨਿਚਰਵਾਰ ਸਮੇਤ ਹਫਤੇ ਦੇ ਦਿਨਾਂ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤਕ ਲਾਗੂ ਰਹੇਗਾ ਪਰ ਐਤਵਾਰ ਨੂੰ ਰੈਗੂਲਰ ਵੀਕੈਂਡ ਕਰਫਿਊ ਜਾਰੀ ਰਹੇਗਾ।ਪਾਜ਼ੇਟਿਵ ਦਰ 3.2 ਫੀਸਦੀ ਤਕ ਡਿੱਗਣ ਅਤੇ ਐਕਟਿਵ ਕੇਸਾਂ ਦੇ ਘਟਣ ਦੇ ਚੱਲਦਿਆਂ ਮੁੱਖ ਮੰਤਰੀ ਨੇ ਵਿਆਹ ਅਤੇ ਸਸਕਾਰ ਸਮੇਤ ਇਕੱਠਾਂ ਵਿੱਚ 20 ਵਿਅਕਤੀਆਂ ਦੀ ਆਗਿਆ ਦੇ ਦਿੱਤੀ।ਸੂਬੇ ਵਿੱਚ ਆਉਣ ਵਾਲਿਆਂ ਲਈ ਦਾਖਲੇ ਦੀਆਂ ਰੋਕਾਂ (ਨੈਗੇਟਿਵ ਕੋਵਿਡ ਟੈਸਟ/ਟੀਕਾਕਰਨ) ਨੂੰ ਖਤਮ ਕਰ ਦਿੱਤਾ ਗਿਆ ਹੈ।

ਮੰਤਰੀਆਂ, ਸੀਨੀਅਰ ਪੁਲਿਸ ਅਤੇ ਪ੍ਰਸ਼ਾਸਕੀ ਅਧਿਕਾਰੀਆਂ ਅਤੇ ਸਿਹਤ ਮਾਹਿਰਾਂ ਨਾਲ ਕੋਵਿਡ ਸਥਿਤੀ ਦੀ ਵਰਚੁਅਲ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਜ਼ਿਲਾ ਪ੍ਰਸ਼ਾਸਨ ਨੂੰ ਕਿਹਾ ਕਿ ਸਥਾਨਕ ਸਥਿਤੀ ਦੇ ਆਧਾਰ ਉਤੇ ਵੀਕੈਂਡ ਸਮੇਤ ਹੋਰਨਾਂ ਦਿਨਾਂ ਲਈ ਗੈਰ ਜ਼ਰੂਰੀ ਦੁਕਾਨਾਂ ਖੋਲ੍ਹਣੀਆਂ ਨਿਰਧਾਰਤ ਕੀਤੀਆਂ ਜਾ ਸਕਦੀਆਂ ਪਰ ਇਹ ਯਕੀਨੀ ਬਣਾਇਆ ਜਾਵੇ ਕਿ ਕੋਵਿਡ ਤੋਂ ਬਚਣ ਲਈ ਭੀੜ ਨੂੰ ਟਾਲਿਆ ਜਾਵੇ। ਸਰਕਾਰੀ ਦਫਤਰਾਂ ਬਾਰੇ ਉਨਾਂ ਕਿਹਾ ਕਿ ਸਬੰਧਤ ਦਫਤਰ ਦਾ ਮੁਖੀ ਹਾਜ਼ਰੀ ਬਾਰੇ ਫੈਸਲਾ ਲੈ ਸਕਦਾ ਹੈ ਪਰ ਜੋਖ਼ਮ ਕਾਰਨ ਸਹਿ ਬਿਮਾਰੀ/ਦਿਵਿਆਂਗ ਕਰਮਚਾਰੀਆਂ ਨੂੰ ਛੋਟ ਦਿੱਤੀ ਜਾਵੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਜੀਤਿਆਂ ਦੇ ਆਧਾਰ ‘ਤੇ ਜੇ ਕੇਸਾਂ ਵਿੱਚ ਗਿਰਾਵਟ ਜਾਰੀ ਰਹੀ ਤਾਂ ਹੋਰ ਛੋਟਾਂ ਆਉਣ ਵਾਲੇ ਹਫਤਿਆਂ ਵਿੱਚ ਦਿੱਤੀਆਂ ਜਾਣਗੀਆਂ। ਮਾਹਿਰਾਂ ਦੀ ਸਲਾਹ ਅਨੁਸਾਰ ਹੋਰ ਸਥਿਤੀਆਂ ਨੂੰ ਦੇਖਦਿਆਂ ਜੇ ਹੋਰ ਸੁਧਾਰ ਹੋਇਆ ਤਾਂ ਇਕ ਹਫਤੇ ਬਾਅਦ ਜਿੰਮ ਅਤੇ ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ। ਉਨਾਂ ਕਿਹਾ ਕਿ ਜਿੰਮ ਅਤੇ ਰੈਸਟੋਰੈਂਟ ਦੇ ਮਾਲਕਾਂ ਤੇ ਕਾਮਿਆਂ ਨੂੰ ਖੋਲ੍ਹਣ ਤੋਂ ਪਹਿਲਾਂ ਟੀਕਾਕਰਨ ਲਗਾ ਲੈਣ। ਮੁੱਖ ਮੰਤਰੀ ਨੇ ਕਿਹਾ ਕਿ ਕੇਸਾਂ ਵਿੱਚ ਗਿਰਾਵਟ ਅਤੇ ਟੈਸਟਾਂ ਵਿੱਚ ਵਾਧੇ ਦੇ ਬਾਵਜੂਦ ਪੰਜਾਬ ਅਵੇਸਲੇ ਹੋਣ ਦਾ ਖਤਰਾ ਮੁੱਲ ਨਹੀਂ ਲੈ ਸਕਦਾ। ਉਨਾਂ ਕਿਹਾ ਕਿ ਵਾਇਰਸ ਦਾ ਬਦਲਦਾ ਸਰੂਪ ਚਿੰਤਾ ਦਾ ਵਿਸ਼ਾ ਹੈ ਹਾਲਾਂਕਿ ਕੋਵਿਡ ਮੌਤ ਦਰ (ਸੀਐੱਫਆਰ) ਪਹਿਲੀ ਲਹਿਰ ਨਾਲੋਂ ਘੱਟ ਹੈ।

68450cookie-checkਸੂਬੇ ਵਿੱਚ ਰਾਤ ਦਾ ਕਰਫਿਊ ਸ਼ਨਿਚਰਵਾਰ ਸਮੇਤ ਹਫਤੇ ਦੇ ਦਿਨਾਂ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤਕ ਲਾਗੂ ਰਹੇਗਾ ਪਰ ਐਤਵਾਰ ਨੂੰ ਰੈਗੂਲਰ ਵੀਕੈਂਡ ਕਰਫਿਊ ਜਾਰੀ ਰਹੇਗਾ : ਕੈਪਟਨ ਅਮਰਿੰਦਰ ਸਿੰਘ
error: Content is protected !!