ਚੜ੍ਹਤ ਪੰਜਾਬ ਦੀ
ਲੁਧਿਆਣਾ, (ਰਵੀ ਵਰਮਾ)-ਗੁਜਰਾਂਵਾਲਾ ਖਾਲਸਾ ਐਜੂਕੇਸ਼ਨ ਕੌਂਸਲ ਦੀ ਸਰਪ੍ਰਸਤੀ ਹੇਠ, ਗੁਜਰਾਂਵਾਲਾ ਗੁਰੂ ਨਾਨਕ (ਜੀ.ਜੀ.ਐਨ.) ਖਾਲਸਾ ਕਾਲਜ਼, ਸਿਵਲ ਲਾਈਨ, ਲੁਧਿਆਣਾ ਦੀ ਗੁਰਮਤਿ ਸਭਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੁਆਰਾ ਲਿਖੀ ਗੁਰਬਾਣੀ ਤੇ ਆਨਲਾਈਨ ਸ਼ਬਦ ਗਾਇਨ ਪ੍ਰਤੀਯੋਗਤਾ ਦਾ ਆਯੋਜਨ ਕੀਤਾ।ਡਾ. ਹਰਮਿੰਦਰ ਕੌਰ, ਸਾਬਕਾ ਪ੍ਰਿੰਸੀਪਲ, ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ, ਪ੍ਰੋ: ਚਰਨਜੀਤ ਕੌਰ, ਸਹਾਇਕ ਪ੍ਰੋਫੈਸਰ, ਰਾਮਗੜ੍ਹੀਆ ਗਰਲਜ਼ ਕਾਲਜ ਅਤੇ ਡਾ: ਅਮਰਿੰਦਰ ਸਿੰਘ, ਗੁਰਮਤਿ ਗਿਆਨ ਆਨਲਾਈਨ ਅਧਿਐਨ ਕੇਂਦਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਇਸ ਸਮਾਗਮ ਦੇ ਜੱਜ ਸਨ । ਵੱਖ -ਵੱਖ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੇ ਮੁਕਾਬਲੇ ਵਿੱਚ ਹਿੱਸਾ ਲਿਆ ਅਤੇ ਕਾਲਜ ਅਤੇ ਸਕੂਲ ਦੇ ਵਿਦਿਆਰਥੀਆਂ ਲਈ ਵੱਖਰੇ ਤੌਰ ਤੇ ਨਤੀਜਿਆਂ ਦਾ ਐਲਾਨ ਕੀਤਾ ਗਿਆ। ਜੇਤੂਆਂ ਨੂੰ ਕਿਤਾਬਾਂ ਦੇ ਸੈੱਟ ਨਾਲ ਸਨਮਾਨਿਤ ਕੀਤਾ ਗਿਆ।
ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਦੀ ਨਿਕਿਤਾ ਪੁਰੀ ਨੇ ਪਹਿਲਾ ਇਨਾਮ, ਦੂਜਾ ਇਨਾਮ ਸਰਕਾਰੀ ਕਾਲਜ ਫਾਰ ਗਰਲਜ਼, ਲੁਧਿਆਣਾ ਦੀ ਹਰਮੀਤ ਕੌਰ ਅਤੇ ਤੀਜਾ ਇਨਾਮ ਗੁਰੂ ਨਾਨਕ ਖਾਲਸਾ ਕਾਲਜ, ਗੁੱਜਰਖਾਨ ਕੈਂਪਸ ਦੀ ਜਸਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਜੂਨੀਅਰ ਵਰਗ ਵਿੱਚ ਗੁਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ ਦੀ ਤਨੀਸ਼ਾ, ਜੀਜੀਐਨ ਪਬਲਿਕ ਸਕੂਲ ਦੀ ਕੋਮਲਪ੍ਰੀਤ ਕੌਰ ਅਤੇ ਬੀ.ਸੀ.ਐਮ. ਆਰੀਆ ਮਾਡਲ ਸਕੂਲ ਦੀ ਮਨਜੋਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਇਨਾਮ ਹਾਸਲ ਕੀਤਾ।
ਡਾ. ਐਸ ਪੀ ਸਿੰਘ, ਗੁਜਰਾਂਵਾਲਾ ਖਾਲਸਾ ਐਜੂਕੇਸ਼ਨ ਕੌਂਸਲ ਦੇ ਪ੍ਰਧਾਨ ਅਤੇ ਸਾਬਕਾ ਵਾਈਸ ਚਾਂਸਲਰ ਜੀ.ਐਨ.ਡੀ.ਯੂ. ਅੰਮ੍ਰਿਤਸਰ ਅਤੇ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਦੇ ਆਨਰੇਰੀ ਜਨਰਲ ਸਕੱਤਰ ਸ: ਅਰਵਿੰਦਰ ਸਿੰਘ ਨੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਬਾਕੀ ਸਾਰੇ ਭਾਗੀਦਾਰਾਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਪ੍ਰਿੰਸੀਪਲ, ਡਾ: ਅਰਵਿੰਦਰ ਸਿੰਘ ਨੇ ਕੁਇਜ਼ ਮੁਕਾਬਲੇ ਦੀ ਪ੍ਰਬੰਧਕ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ ਜਿਸ ਵਿੱਚ ਪ੍ਰੋ: ਜਸਪ੍ਰੀਤ ਕੌਰ ਅਤੇ ਡਾ: ਮਨਦੀਪ ਕੌਰ ਸ਼ਾਮਲ ਸਨ।