ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 9 ਫਰਵਰੀ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਸੀਨੀਅਰ ਮੈਡੀਕਲ ਅਫ਼ਸਰ ਡਾ. ਅੰਜੂ ਕਾਂਸਲ ਦੀ ਅਗਵਾਈ ਹੇਠ ਪੁਲਿਸ ਥਾਣਾ ਸਿਟੀ, ਟੀ.ਪੀ.ਡੀ ਮਾਲਵਾ ਕਾਲਜ, ਦਸ਼ਮੇਸ਼ ਨਗਰ ਗਲੀ ਵਿਖੇ ਕੋਵਿਡ-19 ਤੋਂ ਵੈਕਸੀਨੇਸ਼ਨ ਸਬੰਧੀ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਸ ਦੇ ਨਾਲ ਹੀ ਮੁਹੱਲਾ ਅਜੀਤ ਨਗਰ ਵਿਖੇ ਡੋਰ-ਟੂ-ਡੋਰ ਵੈਕਸੀਨੇਸ਼ਨ ਕੀਤੀ ਗਈ।ਇਸ ਮੌਕੇ ਮੁਹੱਲਾ ਨਿਵਾਸੀਆਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਡਿਪਟੀ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸਿਹਤ ਵਿਭਾਗ ਵਲੋਂ ਹਰ ਘਰ ਦਸਤਕ ਮੁਹਿੰਮ ਤਹਿਤ ਕੋਰੋਨਾ ਬੀਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ।
ਇਹ ਵੈਕਸੀਨੇਸ਼ਨ ਹਰ ਰੋਜ਼ ਸਿਹਤ ਕੇਂਦਰਾਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਾਂਝੀਆਂ ਥਾਵਾਂ ਉਤੇ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਡੋਰ ਟੂ ਡੋਰ ਟੀਕਾਕਰਨ ਕਰ ਰਹੇ ਸਿਹਤ ਕਰਮਚਾਰੀਆਂ ਨੂੰ ਸਹਿਯੋਗ ਦਿੱਤਾ ਜਾਵੇ ਤਾਂ ਜੋ 100 ਪ੍ਰਤੀਸ਼ਤ ਯੋਗ ਲਾਭਪਾਤਰੀਆਂ ਦਾ ਟੀਕਾਕਰਨ ਮੁਕੰਮਲ ਕੀਤਾ ਜਾ ਸਕੇ ਅਤੇ ਕੋਰੋਨਾ ਬੀਮਾਰੀ ਤੋਂ ਨਿਜਾਤ ਪਾਈ ਜਾ ਸਕੇ। ਜਿਨ੍ਹਾਂ ਵਿਅਕਤੀਆਂ ਨੇ ਕੋਰੋਨਾ ਟੀਕੇ ਦੀ ਪਹਿਲੀ ਖੁਰਾਕ ਪ੍ਰਾਪਤ ਕਰ ਲਈ ਹੈ ਉਹ ਦੂਜੀ ਖੁਰਾਕ ਜਲਦੀ ਪ੍ਰਾਪਤ ਕਰ ਲੈਣ। ਦੂਜੀ ਖੁਰਾਕ ਦੇ 9 ਮਹੀਨੇ ਪੂਰੇ ਹੋਣ ਉਪਰੰਤ ਸੀਨੀਅਰ ਸਿਟੀਜ਼ਨ, ਫਰੰਟ ਲਾਈਨ ਅਤੇ ਹੈਲਥ ਕੇਅਰ ਵਰਕਰ ਬੂਸਟਰ ਵੀ ਡੋਜ਼ ਲੈਣਾ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਕੋਰੋਨਾ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਸ ਸਬੰਧੀ ਅਫ਼ਵਾਹਾਂ ਤੋਂ ਸੁਚੇਤ ਰਹਿੰਦੇ ਹੋਏ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ। ਟੀਕਾਕਰਨ ਉਪਰੰਤ ਵੀ ਸਰਕਾਰ ਵਲੋਂ ਜਾਰੀ ਕੋਵਿਡ ਸਬੰਧੀ ਹਦਾਇਤਾਂ ਦੀ ਪਾਲਣਾ ਵੀ ਕੀਤੀ ਜਾਵੇ। ਘਰ ਤੋਂ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ, ਸਮਾਜਿਕ ਦੂਰੀ ਅਤੇ ਹੱਥਾਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਇਸ ਮੌਕੇ ਏ.ਐਨ.ਐਮ ਅਮਨਦੀਪ ਕੌਰ, ਸੁਨੀਲ ਧੀਰ, ਸ਼ਾਂਤੀ ਦੇਵੀ, ਨਵਲੀਨ, ਰੀਤਾ ਰਾਣੀ, ਕ੍ਰਿਸ਼ਨਾ ਰਾਣੀ, ਲਵਪ੍ਰੀਤ ਕੌਰ, ਵੀਰਪਾਲ ਕੌਰ ਆਂਗਨਵਾੜੀ ਅਤੇ ਆਸ਼ਾ ਵਰਕਰ ਹਾਜ਼ਰ ਸਨ।
1054610cookie-checkਕੋਵਿਡ ਵੈਕਸੀਨੇਸ਼ਨ ਕੈਂਪਾ ਦਾ ਆਯੋਜਿਨ