Categories KISSAN ANDOLANPunjabi NewsTHANKS NEWS

ਕਿਸਾਨ ਅੰਦੋਲਨ ਦੀ ਜਿੱਤ ਦੀ ਖੁਸ਼ੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਪਾਏ 

 ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, (ਕੁਲਜੀਤ ਸਿੰਘ ਢੀਂਗਰਾ/ਪਰਦੀਪ ਸ਼ਰਮਾ): ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਵਿੱਚ ਪਿੰਡ ਸੰਧੂ ਖੁਰਦ ਵਿਖੇ ਕਿਸਾਨ ਅੰਦੋਲਨ ਦੀ ਜਿੱਤ ਦੀ ਖੁਸ਼ੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ ਤੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਪਿੰਡ ਢਪਾਲੀ ਵਿਖੇ ਔਰਤ ਵਿੰਗ ਦੀ ਚੋਣ ਕੀਤੀ ਗਈ।
ਖੇਤੀ ਤੇ ਲੋਕ ਵਿਰੋਧੀ ਕਾਲੇ ਕਾਨੂੰਨਾਂ ਰੱਦ ਹੋਣ ਤੇ ਕਿਸਾਨ ਅੰਦੋਲਨ ਦੀ ਇਤਿਹਾਸਕ ਜਿੱਤ ਦੀ ਖੁਸ਼ੀ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਵਿੱਚ ਪਿੰਡ ਸੰਧੂ ਖੁਰਦ ਵਿਖੇ ਗੁਰੂਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ ਅਤੇ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਪਿੰਡ ਢਪਾਲੀ ਵਿਖੇ ਬੀਕੇਯੂ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਸਵਰਨ ਸਿੰਘ ਭਾਈਰੂਪਾ ਦੀ ਅਗਵਾਈ ਵਿੱਚ ਔਰਤਾਂ ਵਿੰਗ ਦੀ ਚੋਣ ਕੀਤੀ ਗਈ ਜਿਸ ਵਿੱਚ ਸੁਖਜਿੰਦਰ ਕੌਰ, ਪ੍ਰਧਾਨ ਤਰਸੇਮ ਕੌਰ, ਮੀਤਾ ਪ੍ਰਧਾਨ ਕਰਮਜੀਤ ਕੌਰ, ਜਰਨਲ ਸਕੱਤਰ ਪਰਮਜੀਤ ਕੌਰ, ਸਕੱਤਰ ਜਸਵੀਰ ਕੌਰ, ਮੀਤ ਪ੍ਰਧਾਨ ਚਰਨਜੀਤ ਕੌਰ, ਮੀਤ ਪ੍ਰਧਾਨ ਸੁਖਦੇਵ ਕੌਰ ਮੀਤ ਪ੍ਰਧਾਨ ਅਤੇ ਅਮਰਜੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ।
ਬੂਟਾ ਸਿੰਘ ਮੈਂਬਰ ਨੂੰ ਕਿਸਾਨ ਮਜ਼ਦੂਰ ਵੱਲੋਂ ਜਨਰਲ ਸਕੱਤਰ ਚੁਣਿਆ ਗਿਆ। ਔਰਤ ਬੁਲਾਰਿਆਂ ਸਮੇਤ ਜਿਲਾ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਜੇਠੂਕੇ, ਬਲਾਕ ਪ੍ਰਧਾਨ ਸਵਰਨ ਸਿੰਘ ਭਾਈਰੂਪਾ, ਮਾਤਾ ਨਸੀਬ ਕੌਰ ਢਪਾਲੀ, ਆਗੂ ਗੁਰਦੀਪ ਸਿੰਘ ਸੇਲਬਰਾਹ, ਸੁਖਵਿੰਦਰ ਸਿੰਘ ਭਾਈ ਰੂਪਾ, ਮੱਖਣ ਸਿੰਘ ਸੇਲਬਰਾਹ, ਭੋਲੀ ਬਾਠ, ਬਲੌਰ ਸਿੰਘ ਘੰਡਾ ਬੰਨਾ ਬੂਟਾ ਸਿੰਘ ਬਹਾਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ, ਮਜ਼ਦੂਰਾਂ ਦੀ ਸ਼ਹਾਦਤ ਨੂੰ ਅੰਜਾਈ ਨਹੀਂ ਜਾਣ ਦਿੱਤਾ ਜਾਵੇਗਾ।
ਬੀ.ਕੇ.ਯੂ ਏਕਤਾ ਡਕੌਂਦਾ ਚੋਣਾਂ ਵਿੱਚ ਹਿੱਸਾ ਨਹੀਂ ਲਵੇਗੀ ਅਤੇ ਨਾ ਹੀ ਕਿਸੇ ਚੋਣਾਂ ਵਿੱਚ ਹਿੱਸਾ ਲੈਣ ਵਾਲੀਆਂ ਪਾਰਟੀਆਂ ਦੀ ਹਮਾਇਤ ਕਰੇਗੀ ਅਤੇ ਨਵੀਂ ਪਾਰਟੀ ਸੰਯੁਕਤ ਸਮਾਜ ਮੋਰਚਾ ਦੀ ਵੀ ਹਮਾਇਤ  ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਲੋਕ ਦੋਖੀ ਰਾਜ ਪ੍ਰਬੰਧ ਦਾ ਖਾਤਮਾ ਕਰਕੇ ਕਿਰਤ ਦੀ ਪੁੱਗਤ ਵਾਲਾ ਰਾਜ ਪ੍ਰਬੰਧ ਸਿਰਜਣ ਲਈ ਦੱਬੇ ਕੁੱਚਲੇ ਲੋਕਾਂ ਦੀ ਅਸਲ ਮੁਕਤੀ ਲਈ  ਸਾਨੂੰ ਲੰਬੀ ਲੜਾਈ ਲੜਨ ਦੀ ਲੋੜ ਹੈ। ਅਤੇ ਇਹ ਵੋਟਾਂ ਨਾਲ ਨਹੀਂ ਸਗੋਂ  ਲੋਕ ਸੰਘਰਸਾਂ ਨਾਲ ਹੀ ਹੋ ਸਕਦੀ ਹੈ।   ਆਗੂਆਂ ਨੇ ਕਿਹਾ ਕਿ 10 ਜਨਵਰੀ ਨੂੰ ਦਾਣਾ ਮੰਡੀ ਬਰਨਾਲਾ ਵਿਖੇ ਸੂਬਾ ਪੱਧਰੀ ਕਾਨਫਰੰਸ ਰੱਖੀ ਗਈ ਹੈ।

 

97760cookie-checkਕਿਸਾਨ ਅੰਦੋਲਨ ਦੀ ਜਿੱਤ ਦੀ ਖੁਸ਼ੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਪਾਏ 

About the author

DISCLAIMER: Charhat Punjab di: Editor does not takes responsibility for any news/video/article published, only Reporter/Writer will be responsible for his/her news or article. Any dispute if arrises shall be settled at Ludhiana jurisdiction only. Sat Pal Soni (Editor)