March 29, 2024

Loading

ਚੜ੍ਹਤ ਪੰਜਾਬ ਦੀ
ਲੁਧਿਆਣਾ, (ਜੀਤ ਸਿੰਘ ਖਾਲਸਾ ) : ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੀ ਸ਼ਾਮ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। 
ਕੀਰਤਨ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ,ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ,ਹਰਪਾਲ ਸਿੰਘ ਬੱਤਰਾ, ਰਵਿੰਦਰਦਰਪਾਲ ਸਿੰਘ ਡੰਗ, ਗੁਰਦੀਪ ਸਿੰਘ ਡੀਮਾਰਟੇ,ਰਜਿੰਦਰ ਸਿੰਘ ਡੰਗ, ਮਨਜੀਤ ਸਿੰਘ ਨਾਟੀ ,ਗੁਰਬਚਨ ਸਿੰਘ, ਹਰਪਾਲ ਸਿੰਘ ਖਾਲਸਾ, ਹਰਪ੍ਰੀਤ ਸਿੰਘ ਨੀਟਾ, ਅਵਤਾਰ ਸਿੰਘ ਮਿੱਡਾ , ਪੀ.ਪੀ ਸਿੰਘ , ਦਵਿੰਦਰ ਸਿੰਘ ਬਿੱਟੂ , ਹਰਚਰਨ ਸਿੰਘ ਕਾਲੜਾ, ਕਵੰਲਪ੍ਰੀਤ ਸਿੰਘ ਸੋਢੀ,ਚਰਨਜੀਤ ਸਿੰਘ ਚੰਨਾ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ , ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਜਗਦੇਵ ਸਿੰਘ ਕਲਸੀ, ਅੱਤਰ ਸਿੰਘ ਮੱਕੜ, ਬਲਜੀਤ ਸਿੰਘ ਬਾਵਾ , ਅਵਤਾਰ ਸਿੰਘ ਬੀ.ਕੇ,ਵਿਸ਼ੇਸ਼ ਤੋਂਰ ਤੇ ਹਾਜਰ ਸਨ ।
#For any kind of News and advertisement contact us on 980-345-0601
119600cookie-checkਪੰਜਵੇ ਪਾਤਿਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ
error: Content is protected !!