ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਸ਼ੋਭਾ ਯਾਤਰਾ ‘ਚ ਕੈਬਨਿਟ ਮੰਤਰੀ ਅਰੋੜਾ ਤੇ ਮੁੰਡੀਆਂ ਵੱਲੋਂ ਸ਼ਿਰਕਤ

Loading

ਚੜ੍ਹਤ ਪੰਜਾਬ ਦੀ

ਸਤ ਪਾਲ ਸੋਨੀ

ਲੁਧਿਆਣਾਆਗਾਮੀ 7 ਅਕਤੂਬਰ ਨੂੰ ਮਹਾਂਰਿਸ਼ੀ ਵਾਲਮੀਕੀ ਜੈਅੰਤੀ ਸਮਾਰੋਹ ਨੂੰ ਧੂਮਧਾਮ ਨਾਲ ਮਨਾਉਣ ਦੇ ਮੰਤਵ ਨਾਲ ਅੱਜ ਸਥਾਨਕ ਦਰੇਸੀ ਗਰਾਊਂਡ ਤੋਂ ਭਗਵਾਨ ਵਾਲਮੀਕੀ ਜੀ ਦੀ ਸ਼ੋਭਾ ਯਾਤਰਾ ਕੱਢੀ ਗਈ ਜਿੱਥੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।

* ਪੰਜਾਬ ਸਰਕਾਰ ਵਾਲਮੀਕੀ ਸਮਾਜ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹੈ ਵਚਨਬੱਧ

ਕੈਬਨਿਟ ਮੰਤਰੀ ਅਰੋੜਾ ਅਤੇ ਮੁੰਡੀਆਂ ਵੱਲੋਂ ਸਾਂਝੇ ਤੌਰਤੇ ਭਗਵਾਨ ਵਾਲਮੀਕੀ ਜੀ ਦੇ ਪਰਗਟ ਉਤਸਵ ਦੀ ਵਧਾਈ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਲਮੀਕਿ ਸਮਾਜ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਅਸ਼ਵਨੀ ਸਹੋਤਾ, ਕੌਂਸਲਰ ਅਮਨ ਬੱਗਾ, ਕੌਂਸਲਰ ਜਗਮੀਤ ਸਿੰਘ ਨੋਨੀ, ਪੁਸ਼ਪਿੰਦਰ ਭਨੋਟ ਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ।

* ਭਗਵਾਨ ਵਾਲਮੀਕੀ ਜੀ ਦੀਆਂ ਸਿੱਖਿਆਵਾਂ ਨੂੰ ਅਪਨਾਉਣਤੇ ਦਿੱਤਾ ਜ਼ੋਰ

ਉਨ੍ਹਾਂ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ‘ਤੇ ਚਲਦਿਆਂ ਸਮਾਜ ਦੇ ਕਮਜੋਰ ਵਰਗਾਂ ਦੀ ਭਲਾਈ ਲਈ ਅੱਗੇ ਹੋ ਕੇ ਕੰਮ ਕਰਨ ਦੀ ਵਚਨਬੱਧਤਾਤੇ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਸੰਦੇਸ਼ ਅੱਜ ਦੇ ਯੁੱਗ ਵਿੱਚ ਸਾਰਥਕ ਹੈ ਅਤੇ ਇਸਤੇ ਅਮਲ ਕਰਕੇ ਸਮਾਜ ਵਿੱਚ ਬਰਾਬਰਤਾ ਲਿਆਂਦੀ ਜਾ ਸਕਦੀ ਹੈ ਜੋਕਿ ਭਗਵਾਨ ਵਾਲਮੀਕਿ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਹ ਸ਼ੋਭਾ ਯਾਤਰਾ ਦਰੇਸੀ ਗਰਾਊਂਡ ਤੋਂ ਸ਼ੁਰੂ ਹੋ ਕੇ ਡਵੀਜ਼ਨ ਨੰਬਰ 3, ਚੌੜਾ ਬਾਜਾਰ, ਘੰਟਾ ਘਰ ਤੋਂ ਹੁੰਦੀ ਹੋਈ ਜਗਰਾਉਂ ਪੁਲ ਵਿਖੇ ਸਮਾਪਤ ਹੋਵੇਗੀ।

Editor: Sat Pal Soni. Kindly Like,Share and Subscribe our youtube channel CPD NEWS. Contact for News and advertisement at Mobile No. 98034-50601

169760cookie-checkਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਸ਼ੋਭਾ ਯਾਤਰਾ ‘ਚ ਕੈਬਨਿਟ ਮੰਤਰੀ ਅਰੋੜਾ ਤੇ ਮੁੰਡੀਆਂ ਵੱਲੋਂ ਸ਼ਿਰਕਤ
error: Content is protected !!