ਲੁਧਿਆਣਾ,ਚੜ੍ਹਤ ਪੰਜਾਬ ਦੀ (ਰਵੀ ਵਰਮਾ):ਭਗਤੀ ਦਾ ਘਰ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਸੰਤ ਬਾਬਾ ਮਨੁੱਖੀ ਕਾਰਜਾ ਨੂੰ ਸਮਰਪਿਤ ਸੰਸਥਾ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਸੰਤ ਬਾਬਾ ਲੱਖਾ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ ਪ੍ਰੇਰਨਾ ਸਦਕਾ ਮਨੁੱਖਤਾ ਦੇ ਭਲੇ ਲਈ ਧੰਨ ਧੰਨ ਬਾਬਾ ਨੰਦ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਸਰਪ੍ਰਸਤੀ ਹੇਠ ਮਨੁੱਖਤਾ ਦੇ ਭਲੇ ਲਈ 24 ਅਗਸਤ ਤੋਂ 28 ਅਗਸਤ ਤੱਕ ਚੱਲਣ ਵਾਲੇ ਮਹਾਨ ਖੂਨਦਾਨ ਕੈਪ ਭਾਈ ਧਰਮਿੰਦਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਪੂਰਨ ਸਹਿਯੋਗ ਨਾਲ ਅਰੰਭਤਾ ਹੋਈ।
ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਲਈ ਖੂਨਦਾਨ ਕੈਂਪ ਸਹਾਈ ਹੋਵੇਗਾ-ਬਾਬਾ ਲੱਖਾ ਸਿੰਘ ਜੀ
ਇਸ ਖੂਨਦਾਨ ਕੈਂਪ ਦਾ ਉਦਘਾਟਨ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਕੀਤਾ। ਇਸ ਮੌਕੇ ਤੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੂਨ ਦੀ ਭਾਰੀ ਕਿਲਤ ਚਲਦਿਆਂ ਹਸਪਤਾਲਾਂ ਅੰਦਰ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਲਈ ਇਹ ਖੂਨਦਾਨ ਕੈਂਪ ਸਹਾਈ ਹੋਵੇਗਾ। ਸਾਰੇ ਦਾਨ ਚੰਗੇ ਹਨ ਪਰ ਸੰਸਾਰ ਵਿੱਚ ਖ਼ੂਨਦਾਨ ਸੱਭ ਤੋਂ ਉਤਮ ਪੁੰਨ ਦਾਨ ਹੈ। ਇਸ ਮੌਕੇ ਭਾਈ ਘਨ੍ਹੱਈਆਂ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇ: ਤਰਨਜੀਤ ਸਿੰਘ ਨਿਮਾਣਾ ਨੇ ਦਸਿਆ 5 ਦਿਨਾਂ ਖੂਨਦਾਨ ਕੈਂਪ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ ਅਤੇ ਲੋੜਵੰਦ ਮਰੀਜ਼ਾਂ ਨੂੰ ਖੂਨ ਨਿਸ਼ਕਾਮ ਰੂਪ ਵਿੱਚ ਲੈਕੇ ਦਿੱਤਾ ਜਾਵੇਗਾ। ਇਸ ਮੌਕੇ ਹਰਸਿਮਨ ਸਿੰਘ, ਗੁਰਮੀਤ ਸਿੰਘ ਛੋਕਰਾਂ, ਬਾਬਾ ਭਾਨਾ, ਮਨਪ੍ਰੀਤ ਕੌਰ,ਸੰਦੀਪ ਕੌਰ,ਲਵਪ੍ਰੀਤ ਸਿੰਘ, ਹਾਜ਼ਰ ਸਨ।