October 3, 2024

Loading

ਚੜ੍ਹਤ ਪੰਜਾਬ ਦੀ
 
ਰਾਮਪੁਰਾ ਫੁਲ, 5 ਜਨਵਰੀ (ਪ੍ਰਦੀਪ ਸ਼ਰਮਾ): ਜਿਲਾ ਪੁਲਸ ਕਪਤਾਨ ਬਠਿੰਡਾ ਜੇ.ਇਲਨ ਚੇਲੀਅਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਨੂੰ ਉਸ ਸਮੇ ਸਫਲਤਾ ਮਿਲੀ ਜਦੋਂ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਹੈਰੋਇਨ ਤੇ ਡਰੱਗ ਮਨੀ ਸਣੇ ਕਾਬੂ ਕੀਤਾ ਹੈ। ਤਫਸੀਸੀ ਅਧਿਕਾਰੀ ਨੇ ਦੱਸਿਆ ਕਿ ਦਲਜਿੰਦਰ ਸਿੰਘ ਵਾਸੀ ਪੱਤੀ ਕਰਮਚੰਦ ਮਹਿਰਾਜ ਨੂੰ ਗੁਪਤ ਸੂਚਨਾ ਦੇ ਆਧਾਰ ਤੇ ਫੜਿਆ ਗਿਆ। ਤਲਾਸ਼ੀ ਲੈਣ ਉਪਰੰਤ ਉਕਤਾਨ ਕੋਲੋਂ 70 ਗ੍ਰਾਮ ਹੈਰੋਇਨ/ਚਿੱਟਾ, 15 ਹਜਾਰ ਰੁਪਏ ਡਰੱਗ ਮਨੀ ਤੇ ਇੱਕ ਮੋਟਰਸਾਇਕਲ ਬਰਾਮਦ ਕੀਤਾ ਹੈ।
ਤਫਸੀਸੀ ਅਧਿਕਾਰੀ ਨੇ ਦੱਸਿਆ ਕਿ ਉਕਤਾਨ ਤੇ ਵੱਖ-ਵੱਖ ਧਰਾਵਾ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉੱਕਤ ਕਥਿੱਤ ਦੋਸ਼ੀ ਨੂੰ ਮਾਣਯੋਗ ਅਦਾਲਤ ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਦਲਜਿੰਦਰ ਸਿੰਘ ਤੇ ਪਹਿਲਾਂ ਵੀ ਐਨ.ਡੀ.ਪੀ.ਸੀ ਐਕਟ ਦੀਆਂ ਧਰਾਵਾਂ ਅਧੀਨ ਮਾਮਲੇ ਦਰਜ ਹਨ। 
 #For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com

 

136820cookie-check70 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਸਮੇਤ ਇੱਕ ਕਾਬੂ
error: Content is protected !!