September 14, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 25 ਅਕਤੂਬਰ (ਪ੍ਰਦੀਪ ਸ਼ਰਮਾ): ਦੀਵਾਲੀ ਮੌਕੇ ਆਵਾਜਾਈ ਨੂੰ ਸਹੀ ਢੰਗ ਨਾਲ ਚਲਾਉਣ ਲਈ ਟਰੈਫਿਕ ਪੁਲਿਸ ਰਾਮਪੁਰਾ ਫੂਲ ਵੱਲੋਂ ਪੁਖ਼ਤਾ ਇੰਤਜ਼ਾਮ ਕਰਕੇ ਟਰੈਫਿਕ ਨੂੰ ਕੰਟਰੋਲ ਕਰਨ ਵਿੱਚ ਅਹਿਮ ਯੋਗਦਾਨ ਨਿਭਾਇਆ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਵਰਕਰ ਅਤੇ ਵਪਾਰੀ ਆਗੂ ਨਰੇਸ਼ ਬਿੱਟੂ, ਵਪਾਰ ਮੰਡਲ ਰਾਮਪੁਰਾ ਫੂਲ ਦੇ ਪ੍ਰਧਾਨ ਅਮਰਨਾਥ ਬਾਂਸਲ ਅਤੇ ਆੜ੍ਹਤੀਆ ਐਸੋਸੀਏਸ਼ਨ ਨਾਭਾ ਮੰਡੀ ਰਾਮਪੁਰਾ ਫੂਲ ਦੇ ਪ੍ਰਧਾਨ ਲੇਖਰਾਜ ਸਿੰਗਲਾ ਨੇ ਕੀਤਾ।
ਉਨ੍ਹਾਂ ਰੌਸ਼ਨੀ ਦੇ ਤਿਓਹਾਰ ਦੀਵਾਲੀ ਮੌਕੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ‘ਤੇ ਟ੍ਰੈਫਿਕ ਪੁਲਿਸ ਰਾਮਪੁਰਾ ਫੂਲ ਦੀ ਤਾਰੀਫ ਕਰਦਿਆਂ ਕਿਹਾ ਕਿ ਦੀਵਾਲੀ ਮੌਕੇ ਸ਼ਹਿਰ ਦੇ ਬਜ਼ਾਰਾਂ ਵਿੱਚ ਭੀੜ ਭੜੱਕਾ ਹੋਣ ਦੇ ਬਾਵਜੂਦ ਟਰੈਫਿਕ ਇੰਚਾਰਜ ਏਐਸਆਈ ਗੁਰਤੇਜ ਸਿੰਘ ਦੀ ਅਗਵਾਈ ਵਿੱਚ ਟਰੈਫਿਕ ਪੁਲਿਸ ਨੇ ਟਰੈਫਿਕ ਨੂੰ ਵਧੀਆ ਢੰਗ ਨਾਲ ਕੰਟਰੋਲ ਕੀਤਾ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਗਈ।
ਪਿਛਲੇ ਦੋ ਦਿਨਾਂ ਤੋਂ ਪੁਲਿਸ ਵੱਲੋਂ ਕਿਸੇ ਵੀ ਵਾਹਨ ਦਾ ਚਲਾਨ ਨਹੀਂ ਕੀਤਾ- ਨਰੇਸ਼ ਬਿੱਟੂ
ਉਨ੍ਹਾਂ ਕਿਹਾ ਕਿ ਖਾਸ ਗੱਲ ਇਹ ਹੈ ਕਿ ਦੀਵਾਲੀ ਮੌਕੇ ਪਿਛਲੇ ਦੋ ਦਿਨਾਂ ਦੌਰਾਨ ਸ਼ਹਿਰ ਵਿੱਚ ਟਰੈਫਿਕ ਪੁਲਿਸ ਵੱਲੋਂ ਕਿਸੇ ਵੀ ਵਾਹਨ ਚਾਲਕ ਦਾ ਚਲਾਨ ਨਹੀਂ ਕੀਤਾ ਅਤੇ ਨਾ ਹੀ ਕਿਸੇ ਨੂੰ ਬਿਨਾਂ ਵਜ੍ਹਾ ਤੰਗ ਪ੍ਰੇਸ਼ਾਨ ਕੀਤਾ ਗਿਆ। ਵਪਾਰੀ ਆਗੂਆਂ ਨੇ ਕਿਹਾ ਕਿ ਸ਼ਹਿਰ ਵਾਸੀ ਟਰੈਫਿਕ ਪੁਲਿਸ ਦੀ ਇਸ ਸਕਾਰਾਤਮਕ ਕਾਰਜਸ਼ੈਲੀ ਤੋਂ ਕਾਫੀ ਖੁਸ਼ ਹਨ। ਟ੍ਰੈਫਿਕ ਇੰਚਾਰਜ ਗੁਰਤੇਜ ਸਿੰਘ ਨੇ ਕਿਹਾ ਕਿ ਟ੍ਰੈਫਿਕ ਨੂੰ ਕੰਟਰੋਲ ਕਰਨ ਵਿੱਚ ਭਾਵੇਂ ਪੁਲਿਸ ਨੂੰ ਕਾਫੀ ਮਿਹਨਤ ਮੁਸ਼ੱਕਤ ਕਰਨੀ ਪਈ ਪਰ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਨਹੀਂ ਆਉਣ ਦਿੱਤੀ ਗਈ। ਭਾਵੇਂ ਕਿ ਕੁੱਝ ਵਾਹਨ ਚਾਲਕਾਂ ਨੇ ਆਵਾਜਾਈ ਨਿਯਮਾਂ ਤੋਂ ਬਾਹਰ ਹੋ ਕੇ ਆਪਣੇ ਵਾਹਨਾਂ ਦਾ ਇਸਤੇਮਾਲ ਕੀਤਾ ਪਰ ਉਨ੍ਹਾਂ ਨੂੰ ਸਮਝਾ ਬੁਝਾ ਕੇ ਉਨ੍ਹਾਂ ਦੀ ਗਲਤੀ ਦਾ ਅਹਿਸਾਸ ਕਰਵਾ ਕੇ ਅੱਗੇ ਤੋਂ ਅਜਿਹਾ ਨਾ ਕਰਨ ਦਾ ਭਰੋਸਾ ਲੈ ਕੇ ਛੱਡ ਦਿੱਤਾ ਗਿਆ।
ਟ੍ਰੈਫਿਕ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਟਰੈਫਿਕ ਨੂੰ ਕੰਟਰੋਲ ਕਰਨ ਲਈ ਰੇਲਵੇ ਫਾਟਕ, ਫੂਲ ਬਾਜ਼ਾਰ, ਸਦਰ ਬਾਜ਼ਾਰ, ਮੇਨ ਚੌਕ ਤੋਂ ਇਲਾਵਾ ਵੱਖ ਵੱਖ ਬਾਜ਼ਾਰਾਂ ਵਿੱਚ ਟਰੈਫਿਕ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਗਈਆ ਸਨ ਜਿਸ ਕਾਰਨ ਟ੍ਰੈਫਿਕ ਨੂੰ ਕੰਟਰੋਲ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਵਰਕਰ ਮਨੋਜ ਮੁੰਨਾ, ਸ਼ੈਂਕੀ ਸਿੰਗਲਾ, ਜੋਨੀ ਬਾਂਸਲ, ਰੋਹਿਤ ਸਿੰਗਲਾ ਆਦਿ ਹਾਜ਼ਰ ਸਨ।
 #For any kind of News and advertisment contact us on 9803-450-601
132400cookie-checkਦੀਵਾਲੀ ਮੌਕੇ ਟਰੈਫਿਕ ਪੁਲਿਸ ਨੇ ਆਵਾਜਾਈ ਵਿਵਸਥਾ ਸੁਚਾਰੂ ਢੰਗ ਨਾਲ ਚਲਾਉਣ ਦੇ ਕੀਤੇ ਪੁਖਤਾ ਇੰਤਜਾਮ
error: Content is protected !!