April 26, 2024

Loading

ਚੜ੍ਹਤ ਪੰਜਾਬ ਦੀ)
ਲੁਧਿਆਣਾ, 3 ਅਕਤੂਬਰ, (ਸਤ ਪਾਲ ਸੋਨੀ/ਰਵੀ ਵਰਮਾ) – ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਥਾਨਕ ਰੀਜਨਲ ਟਰਾਂਸਪੋਰਟ ਅਥਾਰਟੀ ਨੇ ਸਥਾਨਕ ਪੁਲਿਸ ਦੇ ਨਾਲ ਮਿਲ ਕੇ ਬੱਸਾਂ ਦੇ ਗੈਰਕਾਨੂੰਨੀ ਸੰਚਾਲਨ ਦੇ ਵਿਰੁੱਧ ਕਾਰਵਾਈ ਕੀਤੀ ਅਤੇ ਅਮਰ ਸ਼ਹੀਦ ਸੁਖਦੇਵ ਅੰਤਰਰਾਜੀ ਬੱਸ ਅੱਡੇ ਦੇ ਨੇੜੇ 40 ਟੂਰਿਸਟ ਗੈਰਕਨੂੰਨੀ ਬੱਸਾਂ ਨੂੰ ਆਪਣੇ ਕਬਜ਼ੇ ਵਿੱਚ ਲਿਆ।
ਟਰਾਂਸਪੋਰਟ ਮੰਤਰੀ ਜਿਨ੍ਹਾਂ ਨੇ ਅੱਜ ਸਵੇਰੇ ਹੀ ਬੱਸ ਸਟੈਂਡ ‘ਤੇ ਸਫਾਈ ਅਭਿਆਨ ਦੀ ਸ਼ੁਰੂਆਤ ਕੀਤੀ ਸੀ ਉਹ ਮੌਕੇ ‘ਤੇ ਪਹੁੰਚੇ ਅਤੇ ਕਿਹਾ ਕਿ ਬੱਸਾਂ ਦੇ ਗੈਰਕਾਨੂੰਨੀ ਸੰਚਾਲਨ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।ਉਨ੍ਹਾਂ ਦੇ ਨਾਲ ਪੀਐਮਆਈਡੀਬੀ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਨ ਬਾਲਸੂਬਰਾਮਨੀਅਮ, ਸਕੱਤਰ ਆਰਟੀਏ ਨਰਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਕਈ ਹੋਰ ਵੀ ਸਨ।
ਅੱਜ ਤੋਂ ਟਰਾਂਸਪੋਰਟ ਮਾਫੀਆ ਦੇ ਖਤਮ ਹੋਣ ਦੀ ਸ਼ੁਰੂਆਤ ਹੋਈ ਹੈ – ਅਮਰਿੰਦਰ ਸਿੰਘ ਰਾਜਾ ਵੜਿੰਗ

ਰਾਜਾ ਵੜਿੰਗ ਨੇ ਕਿਹਾ ਕਿ ਅੱਜ ਤੋਂ ਟਰਾਂਸਪੋਰਟ ਮਾਫੀਆ ਦੇ ਅੰਤ ਦੀ ਸ਼ੁਰੂਆਤ ਹੋ ਗਈ ਹੈ ਅਤੇ ਉਨ੍ਹਾਂ ਅੱਗੇ ਕਿਹਾ ਕਿ ਰਾਜ ਵਿੱਚ ਬਿਨਾਂ ਪਰਮਿਟ ਅਤੇ ਟੈਕਸ ਚੋਰੀ ਕਰਨ ਵਾਲੀ ਹਰ ਬੱਸ ਨੂੰ ਜ਼ਬਤ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਟਰਾਂਸਪੋਰਟ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਰਾਜ ਵਿੱਚ ਬੱਸਾਂ ਦੇ ਗੈਰਕਨੂੰਨੀ ਸੰਚਾਲਨ ਵਿਰੁੱਧ ਕਾਰਵਾਈ ਸ਼ੁਰੂ ਕਰਨ।ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਜਿਹੜੇ ਅਧਿਕਾਰੀ ਗੈਰ-ਕਾਨੂੰਨੀ ਟਰਾਂਸਪੋਰਟਰਾਂ ਦੀ ਮਦਦ ਕਰਦੇ ਪਾਏ ਜਾਣਗੇ, ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਕਿਸੇ ਤੋਂ ਪ੍ਰਭਾਵਿਤ ਹੋਏ ਬਗੈਰ ਆਪਣੀਆਂ ਡਿਊਟੀਆਂ ਨਿਭਾਉਣੀਆਂ ਚਾਹੀਦੀਆਂ ਹਨ ਅਤੇ ਟਰਾਂਸਪੋਰਟ ਖੇਤਰ ਵਿੱਚ ਡਿਫਾਲਟਰਾਂ ‘ਤੇ ਲਗਾਮ ਲਗਾਉਣੀ ਚਾਹੀਦੀ ਹੈ।ਇਸ ਰਿਪੋਰਟ ਦੇ ਭਰਨ ਤੱਕ ਅਧਿਕਾਰੀ ਅਜੇ ਵੀ ਮੌਕੇ ‘ਤੇ ਮੌਜੂਦ ਸਨ ਅਤੇ ਹੋਰ ਬੱਸਾਂ ਨੂੰ ਜ਼ਬਤ ਕੀਤੇ ਜਾਣ ਦੀ ਉਮੀਦ ਹੈ।
84920cookie-checkਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ ‘ਤੇ ਗੈਰਕਾਨੂੰਨੀ ਟੂਰਿਸਟ ਬੱਸਾਂ ‘ਤੇ ਹੋਈ ਕਾਰਵਾਈ,40 ਬੱਸਾਂ ਨੂੰ ਲਿਆ ਕਬਜ਼ੇ ‘ਚ
error: Content is protected !!