April 16, 2024

Loading

ਚੜ੍ਹਤ ਪੰਜਾਬ ਦੀ

ਰਾਮਪੁਰਾ ਫੂਲ 10 ਜੁਲਾਈ(ਭਾਰਤ ਭੂਸ਼ਣ/ਪ੍ਰਦੀਪ ਸ਼ਰਮਾਂ): ਸੰਯੁਕਤ ਅਧਿਆਪਕ ਫਰੰਟ ਪੰਜਾਬ ਦੇ ਸੱਦੇ ਤੇ ਸੂਬੇ ਦੇ ਜ਼ਿਲਾ ਮੋਗਾ, ਬਠਿੰਡਾ, ਮਾਨਸਾ, ਮੁਕਤਸਰ, ਫਰੀਦਕੋਟ, ਫ਼ਿਰੋਜ਼ਪੁਰ, ਫਾਜਿਲਕਾ, ਬਰਨਾਲਾ, ਸੰਗਰੂਰ, ਮਲੇਰਕੋਟਲਾ, ਪਟਿਆਲ਼ਾ, ਫਤਹਿਗੜ ਸਾਹਿਬ, ਲੁਧਿਆਣਾ, ਨਵਾਂ ਸ਼ਹਿਰ , ਕਪੂਰਥਲਾ, ਜਲੰਧਰ, ਗੁਰਦਾਸਪੁਰ, ਪਠਾਨਕੋਟ ਦੇ ਸਮੂਹ ਸਕੂਲਾਂ ਵਿੱਚ ਛੇਵੇਂ ਪੇ-ਕਮਿਸ਼ਨ ਦੀਆਂ ਕਾਪੀਆਂ ਸਾੜਦੇ ਹੋਏ ਕਾਂਗਰਸ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਸੰਯੁਕਤ ਅਧਿਆਪਕ ਫਰੰਟ ਵਿੱਚ ਸ਼ਾਮਲ ਜੱਥੇਬੰਦੀਆ ਡੀ.ਟੀ.ਐਫ, 6060 ਮਾਸਟਰ ਕੇਡਰ ਯੂਨੀਅਨ, 5178 ਮਾਸਟਰ ਕੇਡਰ ਯੂਨੀਅਨ, 3582 ਅਧਿਆਪਕ ਯੂਨੀਅਨ, ਸਰੀਰਕ ਸਿੱਖਿਆ ਅਧਿਆਪਕ ਐਸੋਸ਼ੀਏਸ਼ਨ, ਈ.ਟੀ.ਟੀ 6505 ਅਧਿਆਪਕ ਯੂਨੀਅਨ, ਮੁੱਖ ਅਧਿਆਪਕ ਜਥੇਬੰਦੀ ਪੰਜਾਬ ਤੇ ਈ.ਟੀ.ਟੀ. ਟੀਚਰ ਯੂਨੀਅਨ ਪੰਜਾਬ ਦੇ ਸੂਬਾ ਆਗੂਆਂ ਦਿਗਵਿਜੇਪਾਲ ਸ਼ਰਮਾ, ਵਿਕਾਸ ਗਰਗ ਰਾਮਪੁਰਾ, ਜੋਗਿੰਦਰ ਸਿੰਘ ਵਰੇ ਤੇ ਰਾਜਪਾਲ ਖਨੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਦਿੱਤੇ ਜਾਣ ਵਾਲੇ ਛੇਵੇਂ ਪੇ-ਕਮਿਸ਼ਨ ਮੁਲਾਜ਼ਮ ਮਾਰੂ ਹੈ।

ਉਹਨਾਂ ਕਿਹਾ ਕਿ ਸੂਬੇ ਦੀ ਸਰਕਾਰ ਦੇ ਮੁਲਾਜ਼ਮ ਵਿਰੋਧੀ ਫ਼ੈਸਲਿਆਂ ਪ੍ਰਤੀ ਆਪਣਾ ਰੋਹ ਅਤੇ ਰੋਸ ਪ੍ਰਗਟ ਕਰਨ ਲਈ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਵਿਧਾਨ ਸਭਾ ਹਲਕਾ ਬਠਿੰਡਾ ਵਿਖੇ 18 ਜੁਲਾਈ 2021 ਨੂੰ ਉਲੀਕੇ ਪੰਜਾਬ ਪੱਧਰ ਦੇ ਧਰਨੇ ਅਤੇ ਰੈਲੀ ਦੇ ਪ੍ਰੋਗਰਾਮ ਵਿੱਚ ਪੰਜਾਬ ਦੇ ਸਾਰੇ ਜਿਲਿਆਂ ਦੇ ਅਧਿਆਪਕ ਹਜ਼ਾਰਾਂ ਦੀ ਗਿਣਤੀ ਵਿੱਚ ਅਧਿਆਪਕ ਸਮੂਲੀਅਤ ਕਰਨਗੇ। ਸੰਯੁਕਤ ਅਧਿਆਪਕ ਫਰੰਟ ਦੇ ਆਗੂ ਜਗਸੀਰ ਸਹੋਤਾ, ਜਗਦੀਸ਼ ਕੁਮਾਰ, ਦੀਪ ਰਾਜਾ ਤੇ ਅਮਨਦੀਪ ਸ਼ਰਮਾ ਨੇ ਦੱਸਿਆ ਕਿ ਪਹਿਲੀ ਵਾਰ ਹੋਵੇਗਾ ਕਿ ਪੇ ਕਮਿਸ਼ਨ ਲਾਗੂ ਹੋਣ ਨਾਲ ਸੂਬੇ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਘੱਟਣਗੀਆਂ। ਗੁਰਜਿੰਦਰ ਸਿੰਘ ਫਤਹਿਗੜ ਸਾਹਿਬ,ਜਗਤਾਰ ਸਿੰਘ ਝੱਬਰ,ਅਸ਼ਵਨੀ ਕੁਮਾਰ ਨੇ ਆਖਿਆ ਕਿ ਸਰਕਾਰ ਨੇ ਅਧਿਆਪਕਾਂ/ ਮੁਲਾਜ਼ਮਾਂ ਦੇ ਡੀ. ਏ. ਦੀਆਂ ਕਿਸ਼ਤਾਂ ਅਤੇ ਕਿਸ਼ਤਾਂ ਦੇ ਬਕਾਇਆਂ ਨੂੰ ਰੋਕ ਕੇ ਪਹਿਲਾਂ ਹੀ ਵੱਡੀ ਆਰਥਿਕ ਸੱਟ ਮਾਰੀ ਹੈ ਉੱਥੇ ਹੁਣ ਪੇ ਕਮਿਸ਼ਨ ਦੀ ਰਿਪੋਰਟ ਨੂੰ ਵੀ ਤੋੜ ਮਰੋੜ ਕੇ ਪੇਸ਼ ਕਰਨ ਅਤੇ ਅਧਿਆਪਕਾਂ ਨੂੰ ਲਾਭ ਦੇਣ ਦੀ ਬਜਾਏ ਪਹਿਲਾਂ ਤੋਂ ਮਿਲਦੇ ਲਾਭ ਖੋਹਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨਾ ਦੀਆ ਮੰਗਾਂ ਨਾ ਮੰਨੀਆਂ ਤਾਂ ਸਮੂਹ ਅਧਿਆਪਕ ਤੇ ਮੁਲਾਜ਼ਮ ਵਰਗ ਇਹ ਧੱਕਾ ਸਹਿਣ ਨਹੀਂ ਕਰਨਗੇ ਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇl

70350cookie-checkਸੰਯੁਕਤ ਅਧਿਆਪਕ ਫਰੰਟ ਪੰਜਾਬ ਦੇ ਸੱਦੇ ਤੇ ਸਾੜੀਆਂ ਛੇਵੇਂ ਪੇ-ਕਮਿਸ਼ਨ ਦੀਆਂ ਕਾਪੀਆਂ
error: Content is protected !!